ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਖਿਲਾਫ਼ ਕਾਰਵਾਈ

Single Use Plastic
ਫਾਜ਼ਿਲਕਾ। ਡਿਸਪੋਜਲ ਪੋਲੀਥੀਨ ਜਬਤ ਕੀਤਾ ਗਿਆ (ਰਜਨੀਸ਼ ਰਵੀ)

47 ਕਿਲੋ ਡਿਸਪੋਜਲ ਪੋਲੀਥੀਨ ਜਬਤ ਅਤੇ 7 ਚਲਾਨ | Single Use Plastic

ਫਾਜ਼ਿਲਕਾ (ਰਜਨੀਸ਼ ਰਵੀ)। Single Use Plastic : ਸ਼ਹਿਰ ਵਿੱਚ ਵਿਕ ਰਹ ਪਲਾਸਟਿਕ ਬੈਗ ਖਿਲਾਫ਼ ਕਾਰਜ ਸਾਧਕ ਅਫ਼ਸਰ ਸ੍ਰੀ ਮੰਗਤ ਕੁਮਾਰ ਦੀ ਅਗਵਾਈ ਹੇਠ ਨਗਰ ਕੋਂਸਲ ਫਾਜ਼ਿਲਕਾ ਵੱਲੋਂ ਕਾਰਵਾਈ ਕਰਦੇ ਹੋਏ ਸਿੰਗਲ ਯੂਜ ਪਲਾਸਟਿਕ ਮੁਕਤ ਅਭਿਆਨ ਤਹਿਤ ਸ਼ਹਿਰ ਦੇ ਮਹਿਰੀਆ ਬਜਾਰ, ਗਾਂਧੀ ਚੌਕ, ਅਬੋਹਰੀ ਅੱਡਾ ਆਦਿ ਹੋਰ ਬਜ਼ਾਰਾਂ ’ਚ ਚੈਕਿੰਗ ਕੀਤੀ ਗਈ ਹੈ। ਪੋਲੀਥੀਨ ਦੀ ਵਰਤੋਂ ਅਤੇ ਵੇਚਣ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ 47 ਕਿੱਲੋ ਡਿਸਪੋਜਲ ਪੋਲੀਥੀਨ ਜਬਤ ਕੀਤਾ ਗਿਆ ਅਤੇ ਨਾਲ ਹੀ 7 ਚਲਾਨ ਕੀਤੇ ਗਏ।

ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਲੋਕਾਂ ਨੂੰ ਮੁੜ ਤੋਂ ਅਪੀਲ

ਇਸ ਮੌਕੇ ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਦੇ ਮੰਤਵ ਤਹਿਤ ਸਰਕਾਰ ਵੱਲੋਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਾਈ ਗਈ ਹੈ। ਉਨ੍ਹਾਂ ਕਿਹਾ ਕਿ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਲਗਾਤਾਰ ਸਿੰਗਲ ਯੁਜ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਵਾਰ-ਵਾਰ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਤੇ ਕਾਰਵਾਈਆਂ ਵੀ ਕੀਤੀਆਂ ਗਈਆਂ ਹਨ।

ਉਨ੍ਹਾਂ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਵੱਲੋਂ ਲਗਾਤਾਰ ਅਜਿਹੀਆਂ ਕਾਰਵਾਈਆਂ ਅਗੇ ਵੀ ਜਾਰੀ ਰਹਿਣਗੀਆਂ ਇਸ ਕਰਕੇ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਥਾਂ ’ਤੇ ਕਪੜੇ ਦੇ ਬਣੇ ਕੈਰੀ ਬੈਗ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਲੋਕਾਂ ਨੁੰ ਅਪੀਲ ਕੀਤੀ ਹੈ ਕਿ ਖਰੀਦਦਾਰੀ ਕਰਨ ਜਾਣ ਸਮੇਂ ਘਰ ਤੋਂ ਹੀ ਕੱਪੜੇ ਦੇ ਥੈਲੇ ਲੈ ਕੇ ਜਾਇਆ ਜਾਵੇ ਤਾਂ ਜੋ ਪਲਾਸਟਿਕ ਦੀ ਮੁਕੰਮਲ ਤੌਰ ’ਤੇ ਵਰਤੋਂ ਬੰਦ ਹੋ ਸਕੇ।

Also Read : ਜੰਮੂ ਕਸ਼ਮੀਰ ’ਚ ਅੱਤਵਾਦੀ ਹਮਲੇ ਦੀ ਮੁੱਖ ਮੰਤਰੀ ਮਾਨ ਨੇ ਕੀਤੀ ਨਿਖੇਧੀ

ਇਸ ਮੌਕੇ ਨਗਰ ਕੌਂਸਲ ਦੇ ਸੁਪਡਰੈਂਟ ਸ੍ਰੀ ਨਰੇਸ਼ ਖੇੜਾ, ਸੈਨਟਰੀ ਇੰਸਪੈਕਟਰ ਜਗਦੀਪ ਸਿੰਘ, ਸ਼੍ਰੀ ਪਵਨ ਕੁਮਾਰ ਸੀ.ਐਫ, ਦਵਿੰਦਰ ਪ੍ਰਕਾਸ਼, ਟਾਰਜਨ, ਨਿਤਿਨ ਸ਼ਰਮਾ, ਸਰਵਨ, ਸੌਰਵ ਅਤੇ ਸਾਗਰ ਮੌਜ਼ੂਦ ਸਨ।

LEAVE A REPLY

Please enter your comment!
Please enter your name here