ਜੈਤੋ: ਸਥਾਨਕ ਪੁਲਿਸ ਨੇ 10 ਮੋਟਰ ਸਾਈਕਲਾਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।
ਡੀ. ਐੱਸ. ਪੀ. ਬਲਜਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਦਾਣਾ ਮੰਡੀ ਕੋਲ ਏ. ਐੱਸ. ਆਈ. ਜਗਤਾਰ ਸਿੰਘ ਅਤੇ ਪੁਲਸ ਪਾਰਟੀ ਵੱਲੋਂ ਨਾਕਾ ਲਗਾਇਆ ਹੋਇਆ ਸੀ ਜਿਸ ਨੂੰ ਸੂਚਨਾ ਦੇ ਅਧਾਰ ਤੇ ਉਕਤ ਨੌਜਵਾਨ ਨੂੰ ਚੋਰੀ ਦੇ ਮੋਟਸਾਈਕਲ ਸਮੇਤ ਕਾਬੂ ਕੀਤਾ ਗਿਆ।
ਪੁਲਿਸ ਨੂੰ ਵੱਡੇ ਖੁਲਾਸੇ ਹੋਣ ਦੀ ਉਮੀਦ
ਉਸ ਕੋਲੋਂ 10 ਚੋਰੀ ਦੇ ਮੋਟਰਸਾਈਕਲ ਬਰਾਮਦ ਹੋਏ ਹਨ। ਫੜੇ ਗਏ ਵਿਅਕਤੀ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਗੋਰੀ ਪੁੱਤਰ ਹਰਦੇਵ ਸਿੰਘ ਪਿੰਡ ਕਰੀਰ ਵਾਲੀ ਵਜੋਂ ਹੋਈ ਹੈ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਫੜੇ ਗਏ ਵਿਅਕਤੀ ਕੋਲੋਂ ਵੱਡੇ ਖੁਲਾਸੇ ਹੋਣ ਦੀ ਆਸ ਹੈ।














