ਸਾਲ 2023 ਦਾ ਲੇਖਾ-ਜੋਖਾ : ਭ੍ਰਿਸ਼ਟਾਚਾਰ ਦੇ 251ਕੇਸਾਂ ’ਚ ਵਿਜੀਲੈਂਸ ਵੱਲੋਂ 288 ਮੁਲਜ਼ਮ ਗ੍ਰਿਫ਼ਤਾਰ

Vigilance Bureau

ਸੱਤ ਰਾਜਨੀਤਿਕ ਆਗੂਆਂ ਤੇ 70 ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਕੇਸ ਦਰਜ ਕੀਤੇ | Vigilance

  • 66 ਪੁਲਿਸ ਮੁਲਾਜ਼ਮ ਤੇ 44 ਮਾਲ ਅਧਿਕਾਰੀ/ਕਰਮਚਾਰੀ ਕੀਤੇ ਗ੍ਰਿਫ਼ਤਾਰ | Vigilance
  • 133 ਵੱਖ-ਵੱਖ ਟਰੈਪ ਕੇਸਾਂ ’ਚ 59,57,000 ਰੁਪਏ ਦੀ ਬਰਾਮਦਗੀ | Vigilance

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਲਗਾਤਾਰ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਸਾਲ 2023 ਦੌਰਾਨ 26 ਦਸੰਬਰ ਤੱਕ ਦਰਜ ਕੀਤੇ ਗਏ ਕੁੱਲ 251 ਟਰੈਪ ਕੇਸਾਂ, ਅਪਰਾਧਿਕ ਮਾਮਲਿਆਂ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸਾਂ ’ਚ 288 ਸਰਕਾਰੀ ਅਧਿਕਾਰੀਆਂ/ ਕਰਮਚਾਰੀਆਂ ਤੇ ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਕਤ ਕੇਸਾਂ ’ਚ ਗ੍ਰਿਫ਼ਤਾਰ ਕੀਤੇ ਦੋਸ਼ੀਆਂ ’ਚ 66 ਪੁਲਿਸ ਕਰਮਚਾਰੀਆਂ ਤੇ 44 ਮਾਲ ਅਧਿਕਾਰੀਆਂ/ ਕਰਮਚਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਨਾਂ ਮਾਮਲਿਆਂ ’ਚ 7 ਰਾਜਨੀਤਿਕ ਆਗੂਆਂ ਤੇ 70 ਸਰਕਾਰੀ ਅਧਿਕਾਰੀਆਂ / ਕਰਮਚਾਰੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ। (Vigilance)

ਇਹ ਵੀ ਪੜ੍ਹੋ : SYL ਮੁੱਦੇ ’ਤੇ ਹਰਿਆਣਾ-ਪੰਜਾਬ ਦੇ ਮੁੱਖ ਮੰਤਰੀ ਦੀ ਮੀਟਿੰਗ ਅੱਜ, ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵੀ ਹੋਣਗੇ ਮੌਜ਼ੂਦ

ਇਸ ਦੇ ਨਾਲ ਹੀ ਇਸ ਸਾਲ ਦੌਰਾਨ 133 ਵੱਖ-ਵੱਖ ਟਰੈਪ ਕੇਸਾਂ ’ਚ 59,57,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬਿਊਰੋ ਨੇ 103 ਅਪਰਾਧਿਕ ਤੇ 15 ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ਦਰਜ ਕੀਤੇ ਹਨ। ਇਸ ਮਿਆਦ ਦੇ ਅੰਦਰ ਵੱਖ ਵੱਖ ਵਿਸ਼ੇਸ਼ ਅਦਾਲਤਾਂ ਨੇ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਕੀਤੇ ਗਏ 33 ਕੇਸਾਂ ਦਾ ਫੈਸਲਾ ਕੀਤਾ, ਜਿਸ ਦੇ ਨਤੀਜੇ ਵਜੋਂ 43 ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਇਆ ਗਿਆ ਤੇ ਸਜ਼ਾ ਸੁਣਾਈ ਗਈ। ਵਿਜੀਲੈਂਸ ਨੇ ਇਸ ਸਮੇਂ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ 181 ਕੇਸਾਂ ਦੇ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਨਾਲ ਸਬੰਧਿਤ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 82 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। (Vigilance)

ਬੁਲਾਰੇ ਨੇ ਦੱਸਿਆ ਕਿ ਬਿਊਰੋ ਨੂੰ 26 ਦਸੰਬਰ 2023 ਤੱਕ ਆਡੀਓ-ਵੀਡੀਓ ਰਿਕਾਰਡਿੰਗਾਂ ਦੇ ਸਬੂਤਾਂ ਸਮੇਤ 11,074 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਨਾਂ ਵਿੱਚੋਂ 5740 ਸ਼ਿਕਾਇਤਾਂ ਸਬੰਧਤ ਵਿਭਾਗਾਂ ਨੂੰ ਕਾਰਵਾਈ ਹਿੱਤ ਭੇਜ ਦਿੱਤੀਆਂ ਗਈਆਂ ਅਤੇ 630 ਸ਼ਿਕਾਇਤਾਂ ਵੱਖ-ਵੱਖ ਵਿਜੀਲੈਂਸ ਰੇਂਜਾਂ ਨੂੰ ਭੇਜੀਆਂ ਗਈਆਂ ਤਾਂ ਜੋ ਇਨਾਂ ਦੀ ਪੜਤਾਲ ਕਰਕੇ ਬਣਦੀ ਕਾਰਵਾਈ ਕੀਤੀ ਜਾ ਸਕੇ। ਵਿਜੀਲੈਂਸ ਰੇਂਜਾਂ ਦੁਆਰਾ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ, ਹੁਣ ਤੱਕ ਦਰਜ ਕੀਤੀਆਂ 124 ਐਫਆਈਆਰਜ਼ ’ਚ 151 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। (Vigilance)

LEAVE A REPLY

Please enter your comment!
Please enter your name here