ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home Breaking News Colonel Bath ...

    Colonel Bath Assault Case: ਪਟਿਆਲਾ ਦੇ ਐੱਸਐੱਸਪੀ ਵੱਲੋਂ ਚਾਰ ਇੰਸਪੈਕਟਰਾਂ ਖਿਲਾਫ਼ ਕਾਰਵਾਈ

    Colonel Bath Assault Case
    Colonel Bath Assault Case: ਪਟਿਆਲਾ ਦੇ ਐੱਸਐੱਸਪੀ ਵੱਲੋਂ ਚਾਰ ਇੰਸਪੈਕਟਰਾਂ ਖਿਲਾਫ਼ ਕਾਰਵਾਈ

    ਤਿੰਨ ਸਾਲ ਦੀ ਸਰਵਿਸ ਵਿੱਚ ਕਟੌਤੀ, ਨਹੀਂ ਮਿਲੇਗਾ ਵਾਧਾ, ਮੁਅੱਤਲੀ ਜਾਰੀ ਰਹੇਗੀ

    Colonel Bath Assault Case: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕਰਨਲ ਪੁਸ਼ਪਿੰਦਰ ਸਿੰਘ ਬਾਠ ਕੁੱਟਮਾਰ ਮਾਮਲੇ ਵਿੱਚ ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਵੱਲੋਂ ਵਿਭਾਗੀ ਕਾਰਵਾਈ ਪੂਰੀ ਕਰਦਿਆਂ ਚਾਰ ਇੰਸਪੈਕਟਰਾਂ ਸਮੇਤ ਦੋ ਪੁਲਿਸ ਮੁਲਾਜ਼ਮਾਂ ਖਿਲਾਫ ਸਖਤ ਐਕਸ਼ਨ ਲਿਆ ਗਿਆ ਹੈ। ਸਾਢੇ ਚਾਰ ਮਹੀਨਿਆਂ ਮਗਰੋਂ ਇਹ ਵਿਭਾਗੀ ਜਾਂਚ ਪੂਰੀ ਹੋਈ ਹੈ, ਜਿਸ ਦਾ ਕਰਨਲ ਦੀ ਪਤਨੀ ਵੱਲੋਂ ਸਵਾਗਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਵੱਲੋਂ ਕਰਨਲ ਕੁੱਟਮਾਰ ਮਾਮਲੇ ਵਿੱਚ ਲਟਕ ਰਹੀ ਵਿਭਾਗੀ ਜਾਂਚ ਨੂੰ ਪੂਰਾ ਕੀਤਾ ਗਿਆ ਹੈ, ਜਿਸ ਤਹਿਤ ਇੰਸਪੈਕਟਰ ਹੈਰੀ ਬੋਪਾਰਾਏ, ਇੰਸਪੈਕਟਰ ਰੌਣੀ ਸਿੰਘ, ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਅਤੇ ਇੰਸਪੈਕਟਰ ਸ਼ਮਿੰਦਰ ਸਿੰਘ ਸਮੇਤ ਦੋ ਪੁਲਿਸ ਮੁਲਾਜ਼ਮਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ।

    ਐੱਸਐੱਸਪੀ ਵਰੁਣ ਸ਼ਰਮਾ ਵੱਲੋਂ ਕੀਤੀ ਵਿਭਾਗੀ ਕਾਰਵਾਈ ਮੁਤਾਬਿਕ ਇਨ੍ਹਾਂ ਪੁਲਿਸ ਇੰਸਪੈਕਟਰਾਂ ਸਮੇਤ ਪੁਲਿਸ ਮੁਲਾਜ਼ਮਾਂ ਦੀ ਤਿੰਨ ਸਾਲਾਂ ਦੀ ਸੇਵਾ ਵਿੱਚ ਕਟੌਤੀ ਕੀਤੀ ਗਈ ਹੈ ਅਤੇ ਤਿੰਨ ਸਾਲਾਂ ਦੌਰਾਨ ਇਨ੍ਹਾਂ ਨੂੰ ਕੋਈ ਵਾਧਾ ਨਹੀਂ ਮਿਲੇਗਾ। ਇਸ ਤੋਂ ਇਲਾਵਾ ਇਨ੍ਹਾਂ ਨੂੰ ਤਿੰਨ ਸਾਲਾਂ ਵਿੱਚ ਨਾ ਕੋਈ ਤਰੱਕੀ ਮਿਲੇਗੀ ਅਤੇ ਨਾ ਹੀ ਕੋਈ ਵਾਧੂ ਤਨਖਾਹ ਹਾਸਲ ਹੋਵੇਗੀ। ਇਸ ਦੇ ਨਾਲ ਹੀ ਇਨ੍ਹਾਂ ਦੀ ਮੁਅੱਤਲੀ ਵੀ ਜਾਰੀ ਰਹੇਗੀ ਅਤੇ ਇਹਨਾਂ ਦੀ ਪੋਸਟਿੰਗ ਪਟਿਆਲਾ ਤੋਂ ਬਾਹਰ ਕੀਤੀ ਗਈ ਹੈ। ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਵੱਲੋਂ ਇਹ ਵਿਭਾਗੀ ਕਾਰਵਾਈ ਕਰਦਿਆਂ ਆਪਣਾ ਵਾਅਦਾ ਪੂਰਾ ਕੀਤਾ ਗਿਆ ਹੈ, ਜਿਸ ਕਾਰਨ ਉਹ ਐੱਸਐੱਸਪੀ ਦੇ ਧੰਨਵਾਦੀ ਹਨ।

    ਇਹ ਵੀ ਪੜ੍ਹੋ: Delhi Monsoon Update: ਦਿੱਲੀ-ਐਨਸੀਆਰ ’ਚ ਮੀਂਹ ਨਾਲ ਗਰਮੀ ਤੋਂ ਰਾਹਤ, ਹਵਾ ਦੀ ਗੁਣਵੱਤਾ ’ਚ ਸੁਧਾਰ

    ਉਨ੍ਹਾਂ ਕਿਹਾ ਕਿ ਐੱਸਐੱਸਪੀ ਵਰੁਣ ਸ਼ਰਮਾ ਨੇ ਉਨ੍ਹਾਂ ਨੂੰ ਜੋ ਭਰੋਸਾ ਦਿੱਤਾ ਸੀ, ਉਸ ’ਤੇ ਉਹ ਪੂਰੀ ਤਰ੍ਹਾਂ ਕਾਇਮ ਰਹੇ ਹਨ। ਜਦਕਿ ਪਿਛਲੇ ਐੱਸਐੱਸਪੀ ਡਾ. ਨਾਨਕ ਸਿੰਘ ਜੋ ਕਿ ਹੁਣ ਡੀਆਈਜੀ ਪ੍ਰਮੋਟ ਹੋ ਚੁੱਕੇ ਸਨ ,ਉਨ੍ਹਾਂ ਵੱਲੋਂ 45 ਦਿਨਾਂ ਵਿੱਚ ਵਿਭਾਗੀ ਕਾਰਵਾਈ ਪੂਰੀ ਕਰਨ ਦੀ ਗੱਲ ਆਖੀ ਗਈ ਸੀ ਪਰ 80 ਦਿਨ ਤੋਂ ਵੱਧ ਦਿਨ ਬੀਤ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ ਸਗੋਂ ਆਪਣੇ ਇੰਸਪੈਕਟਰਾਂ ਸਮੇਤ ਪੁਲਿਸ ਮੁਲਾਜ਼ਮਾਂ ਦਾ ਬਚਾਅ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉੱਚ ਅਥਾਰਟੀ ਵੱਲੋਂ ਵੀ ਆਪਣੇ ਇੰਸਪੈਕਟਰਾਂ ਨੂੰ ਬਚਾਉਣ ਲਈ ਹਰ ਵਾਅ ਲਾਈ ਗਈ ਸੀ। ਕਰਨਲ ਬਾਠ ਦੀ ਪਤਨੀ ਨੇ ਆਖਿਆ ਕਿ ਆਪਣੇ ਪਤੀ ਅਤੇ ਪੁੱਤ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਵੱਲੋਂ ਲੰਮੀ ਜੱਦੋਂ-ਜਹਿਦ ਕੀਤੀ ਗਈ ਹੈ। Colonel Bath Assault Case

    ਦੱਸਣਯੋਗ ਹੈ ਕਿ ਪਿਛਲੇ ਦਿਨੀਂ ਹੀ ਮਾਣਯੋਗ ਹਾਈਕੋਰਟ ਵੱਲੋਂ ਇਹ ਕੁੱਟਮਾਰ ਕੇਸ ਸੀਬੀਆਈ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਸੀਬੀਆਈ ਵੱਲੋਂ ਵੀ ਆਪਣੀ ਜਾਂਚ ਕੀਤੀ ਜਾ ਰਹੀ, ਜਿਸ ਦੌਰਾਨ ਇਹਨਾਂ ਇੰਸਪੈਕਟਰਾਂ ਦੀਆਂ ਮੁਸ਼ਕਿਲਾਂ ਵਿੱਚ ਹੋਰ ਵਾਧਾ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।