ਲਖੀਮਪੁਰ ਖੇੜੀ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ

shish-Mishra

ਲਖੀਮਪੁਰ ਖੇੜੀ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ

ਲਖਨਊ (ਏਜੰਸੀ)। ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਵੀਰਵਾਰ ਨੂੰ ਲਖੀਮਪੁਰ ਖੇੜੀ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਸਟਿਸ ਰਾਜੀਵ ਸਿੰਘ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜ਼ਮਾਨਤ ਦੀ ਅਰਜ਼ੀ ਦਾ ਸੂਬਾ ਸਰਕਾਰ ਵੱਲੋਂ ਵਿਰੋਧ ਕੀਤਾ ਗਿਆ।

ਕੀ ਹੈ ਮਾਮਲਾ

ਜ਼ਿਕਰਯੋਗ ਹੈ ਕਿ ਆਸ਼ੀਸ਼ ਮਿਸ਼ਰਾ ਪਿਛਲੇ ਸਾਲ 3 ਅਕਤੂਬਰ ਨੂੰ ਖੇੜੀ ਜ਼ਿਲੇ ‘ਚ ਹੋਈ ਹਿੰਸਾ ‘ਚ ਮੁੱਖ ਦੋਸ਼ੀ ਹੈ, ਜਿਸ ‘ਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਆਸ਼ੀਸ਼ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦਾ ਪੁੱਤਰ ਹੈ। ਇਸ ਤੋਂ ਪਹਿਲਾਂ ਸੈਸ਼ਨ ਅਦਾਲਤ ਵੱਲੋਂ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਸ ਨੇ ਜ਼ਮਾਨਤ ਲਈ ਹਾਈ ਕੋਰਟ ਦੀ ਸ਼ਰਨ ਲਈ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ