ਮੁਲਜ਼ਮਾਂ ਦੀ ਗ੍ਰਿਫਤਾਰੀ ਸਬੰਧੀ ਪਰਿਵਾਰ ਨੇ ਲਾਇਆ ਧਰਨਾ

dharna

dharna | ਬੀਤੇ ਦਿਨ ਹੋਇਆ ਸੀ ਦਿਨ ਦਿਹਾੜੇ ਨੌਜਵਾਨ ਦਾ ਕਤਲ

ਗੜ੍ਹੰਸ਼ਕਰ। ਗੜ੍ਹਸ਼ੰਕਰ ਵਿਖੇ ਬੀਤੇ ਦਿਨ ਕੀਤੇ ਨੌਜਵਾਨ ਦੇ ਕਤਲ ਸਬੰਧੀ ਮੁਲਜ਼ਮਾਂ ਦੀ ਗ੍ਰਿਫਤਾਰੀ ਸਬੰਧੀ ਪਰਿਵਾਰ ਵਾਲੇ ਸੜਕਾਂ ‘ਤੇ ਧਰਨਾ ਲਾ ਕੇ ਬੈਠੇ ਹਨ। ਮ੍ਰਿਤਕ ਲੜਕੇ ਦੇ ਪਰਿਵਾਰ ਵਾਲੇ ਪਿੰਡ ਵਾਸੀਆਂ ਸਮੇਤ ਬੰਗਾ ਚੌਕ ਵਿਖੇ ਬੈਠ ਕੇ ਰੋਡ ਜਾਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਰਿਵਾਰ ਵਾਲਿਆਂ ਨੇ ਹਸਪਤਾਲ ‘ਚੋਂ ਅਜੇ ਤੱਕ ਨੌਜਵਾਨ ਦੀ ਲਾਸ਼ ਨਹੀਂ ਚੁੱਕੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਜਦੋਂ ਤੱਕ ਮੁਲਜ਼ਮਾਂ ਦੀ ਗ੍ਰਿਫਤਾਰੀ ਨਹੀਂ ਹੋ ਜਾਂਦੀ, ਉਦੋਂ ਤੱਕ ਉਹ ਲਾਸ਼ ਹਸਪਤਾਲ ‘ਚੋਂ ਨਹੀਂ ਚੁੱਕਣਗੇ। ਚੰਡੀਗੜ੍ਹ, ਪਠਾਨਕੋਟ ਰੋਡ, ਨਵਾਂਸ਼ਹਿਰ ਤੋਂ ਪਠਾਨਕੋਟ ਵੱਲ ਜਾਂਦੇ ਰੋਡ ਸਮੇਤ ਰਸਤੇ ਬੰਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ 12 ਘੰਟੇ ਬੀਤਣ ਦੇ ਬਾਅਦ ਵੀ ਪੁਲਿਸ ਅਜੇ ਤੱਕ ਮੁਲਜ਼ਮਾਂ ਨੂੰ ਨਹੀਂ ਫੜ ਸਕੀ ਹੈ। ਸਾਬਕਾ ਵਿਧਾਇਕ ਸੁਰਿੰਦਰ ਸਿੰਘ ਨੇ ਕਿਹਾ ਕਿ ਜੋ ਨੌਜਵਾਨ ਦਾ ਕਤਲ ਕੀਤਾ ਗਿਆ ਹੈ, ਉਹ ਸਾਰੀ ਸਾਜਿਸ਼ ਦੇ ਤਹਿਤ ਕੀਤਾ ਗਿਆ ਹੈ। ਫਾਇਰ ਵੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਧੋਖਾ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਅਫਸਰਾਂ ਵੱਲੋਂ ਮਾਮਲਾ ਦਰਜ ਤਾਂ ਕਰ ਲਿਆ ਹੈ ਪਰ ਅਜੇ ਤੱਕ ਮੁਲਜ਼ਮ ਪੁਲਿਸ ਦੀ ਗ੍ਰਿਫਤ ‘ਚੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ‘ਤੇ ਨੱਥ ਪਾਉਣੀ ਚਾਹੀਦੀ ਹੈ। ਦੱਸਣਯੋਗ ਹੈ ਕਿ ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ (ਬੀਤ) ‘ਚ ਕੱਲ੍ਹ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਮੁਲਜ਼ਮਾਂ ਵੱਲੋਂ ਫਾਇਰ ਵੀ ਕੀਤੇ ਗਏ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here