ਸਾਡੇ ਨਾਲ ਸ਼ਾਮਲ

Follow us

10.5 C
Chandigarh
Wednesday, January 21, 2026
More
    Home Breaking News Dalbir Singh ...

    Dalbir Singh dhilwan ਕਤਲ ਮਾਮਲੇ ਦੇ ਮੁੱਖ ਮੁਲਜ਼ਮ ਨੇ ਕੀਤਾ ਆਤਮ ਸਮਰਪਣ

    Dalbir Singh

    Dalbir Singh dhilwan | 18 ਨਵੰਬਰ ਨੂੰ ਦਲਬੀਰ ਸਿੰਘ ਢਿਲਵਾਂ ਦਾ ਹੋਇਆ ਸੀ ਕਤਲ

    ਬਟਾਲਾ। ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢਿੱਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦੇ ਕਤਲ ਮਾਮਲੇ ‘ਚ ਮੁੱਖ ਮੁਲਜ਼ਮ ਬਲਵਿੰਦਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਢਿੱਲਵਾਂ ਨੇ ਬੀਤੇ ਕੱਲ ਬਟਾਲਾ ਪੁਲਿਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਇਸ ਸਬੰਧੀ ਐੱਸ. ਐੱਸ. ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਕਤਲ ਦੇ ਮੁੱਖ ਮੁਲਜ਼ਮ ਬਲਵਿੰਦਰ ਸਿੰਘ ਨੂੰ ਪੁਲਿਸ ਨੇ ਅਦਾਲਤ ‘ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਉਸ ਕੋਲੋਂ ਕਤਲ ਦੀ ਵਾਰਦਾਤ ਨਾਲ ਸਬੰਧਤ ਅਹਿਮ ਖੁਲਾਸੇ ਹਾਸਲ ਕੀਤੇ ਜਾ ਸਕਣ।

    ਉਨ੍ਹਾਂ ਦੱਸਿਆ ਕਿ 18 ਨਵੰਬਰ 2019 ਨੂੰ ਦਲਬੀਰ ਸਿੰਘ ਢਿੱਲਵਾਂ ਦੇ ਹੋਏ ਕਤਲ ਸਬੰਧੀ ਪੁਲਿਸ ਜ਼ਿਲਾ ਬਟਾਲਾ ਦੇ ਥਾਣਾ ਕੋਟਲੀ ਸੂਰਤ ਮੱਲ੍ਹੀ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਦੌਰਾਨ ਸਾਹਮਣੇ ਆਏ ਮੁਲਜ਼ਮਾਂ ‘ਚੋਂ ਅੰਮ੍ਰਿਤਪਾਲ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਦਾਲਮ ਨੰਗਲ ਅਤੇ ਲਖਵਿੰਦਰ ਸਿੰਘ ਉਰਫ਼ ਲੱਖਾ ਪੁੱਤਰ ਰਛਪਾਲ ਸਿੰਘ ਵਾਸੀ ਘਰਾਲਾ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਐੱਸ. ਐੱਸ. ਪੀ. ਬਟਾਲਾ ਨੇ ਕਿਹਾ ਕਿ ਰਹਿੰਦੇ ਮੁਲਜ਼ਮ ਵੀ ਜਲਦੀ ਹੀ ਗ੍ਰਿਫਤਾਰ ਕਰ ਲਏ ਜਾਣਗੇ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here