ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਮੁਲਜ਼ਮ ਗੁਰਜੋਤ ਗ੍ਰਿਫ਼ਤਾਰ

ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਮੁਲਜ਼ਮ ਗੁਰਜੋਤ ਗ੍ਰਿਫ਼ਤਾਰ

ਨਵੀਂ ਦਿੱਲੀ (ਏਜੰਸੀ)। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਾਲ ਕਿਲ੍ਹਾ ਹਿੰਸਾ ਮਾਮਲੇ ਦੇ ਦੋਸ਼ੀ ਗੁਰਜੋਤ ਸਿੰਘ ਨੂੰ ਪੰਜਾਬ, ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀ ਗੁਰਜੋਤ ਸਿੰਘ ਤੇ ਇਕ ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ। ਧਿਆਨ ਯੋਗ ਹੈ ਕਿ 26 ਜਨਵਰੀ ਨੂੰ ਕਿਸਾਨ ਅੰਦੋਲਨ ਦੌਰਾਨ ਕੁਝ ਲੋਕ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ਪਹੁੰਚੇ ਸਨ। ਜਿਸ ਕਾਰਨ ਉਥੇ ਕਾਫੀ ਹੰਗਾਮਾ ਹੋਇਆ। ਇਸ ਦੌਰਾਨ ਤਿਰੰਗੇ ਦੀ ਥਾਂ ਧਾਰਮਿਕ ਝੰਡਾ ਲਹਿਰਾਇਆ ਗਿਆ, ਜਿਸ ਬਾਰੇ ਬਹੁਤ ਸਾਰੇ ਇਲਜ਼ਾਮ ਲਗਾਏ ਗਏ। ਇਸ ਕਾਰਨ ਪੁਲਿਸ ਨੇ ਕਈ ਲੋਕਾਂ ਖਿਲਾਫ ਕੇਸ ਦਰਜ ਕੀਤੇ ਸਨ।

  • ਕਿਸਾਨਾਂ ਨੇ 26 ਜਨਵਰੀ ਨੂੰ ਟਰੈਕਟਰ ਰੈਲੀ ਕੱਢੀ।
  • ਟਰੈਕਟਰ ਰੈਲੀ ਦੌਰਾਨ ਵੱਡੀ ਗਿਣਤੀ ਵਿਚ ਲੋਕ ਲਾਲ ਕਿਲ੍ਹੇ ਪਹੁੰਚੇ ਸਨ।
  • ਧਾਰਮਿਕ ਝੰਡਾ ਲਹਿਰਾਉਣ ਬਾਰੇ ਹੰਗਾਮਾ ਹੋਇਆ ਸੀ
  • ਪੁਲਿਸ ਨੇ ਕਈ ਲੋਕਾਂ ਖ਼ਿਲਾਫ਼ ਦੰਗਿਆਂ ਲਈ ਕੇਸ ਦਰਜ ਕੀਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।