ਲੁਧਿਆਣਾ (ਜਸਵੀਰ ਗਹਿਲ)। ਸਮਰਾਲਾ ਦੇ ਪਿੰਡ ਦਿਆਲਪੁਰਾ ਨੇੜੇ ਫਲਾਈਓਵਰ ’ਤੇ ਇੱਕ ਭਿਆਨਕ ਸੜਕ ਹਾਦਸਾ ਹੋਣ ਦਾ ਸਮਾਚਾਰ ਹੈ। ਹਾਦਸੇ ਦੌਰਾਨ ਇੱਕ ਏਸੀਪੀ ਤੇ ਉਨ੍ਹਾਂ ਦੇ ਗੰਨਮੈਨ ਦੀ ਮੌਤ ਹੋ ਗਈ। ਜਦਕਿ ਇੱਕ ਪੁਲਿਸ ਮੁਲਾਜ਼ਮ ਗੰਭੀਰ ਰੂਪ ’ਚ ਜਖ਼ਮੀ ਹੋ ਗਿਆ। ਮ੍ਰਿਤਕ ੲੈਸੀਪੀ ਦੀ ਪਛਾਣ ਸੰਦੀਪ ਤੇ ਗੰਨਮੈਨ ਦੀ ਪਛਾਣ ਪਰਮਜੋਤ ਵਜੋਂ ਹੋਈ ਹੈ। ਜਦੋਂ ਡੀਐੱਸਪੀ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। (Road Accident)
ਇਹ ਹਾਦਸਾ ਦੇਰ ਰਾਤ ਸਮਰਾਲਾ ਦੇ ਦਿਆਲਪੁਰਾ ਬਾਈਪਾਸ ’ਤੇ ਵਾਪਰਿਆ। ਪੁਲਿਸ ਮੁਲਾਜ਼ਮਾਂ ਦੀ ਫਾਰਚੂਨਰ ਕਾਰ ਅਤੇ ਸਾਹਮਣੇ ਤੋਂ ਆ ਰਹੀ ਸਕਾਰਪੀਓ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਫਾਰਚੂਨਰ ਨੂੰ ਅੱਗ ਲੱਗ ਗਈ। ਇਸ ਦਰਦਨਾਕ ਹਾਦਸੇ ਵਿੱਚ ਲੁਧਿਆਣਾ ਵਿੱਚ ਤਾਇਨਾਮ ਏਸੀਪੀ ਸੰਦੀਪ ਸਿੰਘ ਤੇ ਉਨ੍ਹਾਂ ਦੇ ਗੰਨਮੈਨ ਦੀ ਮੌਤ ਹੋ ਗਈ ਜਦਕਿ ਪੁਲਿਸ ਅਧਿਕਾਰੀ ਦੀ ਗੱਡੀ ਦੇ ਡਰਾਈਵਰ ਦੀ ਹਾਲਤ ਗੰਭੀਰ ਬਣੀ ਹੋਈ ਹੈ। (Road Accident)
ਲੁਧਿਆਣਾ ਦੀ ਪੂਰਬੀ ਸਬ ਡਵੀਜ਼ਨ ਵਿੱਚ ਤਾਇਨਾਮ ਏਸੀਪੀ ਸੰਦੀਪ ਸਿੰਘ ਆਪਣੇ ਗੰਨਮੈਨ ਪ੍ਰਭਜੋਤ ਸਿੰਘ ਅਤੇ ਡਰਾਈਵਰ ਨਾਲ ਫਾਰਚੂਨਰ ਕਾਰ ਰਾਹੀਂ ਚੰਡੀਗੜ੍ਹ ਜਾ ਰਹੇ ਸਨ। ਜਦੋਂ ਉਨ੍ਹਾਂ ਦੀ ਕਾਰ ਸਮਰਾਲਾ ਦੇ ਪਿੰਡ ਦਿਆਲਪੁਰਾ ਨੇੜੇ ਹਾਈਵੇਅ ’ਤੇ ਪਹੁੰਚੀ ਤਾਂ ਤੇਜ਼ ਰਫ਼ਤਾਰ ਸਕਾਰਪੀਓ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਫਾਰਚੂਨਰ ਬੇਕਾਬੂ ਹੋ ਗਈ ਅਤੇ ਕਾਰ ਨੂੰ ਅੱਗ ਲੱਗ ਗਈ।
ਕਾਰ ਵਿੱਚ ਬੈਠੇ ਏਸੀਪੀ ਅਤੇ ਉਨ੍ਹਾਂ ਦੇ ਗੰਨਮੈਨ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਦੇ ਰਹੇ, ਪਰ ਕਾਰ ਦਾ ਦਰਵਾਜ਼ਾ ਨਹੀਂ ਖੁੱਲ੍ਹਿਆ।
Also Read : ਦਖ਼ਲਅੰਦਾਜ਼ੀ ਦੀ ਨੀਤੀ ’ਚੋਂ ਬਾਹਰ ਨਿੱਕਲੇ ਅਮਰੀਕੀ ਅਗਵਾਈ
ਜਿਸ ਕਾਰਲ ਦੋਵੇਂ ਜ਼ਿੰਦਾ ਸੜ ਗਏ। ਨੇੜੇ ਤੇੜੇ ਦੇ ਲੋਕਾਂ ਨੇ ਕਾਰ ਵਿੱਚ ਲੱਗੀ ਅੱਗ ’ਤੇ ਕਾਬੂ ਪਾਇਆ ਅਤੇ ਕਾਰ ਦੇ ਦਰਵਾਜ਼ੇ ਖੋਲ੍ਹੇ। ਉਦੋਂ ਤੰਕ ਦੋਵੇਂ ਸੜ ਚੁੱਕੇ ਸਨ। ਲੋਕਾਂ ਨੇ ਹੀ ਜਖ਼ਮੀ ਡਰਾਈਵਰ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਕਾਰ ਪੂਰੀ ਤਰ੍ਹਾਂ ਸੜ ਗਈ ਹੈ। ਥਾਣਾ ਸਮਰਾਲਾ ਦੀ ਪੁਲਿਸ ਮਾਮਲੇ ਦੀ ਜਾਂਚ ’ਚ ਜੁਟੀ ਹੈ।