ਇਨ੍ਹਾਂ ਅਫ਼ਸਰਾਂ ’ਤੇ ਡਿੱਗ ਸਕਦੀ ਐ ਗਾਜ਼ | Security of Prime Minister
ਚੰਡੀਗੜ੍ਹ। ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਦੇ ਮਾਮਲੇ ਸਬੰਧੀ ਰਿਟਾਇਰਡ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਬਣਾਈ ਗਈ 5 ਮੈਂਬਰੀ ਕਮੇਟੀ ਦੀ ਰਿਪੋਰਟ ਸਬੰਧੀ ਪੰਜਾਬ ਸਰਕਾਰ ਵੱਲੋਂ ਸਾਬਕਾ ਡੀਜੀਪੀ ਸਣੇ ਕਈ ਅਧਿਕਾਰੀਆਂ ਖਿਲਾਫ਼ ਅਨੁਸਾਸ਼ਨਹੀਣਤਾ ਸਬੰਧੀ ਸਖ਼ਤ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਿਸ ਦੀ ਰਿਪੋਰਟ ਅੱਗੇ ਭੇਜ ਦਿੱਤੀ ਗਈ ਹੈ।
ਇਸ ਸਬੰਧੀ ਉਸ ਸਮੇਂ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ, ਡੀਆਈਜੀ ਇੰਦਰਬੀਰ ਸਿੰਘ, ਫਿਰੋਜ਼ਪੁਰ ਦੇ ਐੱਸਐੱਸਪੀ ਹਰਮਨਦੀਪ ਸਣੇ ਕਈ ਅਧਿਕਾਰੀਆਂ ਨੂੰ ਅਨੁਸਾਸ਼ਨਹੀਣਤਾ ਸੂਚੀ ਵਿੱਚ ਮੁੱਖ ਤੌਰ ’ਤੇ ਸ਼ਾਮਲ ਕੀਤਾ ਗਿਆ ਹੈ। ਉੱਥੇ ਹੀ ਜਾਂਚ ਕਮੇਟੀ ਵੱਲੋਂ ਭੇਜੀ ਗਈ ਰਿਪੋਰਟ ਵਿੱਚ ਸ਼ਾਮਲ ਹੋਰ ਅਧਿਕਾਰੀਆਂ ਨੂੰ ਵੀ ਕਾਰਵਾਈ ਵਿੱਚ ਸ਼ਾਮਲ ਕਰ ਲਿਆ ਗਿਆ ਹੈ।
ਟੀਮ ਨੇ ਮੁੱਖ ਸਕੱਤਰ ਅਨਿਰੁੱਧ ਤਿਵਾਰੀ, ਪੁਲਿਸ ਮੁਖੀ ਐੱਸ ਚਟੋਪਾਧਿਆਏ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਇਸ ਲਈ ਜ਼ਿੰਮੇਵਾਰ ਦੱਸਿਆ ਸੀ ਪਰ ਪੰਜਾਬ ਸਰਕਾਰ ਵੱਲੋਂ ਮੁੱਖ ਸਕੱਤਰ ਦਾ ਨਾਂਅ ਸ਼ਾਮਲ ਨਾ ਕਰਦੇ ਹੋਏ ਉਨ੍ਹਾ ਨੂੰ ਰਾਹਤ ਦਿੱਤੀ ਗਈ ਹੈ। (Security of Prime Minister) ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਬੀਤੇ ਦਿਨੀਂ ਪੰਜਾਬ ਦੇ ਮੁੱਖ ਸਕੱਤਰ ਕੋਲੋਂ ਰਿਪੋਰਟ ਮੰਗੀ ਸੀ, ਉੱਥੇ ਹੀ ਕਾਰਵਾਈ ਵਿੱਚ ਦੇਰੀ ਨੂੰ ਲੈ ਕੇ ਪੰਜਾਬ ਰਕਾਰ ਨਾਲ ਨਰਾਜ਼ਗੀ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ।














