Fazilka : ਕਤਲ ਦੇ ਦੋਸ਼ੀ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

Fazilka News
Fazilka : ਕਤਲ ਦੇ ਦੋਸ਼ੀ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

(ਰਜਨੀਸ਼ ਰਵੀ) ਫਾਜ਼ਿਲਕਾ। ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਕਤਲ ਦੇ ਕੇਸ ਵਿੱਚ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜਾਣਕਾਰੀ ਅਨੁਸਾਰ ਉਕਤ ਕੇਸ ਵਿੱਚ ਥਾਣਾ ਬਹਾਵਵਾਲਾ ਐਫਆਈਆਰ ਨੰਬਰ 83 ਮਿਤੀ 11/8/2022 ਅਧੀਨ ਧਾਰਾ 302 ਆਈਪੀਸੀ ਦਰਜ ਕੀਤੀ ਗਈ ਸੀ, Fazilka News

ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ

ਜਿਸ ਅਨੁਸਾਰ ਦੋਸ਼ੀ ਬਲਦੇਵ ਸਿੰਘ ਉਰਫ ਗੱਗੀ ਪੁੱਤਰ ਕਪੂਰ ਸਿੰਘ ਵਾਸੀ ਪਿੰਡ ਝੁਰੜਖੇੜਾ ਥਾਣਾ ਬਹਾਵਵਾਲਾ ਜ਼ਿਲ੍ਹਾ ਫਾਜਿਲਕਾ ਖਿਲਾਫ ਜਗਜੀਤ ਸਿੰਘ ਉਰਫ ਜੱਗਾ ਪੁੱਤਰ ਸੁੱਚਾ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਝੁਰੜਖੇੜਾ ਥਾਣਾ ਬਹਾਵਵਾਲਾ ਜਿਲ੍ਹਾ ਫਾਜਿਲਕਾ ਵੱਲੋਂ ਸ਼ਿਕਾਇਤ ਕੀਤੀ ਗਈ ਸੀ। ਉਪਲਬੱਧ ਸਬੂਤਾਂ ਦੇ ਅਧਾਰ ’ਤੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਅਤੇ 10 ਹਜਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕਰਨ ’ਤੇ ਇਕ ਸਾਲ ਹੋਰ ਜ਼ੇਲ੍ਹ ਵਿੱਚ ਰਹਿਣਾ ਪਵੇਗਾ। Fazilka News

LEAVE A REPLY

Please enter your comment!
Please enter your name here