Education Department: ਮੰਗਾਂ ਮੰਨਣ ਦੇ ਬਾਵਜ਼ੂਦ ਵੀ ਮਸਲੇ ਹੱਲ ਨਾ ਹੋਣ ਕਰਕੇ ਮੁਲਾਜ਼ਮਾਂ ਦਾ ਰੋਹ ਵਧਿਆ
Education Department: ਫਿਰੋਜ਼ਪੁਰ (ਸੱਚ ਕਹੂੰ ਨਿਊਜ਼)। ਭਗਵੰਤ ਮਾਨ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਾ ਹੋਣ ਤੇ ਮੁਲਾਜ਼ਮਾਂ ਦਾ ਸਰਕਾਰ ਖਿਲਾਫ ਰੋਸ ਵਧਦਾ ਜਾ ਰਿਹਾ ਹੈ। ਮੁਲਾਜ਼ਮਾਂ ਦੇ ਦੱਸਣ ਮੁਤਾਬਿਕ ਮੁੱਖ ਮੰਤਰੀ ਵੱਲੋਂ 21 ਅਪਰੈਲ 2022 ਅਤੇ ਕੈਬਿਨਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ ਮੰਗਾਂ ਮੰਨਣ ਦੇ ਬਾਵਜੂਦ ਵੀ ਵਿਭਾਗ ਵੱਲੋਂ ਮੰਗਾਂ ਨੂੰ ਅਮਲੀ ਜਾਮ ਨਹੀ ਪਹਿਨਾਇਆ ਗਿਆ। 14 ਮਾਰਚ ਦੀ ਮੀਟਿੰਗ ’ਚ ਵਿੱਤ ਮੰਤਰੀ ਦੇ ਆਦੇਸ਼ਾਂ ਅਨੁਸਾਰ ਜਥੇਬੰਦੀ ਵੱਲੋਂ ਡੀਜੀਐੱਸਈ ਨੂੰ ਐਫੀਡੈਵਿਟ ਵੀ ਦਿੱਤਾ ਸੀ। Punjab News
ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਰਜਿੰਦਰ ਸਿੰਘ ਸੰਧਾ, ਵਰਿੰਦਰ ਸਿੰਘ, ਦਾਰਾ ਸਿੰਘ, ਕੁਲਨਾਇਕ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਫੈਸਲੇ ਤੋਂ ਬਾਅਦ ਕੈਬਨਿਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖਾਹ ਕਟੋਤੀ ਦੂਰ ਕਰਨ ਦੇ ਫੈਸਲੇ ਲੈ ਕੇ 3 ਵਾਰ ਅਧਿਕਾਰੀਆ ਨੂੰ ਆਦੇਸ਼ ਦਿੱਤੇ ਪਰ ਸੂਬੇ ਦੀ ਅਫਸਰਸ਼ਾਹੀ ਨੇ ਮੁਲਾਜ਼ਮਾਂ ਦੇ ਮਸਲਿਆ ’ਤੇ ਕੋਈ ਕਾਰਵਾਈ ਨਹੀਂ ਕੀਤੀ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਰੈਗੂਲਰ ਤਾਂ ਕੀ ਕਰਨਾ ਸੀ ਉਲਟਾ ਬਿਨ੍ਹਾਂ ਕਿਸੇ ਪੱਤਰ ਦੇ ਮੁਲਾਜ਼ਮਾਂ ਦੀ 5000 ਰੁਪਏ ਪ੍ਰਤੀ ਮਹੀਨਾ ਤਨਖਾਹ ਤੇ ਕੁਹਾੜਾ ਚਲਾ ਦਿੱਤਾ ਗਿਆ ਹੈ ਤੇ ਅੱਜ ਤੱਕ ਤਨਖਾਹ ਕਟੋਤੀ ਨੂੰ ਪੂਰਾ ਨਹੀ ਕੀਤਾ ਜਾ ਰਿਹਾ।
ਸਰਕਾਰ ਵੱਲੋਂ ਜਥੇਬੰਦੀ ਨੂੰ 12 ਸਤੰਬਰ 2024 ਨੂੰ ਕੈਬਿਨਟ ਸਬ ਕਮੇਟੀ ਨਾਲ ਵਿੱਤ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਸਮਾਂ ਦਿੱਤਾ ਸੀ | Education Department
ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਹਰ ਵਾਰ ਮੀਟਿੰਗਾਂ ’ਚ ਮੰਗਾਂ ਨੂੰ ਜਾਇਜ਼ ਮੰਨਦੇ ਹਨ ਪ੍ਰੰਤੂ ਸਹਿਮਤੀ ਦੇਣ ਦੇ ਬਾਵਜੂਦ ਵੀ ਕਾਰਵਾਈ ਨਹੀ ਹੁੰਦੀ। ਸਰਕਾਰ ਵੱਲੋਂ ਜਥੇਬੰਦੀ ਨੂੰ 12 ਸਤੰਬਰ 2024 ਨੂੰ ਕੈਬਨਿਟ ਸਬ ਕਮੇਟੀ ਨਾਲ ਵਿੱਤ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਸਮਾਂ ਦਿੱਤਾ ਸੀ ਪ੍ਰੰਤੂ ਉਸ ਮੀਟਿੰਗ ’ਚ ਵਿੱਤ ਮੰਤਰੀ ਸ਼ਾਮਲ ਨਹੀਂ ਹੋਏ ਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਤੇ ਸਕੱਤਰ ਸਕੂਲ ਸਿੱਖਿਆ ਵੱਲੋਂ ਮੀਟਿੰਗ ਕੀਤੀ ਗਈ ਇਸ ਦੌਰਾਨ ਉਨ੍ਹਾਂ ਵੱਲੋਂ ਮਾਮਲਾ ਵਿੱਤ ਮੰਤਰੀ ’ਤੇ ਹੀ ਸੁੱਟਿਆ ਗਿਆ ਤੇ ਕਿਹਾ ਗਿਆ ਕਿ ਜਲਦ ਹੀ ਪੂਰੀ ਕੈਬਨਿਟ ਸਬ ਕਮੇਟੀ, ਜਿਸ ’ਚ ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਤੇ ਕੁਲਦੀਪ ਧਾਲੀਵਾਲ ਸ਼ਾਮਲ ਹਨ ਨਾਲ ਮੀਟਿੰਗ ਕਰਵਾਈ ਜਾਵੇਗੀ ਪ੍ਰੰਤੂ 10 ਦਿਨ ਬੀਤਣ ਦੇ ਬਾਵਜ਼ੂਦ ਵੀ ਮੀਟਿੰਗ ਦਾ ਕੋਈ ਸੁਨੇਹਾ ਨਹੀ ਮਿਲਿਆ। Education Department
Read Also : Shah Satnam Ji Boys School ਸ੍ਰੀ ਗੁਰੂਸਰ ਮੋਡੀਆ : ਵਿਦਿਆਰਥੀ ਸ਼ਾਨਪ੍ਰੀਤ ਇੰਸਾਂ ਦੀ ਸੂਬਾ ਪੱਧਰੀ ਮੁਕਾਬਲੇ ਲਈ ਚੋਣ
ਸਰਕਾਰ ਤੇ ਅਫਸਰਸ਼ਾਹੀ ਵਾਰ-ਵਾਰ ਫੋਕੀਆਂ ਮੀਟਿੰਗਾਂ ਦੇ ਕੇ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ। ਮੰਗਾਂ ’ਤੇ ਕੋਈ ਕਾਰਵਾਈ ਨਾ ਹੋਣ ਕਰਕੇ ਮੁਲਾਜ਼ਮਾਂ ’ਚ ਰੋਸ ਹੈ। ਆਗੂਆਂ ਨੇ ਕਿਹਾ ਕਿ ਦਫਤਰੀ ਮੁਲਾਜ਼ਮ ਮੰਗਾਂ ’ਤੇ ਕਾਰਵਾਈ ਨਾ ਹੋਣ ਦੇ ਰੋਸ ਵਜੋਂ 25 ਸਤੰਬਰ ਨੂੰ ਕੈਬਨਿਟ ਸਬ ਕਮੇਟੀ ਦੇ ਮੈਂਬਰ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਦਾ ਘਿਰਾਓ ਕਰਨਗੇ ਤੇ ਮੰਗਾਂ ਦਾ ਹੱਲ ਹੋਣ ’ਤੇ ਹੀ ਧਰਨਾ ਖਤਮ ਕੀਤਾ ਜਾਵੇਗਾ।