ਸਾਡੇ ਨਾਲ ਸ਼ਾਮਲ

Follow us

11.5 C
Chandigarh
Saturday, February 7, 2026
More
    Home Breaking News Bribe: ਪੰਚਾਇਤ...

    Bribe: ਪੰਚਾਇਤੀ ਚੋਣਾਂ ’ਚ ਨਾਮਜ਼ਦਗੀ ਫਾਈਲਾਂ ਜਮ੍ਹਾ ਕਰਾਉਣ ਬਦਲੇ ਰਿਸ਼ਵਤ ਲੈਣ ਦਾ ਦੋਸ਼

    Bribe
    Bribe: ਪੰਚਾਇਤੀ ਚੋਣਾਂ ’ਚ ਨਾਮਜ਼ਦਗੀ ਫਾਈਲਾਂ ਜਮ੍ਹਾ ਕਰਾਉਣ ਬਦਲੇ ਰਿਸ਼ਵਤ ਲੈਣ ਦਾ ਦੋਸ਼

    Bribe: ਨਿਗਮ ਦਾ ਮੁਲਾਜ਼ਮ ਵਿਜੀਲੈਂਸ ਵੱਲੋਂ ਸਰਪੰਚੀ ਦੇ ਉਮੀਦਵਾਰ ਤੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

    Bribe: ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਦੇ ਡਾਟਾ ਐਂਟਰੀ ਆਪਰੇਟਰ ਗੁਰਦੀਪ ਸਿੰਘ ਉਰਫ਼ ਸੰਨੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਦੇ ਅਨੁਸਾਰ ਉਕਤ ਮੁਲਜ਼ਮ ਦੀ ਇਹ ਗ੍ਰਿਫਤਾਰੀ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਪਿੰਡ ਸ਼ਾਂਤੀ ਵਿਹਾਰ, ਭਾਮੀਆਂ ਕਲਾਂ ਤੋਂ ਸਰਪੰਚ ਦੇ ਅਹੁਦੇ ਲਈ ਖੜ੍ਹੇ ਉਮੀਦਵਾਰ ਅਤੇ ਜੀਟੀਬੀ ਨਗਰ, ਲੁਧਿਆਣਾ ਦੇ ਵਸਨੀਕ ਅਮਨਦੀਪ ਸਿੰਘ ਚੰਡੋਕ ਵੱਲੋਂ ਦਰਜ ਕਰਵਾਈ ਗਈ ਇੱਕ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

    Read Also : Punjab: ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਪੜ੍ਹੋ ਤੇ ਜਾਣੋ

    ਉਸਨੇ ਦੱਸਿਆ ਕਿ ਇੱਕ ਜਾਇਦਾਦ ਸਲਾਹਕਾਰ ਅਤੇ ਬਿਲਡਰ ਚੰਡੋਕ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਗੁਰਦੀਪ ਸਿੰਘ ਇਸ ਚੋਣ ਦੇ ਨਾਮਜ਼ਦ ਅਧਿਕਾਰੀ ਵਜੋਂ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਮੁਲਜ਼ਮ ਨੇ ਰਿਟਰਨਿੰਗ ਅਫਸਰ ਨਾਲ ਕੰਮ ਕਰਨ ਦਾ ਦਾਅਵਾ ਕੀਤਾ ਸੀ। ਗੁਰਦੀਪ ਸਿੰਘ ਨੇ ਕਿਹਾ ਸੀ ਕਿ ਸ਼ਿਕਾਇਤਕਰਤਾ ਦੇ ਨਾਮਜ਼ਦਗੀ ਪੱਤਰਾਂ ਵਿਚ ਕੁਝ ਕਮੀਆਂ ਸਨ ਜਿਨ੍ਹਾਂ ਨੂੰ 10,000 ਰੁਪਏ ਦੀ ਰਿਸ਼ਵਤ ਦੇਣ ਤੇ ਨਜ਼ਰਅੰਦਾਜ਼ ਕੀਤਾ ਜਾ ਸਕਦਾ ਹੈ ਪਰ ਜ਼ੋਰ ਪਾਉਣ ਤੋਂ ਬਾਅਦ ਗੁਰਦੀਪ ਸਿੰਘ 5,000 ਰੁਪਏ ਦੀ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ। ਉਸ ਤੋਂ ਬਾਅਦ ਪੰਚਾਇਤ ਮੈਂਬਰਾਂ ਵਜੋਂ ਚੋਣ ਲੜ ਰਹੀ ਉਸਦੀ ਟੀਮ ਦੀਆਂ ਨਾਮਜ਼ਦਗੀ ਫਾਈਲਾਂ ਜਮ੍ਹਾਂ ਕਰਾਉਣ ਬਦਲੇ 10 ਹਜ਼ਾਰ ਰੁਪਏ ਹੋਰ ਦੇਣ ਦੀ ਮੰਗ ਕੀਤੀ। Bribe

    Ludhiana News

    ਸ਼ਿਕਾਇਤਕਰਤਾ ਨੇ ਅੱਗੇ ਖੁਲਾਸਾ ਕੀਤਾ ਕਿ ਗੁਰਦੀਪ ਸਿੰਘ ਨੇ ਉਸ ਦੀ ਚੋਣ ਜਿੱਤ ਯਕੀਨੀ ਬਣਾਉਣ ਲਈ 50 ਹਜ਼ਾਰ ਰੁਪਏ ਹੋਰ ਦੀ ਰਿਸ਼ਵਤ ਮੰਗੀ ਸੀ। ਹੁਣ ਚੋਣਾਂ ਤੋਂ ਬਾਅਦ ਵੀ ਉਕਤ ਦੋਸ਼ੀ ਆਪਣੇ ਮੋਬਾਈਲ ਫੋਨ ਤੋਂ ਸ਼ਿਕਾਇਤਕਰਤਾ ਨੂੰ ਕਾਲ ਕਰਕੇ ਰਿਸ਼ਵਤ ਦੇ ਪੈਸੇ ਮੰਗ ਰਿਹਾ ਸੀ ਪਰ ਸ਼ਿਕਾਇਤਕਰਤਾ ਨੇ ਕਾਲ ਰਿਕਾਰਡਿੰਗ ਕਰਕੇ ਸਬੂਤ ਵਿਜੀਲੈਂਸ ਬਿਊਰੋ ਨੂੰ ਮੁਹੱਈਆ ਕਰਵਾਏ ਦਿੱਤੇ ਜਿਸ ਨਾਲ ਤੇਜ਼ ਜਾਂਚ ਕਰਕੇ ਜਾਲ ਵਿਛਾਉਣ ਲਈ ਇੱਕ ਟੀਮ ਦਾ ਗਠਨ ਕੀਤਾ ਗਿਆ। Bribe

    ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੀ ਇੱਕ ਟੀਮ ਨੇ ਗੁਰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸਫਲਤਾਪੂਰਵਕ ਕਾਬੂ ਕਰ ਲਿਆ। ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

    LEAVE A REPLY

    Please enter your comment!
    Please enter your name here