ਸੁਮਨ ਮੁਟਨੇਜਾ ਕਤਲ ਕੇਸ ਮਾਮਲੇ ‘ਚ ਮੁਲਜ਼ਮ 5 ਦਿਨਾਂ ਦੇ ਰਿਮਾਂਡ ਤੇ

Fazilka News

ਜਲਾਲਾਬਾਦ । ਬੀਤੇ ਦਿਨੀਂ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇ ਕੇ ਵਸਨੀਕ ਸੁਮਨ ਮੁਟਨੇਜਾ ਨੂੰ ਪਹਿਲਾਂ ਅਗਵਾ ਅਤੇ ਬਾਅਦ ‘ਚ ਮੌਤ ਦੇ ਘਾਟ ਉਤਾਰਨ ਦੇ ਮਾਮਲੇ ‘ਚ ਪੁਲਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਸੀ। ਪੁਲਸ ਨੇ ਨਾਮਜ਼ਦ ਦੋਸ਼ੀ ਅਮਨਦੀਪ ਸਿੰਘ ਪੁੱਤਰ ਅਮਰੀਕ ਸਿੰਘ, ਦਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ, ਪਰਗਟ ਸਿੰਘ ਉਰਫ ਪਿੰਕਾ ਪੁੱਤਰ ਕਿਸ਼ਨ ਸਿੰਘ, ਸੁਖਪਾਲ ਸਿੰਘ ਉਰਫ ਪਾਲਾ ਪੁੱਤਰ ਜਗਸੀਰ ਸਿੰਘ, ਸਤਨਾਮ ਸਿੰਘ ਉਰਫ ਮੱਕੜ ਪੁੱਤਰ ਲਾਲ ਸਿੰਘ, ਗੰਗਾ ਸਿੰਘ ਪੁੱਤਰ ਮੋਹਨ ਸਿੰਘ ਨੂੰ ਡੀ. ਐੱਸ. ਪੀ. ਅਮਰਜੀਤ ਸਿੰਘ ਅਤੇ ਐੱਸ. ਐੱਚ. ਓ. ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ। ਸਰਕਾਰੀ ਵਕੀਲ ਸੁਰਿੰਦਰ ਸਚਦੇਵਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਣਯੋਗ ਅਦਾਲਤ ਨੇ ਉਕਤ ਦੋਸ਼ੀਆਂ ਨੂੰ 27 ਅਪਰੈਲ ਤੱਕ 5 ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here