ਅਣਪਛਾਤੇ ਨੌਜਵਾਨਾਂ ਵੱਲੋਂ ਦੋ ਦੋਸਤਾਂ ‘ਤੇ ਤੇਜਾਬੀ ਹਮਲਾ

ਦੋਵੇਂ ਦੋਸਤ ਜ਼ੇਰੇ ਇਲਾਜ, ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ

ਨਾਭਾ, (ਤਰੁਣ ਕੁਮਾਰ ਸ਼ਰਮਾ)। ਸਥਾਨਕ ਸ਼ਹਿਰ ਵਿਖੇ ਦੋ ਦੋਸਤਾਂ ‘ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੇ ਤੇਜਾਬੀ ਹਮਲੇ ਨਾਲ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਤੇਜਾਬੀ ਹਮਲੇ ਦੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਜਿਸ ਵਿੱਚ ਇੱਕ ਰਾਹ ਜਾਂਦੇ ਸਾਇਕਲ ਸਵਾਰ ‘ਤੇ ਦੋ ਵਿਅਕਤੀਆਂ, ਜਿਨ੍ਹਾਂ ਦੇ ਮੂੰਹ ਢਕੇ ਹੋਏ ਹਨ, ਨੇ ਤੇਜਾਬ ਪਾ ਦਿੱਤਾ। ਪੀੜਤ ਵਿਅਕਤੀ ਨੇ ਜਦੋਂ ਆਪਣੇ ਮਿੱਤਰ ਨੂੰ ਸਹਾਇਤਾ ਲਈ ਬੁਲਾਇਆ ਤਾਂ ਹਮਲਾਵਰਾਂ ਨੇ ਉਸ ‘ਤੇ ਵੀ ਤੇਜਾਬ ਪਾ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਦੋਵਾਂ ਪੀੜਤਾਂ ਨੂੰ ਤੁਰੰਤ ਸਿਵਲ ਹਸਪਤਾਲ ਨਾਭਾ ਵਿਖੇ ਲਿਜਾਇਆ ਗਿਆ ਜਿੱਥੇ ਇਨ੍ਹਾਂ ਨੂੰ ਮੁੱਢਲੀ ਸਹਾਇਤਾ ਦੇ ਕੇ ਰਜਿੰਦਰਾ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ।

ਮਾਮਲੇ ਦੀ ਪੁਸ਼ਟੀ ਕਰਦਿਆਂ ਕੋਤਵਾਲੀ ਇੰਚਾਰਜ ਸਬ ਇੰਸਪੈਕਟਰ ਗੁਰਪ੍ਰੀਤ ਸਿੰਘ ਸਮਰਾਉ ਨੇ ਦੱਸਿਆ ਕਿ ਪੀੜਤਾਂ ਦੀ ਪਹਿਚਾਣ ਮਨਪ੍ਰੀਤ ਵਾਸੀ ਬਠਿੰਡਿਆ ਮੁਹੱਲਾ ਅਤੇ ਦੀਪਕ ਵਾਸੀ ਸ਼ਿਵਪੁਰੀ ਕਾਲੋਨੀ ਵਜੋਂ ਹੋਈ ਹੈ। ਹਮਲਵਾਰਾਂ ਨੇ ਸਭ ਤੋਂ ਪਹਿਲਾਂ ਮਨਪ੍ਰੀਤ ਅਤੇ ਬਾਦ ਵਿੱਚ ਉਸ ਦੇ ਦੋਸਤ ਦੀਪਕ ‘ਤੇ ਵੀ ਹਮਲਾ ਕੀਤਾ ਹੈ। ਫਿਲਹਾਲ ਮੁਲਜਮਾਂ ਦੀ ਪਹਿਚਾਣ ਨਹੀਂ ਹੋਈ ਹੈ ਪਰੰਤੂ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਸੰਬੰਧੀ ਅਣਪਛਾਤੇ ਵਿਅਕਤੀਆਂ ਖਿਲਾਫ ਧਾਰਾ 326 ਏ ਆਈ ਪੀ ਸੀ ਅਧੀਨ ਮਾਮਲਾ ਦਰਜ ਕਰ ਲਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here