ਵਿਜੀਲੈਂਸ ਦੇ ਕਬਜੇ ’ਚ ਰਿਕਾਰਡ | Charanjit Singh Channi
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਦੀ ਮਾਨ ਸਰਕਾਰ ਨੇ ਸਾਬਕਾ ਮੁੱਖ ਮੰਤਰੀ (Charanjit Singh Channi) ਚਰਨਜੀਤ ਸਿੰਘ ਚੰਨੀ ਦੀ ਘੇਰਾਬੰਦੀ ਤੇਜ਼ ਕਰ ਦਿੱਤੀ ਹੈ। ਚੰਨੀ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਤੋਂ ਬਾਅਦ ਹੁਣ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵਿਜੀਲੈਂਸ ਨੇ ਚਮਕੌਰ ਸਾਹਿਬ ਹਲਕੇ ਦੇ ਵਿਕਾਸ ਕਾਰਜਾਂ ’ਤੇ ਵਿਸ਼ੇਸ਼ ਤੌਰ ’ਤੇ ਹੋਏ ਖਰਚੇ ਦੀ ਜਾਂਚ ਸ਼ੁਰੂ ਕੀਤੀ ਹੈ। ਜਾਂਚ ਟੀਮ ਨੇ ਚਮਕੌਰ ਸਾਹਿਬ ਜਾ ਕੇ ਉਥੇ ਹੋਏ ਵਿਕਾਸ ਕਾਰਜਾਂ ਨਾਲ ਸਬੰਧਤ ਸਰਕਾਰੀ ਦਸਤਾਵੇਜ਼ ਜ਼ਬਤ ਕੀਤੇ। ਇਸ ਦੇ ਨਾਲ ਹੀ ਚੰਨੀ ਨੂੰ ਮੁੱਖ ਮੰਤਰੀ ਵਜੋਂ ਵੰਡੀ ਗਈ ਗ੍ਰਾਂਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਟਕਰਾਅ ਲਗਾਤਾਰ ਵਧਦਾ ਜਾ ਰਿਹਾ ਹੈ। ਦੋਵਾਂ ਪਾਸਿਆਂ ਤੋਂ ਇੱਕ ਦੂਜੇ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 16th Letter of Saint Dr. MSG : ਪੂਜਨੀਕ ਗੁਰੂ ਜੀ ਦੀ 16ਵੀਂ ਰੂਹਾਨੀ ਚਿੱਠੀ
ਖਿਡਾਰੀ ਤੋਂ 2 ਕਰੋੜ ਦੀ ਰਿਸ਼ਵਤ ਮੰਗਣ ਦਾ ਦੋਸ਼ | Charanjit Singh Channi
ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ’ਚ ਸਾਬਕਾ (Charanjit Singh Channi) ਮੁੱਖ ਮੰਤਰੀ ਚੰਨੀ ਦੇ ਭਤੀਜੇ ’ਤੇ ਪੰਜਾਬ ਦੇ ਇੱਕ ਖਿਡਾਰੀ ਤੋਂ ਨੌਕਰੀ ਦਿਵਾਉਣ ਲਈ 2 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਚੰਨੀ ਨੂੰ 31 ਮਈ ਨੂੰ ਦੁਪਹਿਰ 2 ਵਜੇ ਤੱਕ ਦਾ ਸਮਾਂ ਦਿੱਤਾ ਹੈ ਕਿ ਉਹ ਖੁਦ ਇਸ ਮਾਮਲੇ ਦਾ ਖੁਲਾਸਾ ਕਰਨ। ਅਜਿਹਾ ਨਾ ਕਰਨ ’ਤੇ ਮੁੱਖ ਮੰਤਰੀ ਮਾਨ ਵੱਲੋਂ ਮਾਮਲਾ ਜਨਤਕ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।