ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home Breaking News Dharmendra La...

    Dharmendra Latest News: ਅਦਾਕਾਰ ਧਰਮਿੰਦਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ

    Dharmendra Latest News
    Dharmendra Latest News: ਅਦਾਕਾਰ ਧਰਮਿੰਦਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ

    2 ਦਿਨ ਪਹਿਲਾਂ ਹਸਪਤਾਲ ’ਚ ਕਰਵਾਇਆ ਗਿਆ ਸੀ ਦਾਖਲ

    Dharmendra Latest News: ਮੁੰਬਈ (ਏਜੰਸੀ)। ਅਦਾਕਾਰ ਧਰਮਿੰਦਰ ਨੂੰ ਬੁੱਧਵਾਰ ਸਵੇਰੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੇ ਡਾਕਟਰ ਅਨੁਸਾਰ ਉਨ੍ਹਾਂ ਦੇ ਪਰਿਵਾਰ ਨੇ ਘਰ ’ਚ ਹੀ ਉਨ੍ਹਾਂ ਦਾ ਇਲਾਜ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਡਾ. ਪ੍ਰਤੀਕ ਸਮਦਾਨੀ ਨੇ ਦੱਸਿਆ ਕਿ ਧਰਮਿੰਦਰ ਪਿਛਲੇ ਕਈ ਹਫ਼ਤਿਆਂ ਤੋਂ ਰੁਕ-ਰੁਕ ਕੇ ਹਸਪਤਾਲ ’ਚ ਭਰਤੀ ਸਨ ਤੇ ਘਰ ਵਾਪਸ ਆ ਰਹੇ ਸਨ। ਉਨ੍ਹਾਂ ਨੂੰ ਸਵੇਰੇ 7:30 ਵਜੇ ਦੇ ਕਰੀਬ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਧਰਮਿਦਰ ਦੇ ਛੁੱਟੀ ਮਿਲਣ ਤੋਂ ਬਾਅਦ, ਪੁਲਿਸ ਨੇ ਭੀੜ ਇਕੱਠੀ ਹੋਣ ਤੋਂ ਰੋਕਣ ਲਈ ਜੁਹੂ ਸਥਿਤ ਉਨ੍ਹਾਂ ਦੇ ਘਰ ਨੂੰ ਜਾਣ ਵਾਲੀ ਗਲੀ ਨੂੰ ਬੰਦ ਕਰ ਦਿੱਤਾ।

    ਇਹ ਖਬਰ ਵੀ ਪੜ੍ਹੋ : Dharmendra Health Update: ਵੈਂਟੀਲੇਟਰ ’ਤੇ ਹਨ ਧਰਮਿੰਦਰ, ਦੇਹਾਂਤ ਦੀਆਂ ਝੂਠੀ ਖਬਰਾਂ ’ਤੇ ਹੇਮਾ ਮਾਲਿਨੀ ਦਾ ਫੁੱਟਿਆ…

    ਧਰਮਿੰਦਰ ਨੂੰ 10 ਨਵੰਬਰ ਨੂੰ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਸਾਹ ਲੈਣ ’ਚ ਮੁਸ਼ਕਲ ਆ ਰਹੀ ਸੀ ਤੇ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ। ਸੰਨੀ ਦਿਓਲ ਦੀ ਟੀਮ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਧਰਮਿੰਦਰ ਦੀ ਸਿਹਤ ’ਚ ਸੁਧਾਰ ਹੋ ਰਿਹਾ ਹੈ। ਕਿਰਪਾ ਕਰਕੇ ਉਨ੍ਹਾਂ ਦੀ ਚੰਗੀ ਸਿਹਤ ਤੇ ਲੰਬੀ ਉਮਰ ਲਈ ਪ੍ਰਾਰਥਨਾ ਕਰੋ। ਇਸ ਦੌਰਾਨ, 11 ਨਵੰਬਰ ਦੀ ਸਵੇਰ ਨੂੰ, ਮੀਡੀਆ ’ਚ ਅਦਾਕਾਰ ਦੀ ਮੌਤ ਬਾਰੇ ਇੱਕ ਝੂਠੀ ਖ਼ਬਰ ਆਈ, ਜਿਸ ਨਾਲ ਉਨ੍ਹਾਂ ਦੀ ਧੀ ਈਸ਼ਾ ਦਿਓਲ ਤੇ ਪਤਨੀ ਹੇਮਾ ਮਾਲਿਨੀ ਨੇ ਗੁੱਸਾ ਪ੍ਰਗਟ ਕੀਤਾ। Dharmendra Latest News