Punjab Government News: ਚੰਡੀਗੜ੍ਹ। ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹੱਕ ‘ਚ ਫੈਸਲਾ ਲੈਂਦਿਆਂ ਵੱਡੀ ਕਾਰਵਾਈ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਦੀ ਹੁੰਦੀ ਖੁੱਜਲ ਖੁਆਰੀ ਦੂਰ ਕਰਨ ਤੇ ਠੱਗੀ ਤੋਂ ਬਚਾਉਣ ਲਈ ਸਰਕਾਰ ਸਰਗਰਮ ਹੋਈ ਹੈ। ਪੰਜਾਬ ਸਰਕਾਰ ਦੇ ਮੰਤਰੀ ਨੇ ਇਸ ਸਬੰਧੀ ਪੋਸਟ ਸਾਝੀ ਕਰਕੇ ਜਾਣਕਾਰੀ ਦਿੱਤੀ ਹੈ।
Read Also : Dragon Fruit Punjab: ਪਿੰਡ ਰੋਗਲਾ ਦੇ ਡਰੈਗਨ ਫਰੂਟ ਦੀ ਦਿੱਲੀ ਦੇ ਵਿੱਚ ਹੋਈ ਚਰਚਾ
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ ਦੀ ਗੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਪੈਸਟੀਸਾਈਡ ਡੀਲਰ (ਕੀਟਨਾਸ਼ਕ ਦਵਾਈਆਂ ਦੇ ਡੀਲਰ) ਖ਼ਿਲਾਫ਼ ਰਿਪੋਰਟ ਲਈ ਕਿਸਾਨਾਂ ਵਾਸਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਪੈਸਟੀਸਾਈਡ ਡੀਲਰਾਂ ਵਿਰੁੱਧ ਸੂਬੇ ਦੇ ਕਿਸਾਨ ਹੈਲਪਲਾਈਨ ਨੰਬਰ 1100 ‘ਤੇ ਕਾਲ ਕਰਕੇ ਜਾਂ ਸੰਪਰਕ ਨੰਬਰ +91-98555-01076 ‘ਤੇ ਵਟਸਐਪ ਸੁਨੇਹਾ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। Punjab Government News