ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਕਾਰਕੁੰਨ ਹਾਈ ਵੋਲਟੇਜ ਬਿਜਲੀ ਦੇ ਟਾਵਰ ਤੇ ਚੜ੍ਹੇ
ਪਟਿਆਲਾ (ਖੁਸ਼ਵੀਰ ਸਿੰਘ ਤੂਰ) ਇਥੇ ਪਾਵਰਕੌਮ ਦੇ ਮੁੱਖ ਦਫਤਰ ਅੱਗੇ ਪਿਛਲੇ 56 ਦਿਨਾਂ ਤੋਂ ਡਟੇ ਬੇਰੋਜ਼ਗਾਰ ਲਾਈਨਮੈਨਾ ਵੱਲੋਂ ਅੱਜ ਵੱਡਾ ਐਕਸ਼ਨ ਉਲੀਕਦਿਆਂ ਇੱਥੇ ਪਟਿਆਲਾ ਸੰਗਰੂਰ ਰੋਡ ਤੇ ਹਾਈ ਵੋਲਟੇਜ ਤਾਰਾਂ ਵਾਲੇ ਟਾਵਰ ਤੇ ਜਾ ਚੜ੍ਹੇ, ਜਿਸ ਤੋਂ ਬਾਅਦ ਪ੍ਰਸ਼ਾਸਨ ਵਿੱਚ ਭਾਜੜ ਮੱਚ ਗਈ । ਯੂਨੀਅਨ ਦੇ ਆਗੂ ਆਰ ਕੇ ਸਿੰਘ ਅਤੇ ਮਲਕੀਤ ਸਿੰਘ ਨੇ ਦੱਸਿਆ ਕਿ ਕਿ ਪਾਵਰਕੌਮ ਵੱਲੋਂ ਕੱਢੀਆਂ ਲਾਈਨਮੈਨਾਂ ਦੀਆਂ ਪੋਸਟਾਂ ਵਿਚ ਪ੍ਰੀਖਿਆ ਦੀ ਸ਼ਰਤ ਥੋਪ ਦਿੱਤੀ ਗਈ ਹੈ ਜਦਕਿ ਪਹਿਲਾਂ ਜੋ ਭਰਤੀਆਂ ਹੋਈਆਂ ਹਨ ਉਨ੍ਹਾਂ ਵਿੱਚ ਕਿਸੇ ਪ੍ਰਕਾਰ ਦਾ ਪੇਪਰ ਨਹੀਂ ਹੋਇਆ । ਉਨ੍ਹਾਂ ਕਿਹਾ ਕਿ ਉਹ ਪ੍ਰੀਖਿਆ ਰੱਦ ਕਰਵਾਉਣ ਲਈ ਪਿਛਲੇ ਲਗਪਗ ਦੋ ਮਹੀਨਿਆਂ ਤੋਂ ਡਟੇ ਹੋਏ ਹਨ ਮਹੀਨੇ ਤੋਂ ਵੱਧ ਸਮੇਂ ਤੋਂ ਡਟੇ ਹੋਏ ਹਨ । ਪ੍ਰਦਰਸ਼ਨ ਕਰਦੇ ਬੇਰੁਜ਼ਗਾਰਾਂ ਨੇ ਧਮਕੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਖ਼ੁਦ ਨੂੰ ਕਰੰਟ ਲਗਾ ਕੇ ਖੁਦਕੁਸ਼ੀ ਕਰ ਲੈਣਗੇ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ