ਸਿੱਧੂ ਮੂਸੇ ਵਾਲਾ ਕਤਲ ਕੇਸ : ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਭੁਗਤੀ ਪੇਸ਼ੀ

Sidhu Moosewala
ਫਾਈਲ ਫੋਟੋ

ਅਗਲੀ ਸੁਣਵਾਈ 19 ਅਪਰੈਲ ਨੂੰ (Sidhu Moose Wala)

(ਸੁਖਜੀਤ ਮਾਨ) ਮਾਨਸਾ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਅੱਜ ਹੋਈ ਸੁਣਵਾਈ ਦੌਰਾਨ 25 ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ, ਜਦੋਂਕਿ ਦੀਪਕ ਮੁੰਡੀ ਅਤੇ ਸਚਿਨ ਭਿਵਾਨੀ ਨਾਲ ਤਾਲਮੇਲ ਨਹੀਂ ਹੋ ਸਕਿਆ। ਅਦਾਲਤ ਵੱਲੋਂ ਹੁਣ ਅਗਲੀ ਤਰੀਖ 19 ਅਪਰੈਲ ਤੈਅ ਕੀਤੀ ਗਈ ਹੈ। Sidhu Moose Wala

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਹੇਠਲੀ ਅਦਾਲਤ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ ਤਿੰਨ ਮੁਲਜ਼ਮਾਂ ਵੱਲੋਂ ਦਾਇਰ ਅਰਜ਼ੀਆਂ ਦਾ ਵਿਰੋਧ ਕਰਦਿਆਂ ਜਵਾਬ ਦਾਖ਼ਲ ਕਰ ਦਿੱਤਾ ਹੈ, ਜਦੋਂ ਕਿ ਗੈਂਗਸਟਰਾਂ ਵੱਲੋਂ ਕਤਲ ਕੇਸ ਵਿੱਚ ਸ਼ਾਮਲ ਨਾ ਹੋਣ ਦਾ ਆਪਣੇ ਵਕੀਲਾਂ ਰਾਹੀਂ ਦਾਅਵਾ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ: Neeraj Arora Arrested: ਕਰੋੜਾਂ ਦੀ ਠੱਗੀ ਮਾਰਨ ਵਾਲਾ ਭਗੌੜਾ ਨੀਰਜ਼ ਅਰੋੜਾ ਕਾਬੂ

ਮੂਸੇਵਾਲਾ ਦੇ ਮਾਪਿਆਂ ਵੱਲੋਂ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਕੋਲੋਂ ਮਿਲੀ ਜਾਣਕਾਰੀ ਮੁਤਾਬਿਕ 5 ਅਪਰੈਲ ਦੀ ਪੇਸ਼ੀ ਦੌਰਾਨ ਜਿਹੜੇ ਚਾਰ ਜਣਿਆਂ ਸਚਿਨ ਥਾਪਨ ਉਰਫ਼ ਸਚਿਨ ਬਿਸ਼ਨੋਈ, ਸਚਿਨ ਭਿਵਾਨੀ, ਦੀਪਕ ਮੁੰਡੀ ਅਤੇ ਕਪਿਲ ਪੰਡਿਤ ਨੂੰ ਅਦਾਲਤ ਵੱਲੋਂ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਸਨ, ਉਨ੍ਹਾਂ ਵਿੱਚੋਂ ਦੀਪਕ ਮੁੰਡੀ ਅਤੇ ਸਚਿਨ ਭਿਵਾਨੀ ਨੂੰ ਛੱਡਕੇ ਬਾਕੀ ਦੋ ਨੇ ਅਦਾਲਤ ਵਿੱਚ ਵੀਸੀ ਰਾਹੀਂ ਪੇਸ਼ ਹੋ ਕੇ ਆਪਣੀ ਪੇਸ਼ੀ ਅੱਜ ਭੁਗਤ ਲਈ ਹੈ। ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਹਮਲਾਵਰਾਂ ਨੇ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਸੀ। Sidhu Moose Wala