ਹਰਿਆਣਾ ਵਿੱਚ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਸਰਕਾਰੀ ਕਰਮਚਾਰੀ ਵਰਗੀ ਮਿਲੇਗੀ ਸਿਹਤ ਬੀਮਾ ਸੁਵਿਧਾ

ਹਰਿਆਣਾ ਵਿੱਚ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਸਰਕਾਰੀ ਕਰਮਚਾਰੀ ਵਰਗੀ ਮਿਲੇਗੀ ਸਿਹਤ ਬੀਮਾ ਸੁਵਿਧਾ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਰਾਜ ਦੀ ਮਨੋਹਰ ਲਾਲ ਸਰਕਾਰ ਨੇ ਰਾਜ ਦੇ ਸਾਰੇ ਮਾਨਤਾ ਪ੍ਰਾਪਤ ਪੱਤਰਕਾਰਾਂ ਲਈ ਸਿਹਤ ਬੀਮਾ ਸਹੂਲਤ ਦਾ ਐਲਾਨ ਕੀਤਾ ਹੈ। ਇਹ ਬੀਮਾ ਸਹੂਲਤ ਸਰਕਾਰੀ ਕਰਮਚਾਰੀਆਂ ਨੂੰ ਉਪਲਬਧ ਸਿਹਤ ਬੀਮਾ ਸਹੂਲਤ ਵਰਗੀ ਹੀ ਹੋਵੇਗੀ। ਇਸ ਵਿਚ ਮੀਡੀਆ ਕਰਮਚਾਰੀਆਂ ਨੂੰ ਨਕਦ ਰਹਿਤ ਸਹੂਲਤ ਦਿੱਤੀ ਜਾਵੇਗੀ। ਇਸ ਸਬੰਧ ਵਿਚ ਇਕ ਪ੍ਰਸਤਾਵ ਨੂੰ ਮੁੱਖ ਮੰਤਰੀ ਮਨੋਹਰ ਲਾਲ ਨੇ ਮਨਜ਼ੂਰੀ ਦੇ ਦਿੱਤੀ।

ਜਾਣਕਾਰੀ ਅਨੁਸਾਰ ਰਾਜ ਸਰਕਾਰ ਵੱਲੋਂ ਆਯੁਸ਼ਮਾਨ ਭਾਰਤ ਅਤੇ ਕਰਮਚਾਰੀ ਸਿਹਤ ਬੀਮਾ ਯੋਜਨਾ ਦੀ ਸਮੀਖਿਆ ਦੌਰਾਨ ਕਈ ਅਹਿਮ ਫੈਸਲੇ ਲਏ ਗਏ ਹਨ। ਇਨ੍ਹਾਂ ਵਿੱਚੋਂ ਆਜ਼ਾਦ ਹਿੰਦ ਫੌਜ਼ ਦੇ ਸਿਪਾਹੀ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵੀ ਕਰਮਚਾਰੀਆਂ ਦੇ ਬਰਾਬਰ ਸਿਹਤ ਬੀਮਾ ਸਹੂਲਤ ਦਿੱਤੀ ਜਾਵੇਗੀ। ਇਸ ਦੇ ਨਾਲ, ਐਮਰਜੈਂਸੀ ਦੌਰਾਨ ਜੇਲ੍ਹ ਵਿੱਚ ਬੰਦ ਰਹਿਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਤਰਜ਼ ‘ਤੇ ਸਹੂਲਤ ਦਾ ਲਾਭ ਦਿੱਤਾ ਜਾਵੇਗਾ।

ਇਨ੍ਹਾਂ ਸ਼੍ਰੇਣੀਆਂ ਮਿਲੇਗੀ ਇਹ ਸਹੂਲਤ

ਸੀਐੱਮ ਮਨੋਹਰ ਲਾਲ ਦੁਆਰਾ ਪ੍ਰਵਾਨਿਤ ਪ੍ਰਸਤਾਵਾਂ ਵਿਚ ਹਿੰਦੀ ਲਹਿਰ ਨਾਲ ਜੁੜੇ ਲੋਕਾਂ ਦੇ ਪਰਿਵਾਰਾਂ ਨੂੰ ਉਸੇ ਹੀ ਪੱਧਰ ਤੇ ਸਰਕਾਰੀ ਕਰਮਚਾਰੀਆਂ ਵਾਂਗ ਸਿਹਤ ਬੀਮੇ ਦਾ ਲਾਭ ਦੇਣ ਦੀ ਗੱਲ ਕਹੀ ਗਈ ਹੈ। ਇਸਦੇ ਨਾਲ ਹੀ ਦੂਜੇ ਵਿਸ਼ਵ ਯੁੱਧ ਦੇ ਕੈਦੀਆਂ ਦੇ ਪਰਿਵਾਰਾਂ ਨੂੰ ਵੀ ਇਹ ਸਹੂਲਤ ਮਿਲੇਗੀ। ਇਸ ਤੋਂ ਇਲਾਵਾ ਆਯੁਸ਼ਮਾਨ ਭਾਰਤ ਯੋਜਨਾ ਵਿਚ ਉਸਾਰੀ ਕਾਮਿਆਂ ਨੂੰ ਸ਼ਾਮਲ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ ਦੇ ਨਾਲ, ਨੰਬਰਦਾਰ, ਚੌਕੀਦਾਰ, ਆਂਗਣਵਾੜੀ ਵਰਕਰ, ਆਸ਼ਾ ਵਰਕਰਾਂ ਦੇ ਪਰਿਵਾਰਾਂ ਨੂੰ 1.80 ਲੱਖ Wਪਏ ਤੱਕ ਦੀ ਸਾਲਾਨਾ ਆਮਦਨ ਵੀ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦਾ ਲਾਭ ਦਿੱਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ