ਦੁਰਾਚਾਰ ਦੇ ਮਾਮਲੇ ’ਚ ਦੋਸ਼ੀ ਨੂੰ 20 ਸਾਲ ਦੀ ਕੈਦ

Ludhiana

ਦੁਰਾਚਾਰ ਦੇ ਮਾਮਲੇ ’ਚ ਦੋਸ਼ੀ ਨੂੰ 20 ਸਾਲ ਦੀ ਕੈਦ

ਮਾਨਸਾ, (ਸੁਖਜੀਤ ਮਾਨ) | ਮਾਨਸਾ ਦੀ ਮਾਣਯੋਗ ਅਦਾਲਤ ਨੇ ਅੱਜ ਦੁਰਾਚਾਰ ਦੇ ਇੱਕ ਮਾਮਲੇ ’ਚ ਸੁਣਵਾਈ ਕਰਦਿਆਂ ਇੱਕ ਵਿਅਕਤੀ ਨੂੰ 20 ਸਾਲ ਦੀ ਕੈਦ ਤੋਂ ਇਲਾਵਾ 75 ਹਜ਼ਾਰ ਰੁਪਏ ਜ਼ੁਰਮਾਨੇ ਦਾ ਹੁਕਮ ਸੁਣਾਇਆ ਹੈ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਵੱਲੋਂ ਪੀੜ੍ਹਤਾ ਨੂੰ ਮੁਆਵਜ਼ਾ ਰਾਸ਼ੀ ਵੀ ਦਿੱਤੀ ਜਾਵੇਗੀ

ਵੇਰਵਿਆਂ ਮੁਤਾਬਿਕ 1 ਦਸੰਬਰ 2017 ਨੂੰ ਥਾਣਾ ਜੋਗਾ ਵਿਖੇ ਮੁਕੱਦਮਾ ਦਰਜ਼ ਕਰਵਾਉਂਦਿਆਂ ਸ਼ਿਕਾਇਤਾ ਕਰਤਾ ਨੇ ਦੱਸਿਆ ਸੀ ਕਿ 24-25 ਨਵੰਬਰ 2017 ਦੀ ਦਰਮਿਆਨੀ ਰਾਤ ਨੂੰ ਉਸਦੀ ਲੜਕੀ ਨੂੰ ਗੁਰਜੀਤ ਸਿੰਘ ਵਾਸੀ ਮਾਨਸਾ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਪੁਲਿਸ ਨੇ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕੀਤੀ ਸੀ

ਇਸ ਦੌਰਾਨ ਪੁਲਿਸ ਨੂੰ 6 ਦਸੰਬਰ 2017 ਨੂੰ ਲੜਕੀ ਪਿੰਡ ਅਕਲੀਆ ਦੇ ਬੱਸ ਅੱਡੇ ਕੋਲੋਂ ਮਿਲ ਗਈ ਸੀ ਐਡਵੋਕੇਟ ਜਸਵੰਤ ਸਿੰਘ ਗਰੇਵਾਲ ਨੇ ਦੱਸਿਆ ਕਿ ਅਦਾਲਤੀ ਕਾਰਵਾਈ ਦੇ ਚਲਦਿਆਂ ਅੱਜ ਮਾਣਯੋਗ ਸਪੈਸ਼ਲ ਜੱਜ ਮਨਜੋਤ ਕੌਰ ਦੀ ਅਦਾਲਤ ਨੇ ਉਨ੍ਹਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਦੋਸ਼ੀ ਗੁਰਜੀਤ ਸਿੰਘ ਉਰਫ ਹੈਰੀ ਨੂੰ 20 ਸਾਲ ਦੀ ਕੈਦ ਅਤੇ 75 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ ਗਰੇਵਾਲ ਨੇ ਦੱਸਿਆ ਕਿ ਮਾਣਯੋਗ ਅਦਾਲਤ ਨੇ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਮਾਨਸਾ ਨੂੰ ਵੀ ਹੁਕਮ ਕੀਤੇ ਹਨ ਕਿ ਪੀੜ੍ਹਤਾ ਨੂੰ 4 ਲੱਖ ਰੁਪਏ ਮੁਆਵਜ਼ਾ ਰਾਸ਼ੀ 15 ਦਿਨਾਂ ’ਚ ਦਿੱਤੀ ਜਾਵੇ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ