‘ਨੀ ਮੈਂ ਸੱਸ ਕੁੱਟਣੀ’ ਫਿਲਮ ’ਤੇ ਮਹਿਲਾ ਕਮਿਸ਼ਨ ਮਨੀਸ਼ਾ ਗੋਲਾਟੀ ਨੇ ਲਿਆ ਐਕਸ਼ਨ

film

ਫਿਲਮ ਦੇ ਡਾਇਰੈਕਟਰ ਤੇ ਪ੍ਰੋਡਿਊਸਰ ਨੂੰ ਨੋਟਿਸ ਕੀਤਾ ਜਾਰੀ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬੀ ਫਿਲਮ ‘ਨੀ ਮੈਂ ਸੱਸ ਕੁੱਟਣੀ’ ਦੇ ਡਾਇਰੈਕਟਰ ਤੇ ਪ੍ਰੋਡਿਊਸਰ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਮਨੀਸ਼ਾ ਗੁਲਾਟੀ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਫਿਲਮ ਦੇ ਡਾਇਰੈਕਟਰ ਤੇ ਪ੍ਰੋਡਿਊਸਰ ਨੂੰ 22 ਅਪਰੈਲ ਨੂੰ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਣਾ ਹੋਵੇਗਾ। ਉਨ੍ਹਾਂ ਨੂੰ ਇਸ ਫਿਲਮ ਸਬੰਧੀ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਜੇਕਰ ਇਹ ਫਿਲਮ ਰਿਲੀਜ਼ ਹੁੰਦੀ ਹੈ ਤਾਂ ਇਸ ਦਾ ਸਮਾਜ ’ਚ ਕੀ ਮੈਸੇਜ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਫਿਲਮ ਨਾਲ ਉਹ ਸਮਾਜ ’ਚ ਆਖਰ ਕੀ ਸੁਨੇਹਾ ਦੇਣਾ ਚਾਹੁੰਦੇ ਹਨ।

Capture
ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਸ ਫਿਲਮ ਦੇ ਟਾਈਟਲ ਨਾਲ ਮਹਿਲਾਵਾਂ ਦੇ ਸਨਮਾਨ ਨੂੰ ਠੇਸ ਪਹੁੰਚੀ ਹੈ ਤੇ ਇਸ ਫਿਲਮ ਦਾ ਸਮਾਜ ’ਚ ਚੰਗਾ ਮੈਸੇਜ ਨਹੀਂ ਜਾਵੇਗਾ। ਇਸ ਸਬੰਧੀ ਪੰਜਾਬ ਤੇ ਕੇਂਦਰ ਸਰਕਾਰ ਤੋਂ ਇਲਾਵਾ ਸੈਂਸਰ ਬੋਰਡ ਨੂੰ ਵੀ ਇਸ ਦੀਆਂ ਕਾਪੀਆਂ ਭੇਜ ਕੇ ਕਾਰਵਾਈ ਕਰਨ ਲਈ ਕਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here