ਸਾਡੇ ਨਾਲ ਸ਼ਾਮਲ

Follow us

14.3 C
Chandigarh
Monday, January 19, 2026
More
    Home Breaking News ਜਾਅਲੀ ਸਰਟੀਫਿਕ...

    ਜਾਅਲੀ ਸਰਟੀਫਿਕੇਟ ਦੇ ਆਧਾਰ ’ਤੇ ਨੌਕਰੀ ਲੈਣ ਵਾਲਿਆਂ ਵਿਰੁੱਧ ਹੁਣ ਹੋਵੇਗੀ ਕਾਰਵਾਈ

    Dr. Baljit Kaur
    Dr. Baljit Kaur

    ਡੀਸੀ ਤੇ ਸਬੰਧਿਤ ਵਿਭਾਗ ਤੁਰੰਤ ਦੋਸ਼ੀ ਕਰਮਚਾਰੀਆਂ ਖ਼ਿਲਾਫ਼ ਕਰਨ ਕਾਰਵਾਈ : ਡਾ. ਬਲਜੀਤ ਕੌਰ

    ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਪੰਜਾਬ ਰਾਜ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵੱਲੋਂ ਬੀਤੇ ਦਿਨਾਂ ’ਚ ਕੁੱਲ 17 ਜਿਨ੍ਹਾਂ ’ਚੋਂ 16 ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਤੇ ਇੱਕ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕੀਤੇ ਜਾ ਚੁੱਕੇ ਹਨ ਪਰ ਅਜੇ ਜਾਅਲੀ ਸਰਟੀਫਿਕੇਟ ਦੇ ਆਧਾਰ ’ਤੇ ਨੌਕਰੀ ਲੈਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦੇ ਆਦੇਸ਼ਤੱਕ ਇਨ੍ਹਾਂ ਵਿਅਕਤੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਨਹੀਂ ਲਿਆਂਦੀ ਗਈ। (Fake Certificates)

    ਇਹ ਵੀ ਪੜ੍ਹੋ : ਪ੍ਰੋ. ਬੀ. ਸੀ. ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

    ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ’ਤੇ ਸਕਰੂਟਨੀ ਕਮੇਟੀ ਗਠਿਤ ਕੀਤੀ ਗਈ ਹੈ, ਜਿਸ ਵੱਲੋਂ ਹੁਣ ਤੱਕ ਜ਼ਿਲ੍ਹਾ ਪਟਿਆਲਾ ਦੇ ਅਵਿਨਾਸ਼ ਚੰਦਰ, ਸ਼ਿੰਦਰ ਕੌਰ, ਰਾਜੂ, ਅਮਰੀਕ ਸਿੰਘ, ਜਗਦੀਸ਼ ਸਿੰਘ, ਅਮਰ ਕੌਰ, ਕਪੂਰਥਲਾ ਦੇ ਅਰਵਿੰਦ ਕੁਮਾਰ, ਐੱਸਏਐੱਸ ਨਗਰ ਦੇ ਪ੍ਰਮੋਦ ਕੁਮਾਰ, ਜਸਵੀਰ ਕੌਰ, ਫਿਰੋਜਪੁਰ ਦੀ ਗੀਤਾ, ਜਸਵਿੰਦਰ ਸਿੰਘ, ਬਲਵਿੰਦਰ ਕੁਮਾਰ, ਲੁਧਿਆਣਾ ਦੇ ਹਰਪਾਲ ਸਿੰਘ, ਜਤਿੰਦਰ ਕੌਰ, ਮੁਕਤਸਰ ਸਾਹਿਬ ਦੇ ਲੇਖਰਾਜ, ਫਾਜ਼ਿਲਕਾ ਦੇ ਸੁਖਤਿਆਰ ਸਿੰਘ ਅਨੁਸੂਚਿਤ ਜਾਤੀ ਸਰਟੀਫਿਕੇਟ ਤੇ ਪਟਿਆਲਾ ਦੀ ਸੋਨੀਆ ਮਲਹੋਤਰਾ ਦਾ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕਰ ਦਿੱਤਾ ਗਿਆ ਹੈ। (Fake Certificates)

    ਇਸ ਤੋਂ ਇਲਾਵਾ ਡਾ. ਅੰਮ੍ਰਿਤ ਕੌਰ, ਡਾ. ਦਵਿੰਦਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਸਬੰਧੀ ਕੇਸ ਕਾਰਵਾਈ ਅਧੀਨ ਹੈ। ਉਨਾਂ ਕਿਹਾ ਕਿ ਸਬੰਧਤ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ ਤੇ ਜਬਤ ਕਰਨ ਲਈ ਆਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਹੀ ਜਾਅਲੀ ਸਰਟੀਫਿਕੇਟਾਂ ਦੇ ਅਧਾਰ ਤੇ ਨੌਕਰੀ ਪ੍ਰਾਪਤ ਕਰਨ ਵਾਲਿਆਂ ਵਿਰੁੱਧ ਸਬੰਧਿਤ ਵਿਭਾਗਾਂ ਨੂੰ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। (Fake Certificates)

    LEAVE A REPLY

    Please enter your comment!
    Please enter your name here