ਬਿਜਲੀ ਦੇ ਟਰਾਂਸਫਾਰਮਰ ਨੂੰ ਲੱਗੀ ਅਚਾਨਕ ਅੱਗ,ਕਾਰ ਅਤੇ ਮੋਟਰਸਾਈਕਲ ਵੀ ਸੜ ਕੇ ਸੁਆਹ
ਰੇਵਾੜੀ। ਹਰਿਆਣਾ ਦੇ ਜ਼ਿਲ੍ਹਾ ਰੇਵਾੜੀ ’ਚ ਟਰਾਂਸਫਾਰਮਰ ’ਚ ਅਚਾਨਕ ਭਿਆਨਕ ਅੱਗ ਲੱਗ ਗਈ। ਹਾਲਾਂਕਿ ਇਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਪਰ ਟਰਾਂਸਫਾਰਮਰ ਕੋਲ ਖੜੀ ਕਾਰ ਅਤੇ ਮੋਟਰਸਾਈਕਲ ਸੜ ਕੇ ਸੁਆਹ ਹੋ ਗਏ। ਜਾਣਕਾਰੀ ਅਨੁਸਾਰ ਰੇਵਾੜੀ ਦੇ ਬਾਵਲ ਕਸਬੇ ਵਿੱਚ ਬਲਾਕ ਵਿਕਾਸ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ ਦੇ ਬਾਹਰ ਲੱਗੇ ਬਿਜਲੀ ਦੇ ਟਰਾਂਸਫਾਰਮਰ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ। Fire Accident

ਇਹ ਵੀ ਪੜ੍ਹੋ: 18 ਘੰਟਿਆਂ ’ਚ ਹੀ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਲੁਟਰੇ ਕੀਤੇ ਕਾਬੂ
ਅੱਗ ਇੰਨੀ ਭਿਆਨਕ ਸੀ ਕਿ ਨੇੜੇ ਖੜ੍ਹੀ ਸਵਿਫਟ ਡਿਜ਼ਾਇਰ ਕਾਰ ਅਤੇ ਬਾਈਕ ਵੀ ਸੜ ਕੇ ਸੁਆਹ ਹੋ ਗਈ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਪਹੁੰਚੀ ਪਰ ਉਦੋਂ ਤੱਕ ਕਾਫੀ ਦੇਰ ਹੋ ਚੁੱਕੀ ਸੀ। ਉਦੋਂ ਤੱਕ ਟਰਾਂਸਫਾਰਮਰ ਅਤੇ ਦੋਵੇਂ ਵਾਹਨ ਸੜ ਚੁੱਕੇ ਸਨ। Fire Accident