(ਰਘਬੀਰ ਸਿੰਘ) ਲੁਧਿਆਣਾ। ਸਥਾਨਕ ਭਾਜਪਾ ਦੇ ਜ਼ਿਲ੍ਹਾ ਦਫਤਰ ਦੁੱਗਰੀ ਵਿਖੇ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ ਧੀਮਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਵਿੱਚ ਹਲਕਾ ਆਤਮ ਨਗਰ ਤੋਂ ਪੰਜਾਬੀ ਸਿਨੇਮਾ ਦੇ ਅਦਾਕਾਰ, ਨਿਰਦੇਸਕ, ਲੇਖਕ ਅਤੇ ਗਾਇਕ ਭੁਪਿੰਦਰ ਸਿੰਘ ਭੋਦਯ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ ਧੀਮਾਨ ਨੇ ਉਨ੍ਹਾਂ ਨੂੰ ਭਾਜਪਾ ਪਰਿਵਾਰ ’ਚ ਸ਼ਾਮਿਲ ਕਰਦਿਆਂ ਕਿਹਾ ਕਿ 26 ਮਈ 2014 ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਕੇਂਦਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 9 ਸਾਲਾਂ ਦੇ ਸ਼ਾਸਨ ਸੁਸ਼ਾਸਨ ਅਤੇ ਗਰੀਬ ਭਲਾਈ ’ਤੇ ਕੇਂਦਰਿਤ ਰਿਹਾ।
ਇਹ ਵੀ ਪੜ੍ਹੋ : ਕੇਂਦਰੀ ਜ਼ੇਲ੍ਹ ’ਚੋਂ ਦੋ ਪੈਕਟ, 3 ਫੋਨ ਤੇ ਨਸ਼ੀਲੇ ਪਦਾਰਥ ਬਰਾਮਦ
ਇਨ੍ਹਾਂ 9 ਸਾਲਾਂ ਵਿੱਚ ਮੋਦੀ ਸਰਕਾਰ ਨੇ ਗਰੀਬਾਂ ਅਤੇ ਔਰਤਾਂ ਲਈ ਸਕੀਮਾਂ ਨੂੰ ਲਾਗੂ ਕਰਨ ’ਤੇ ਜੋਰ ਦਿੱਤਾ। ਭੁਪਿੰਦਰ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰੇਰਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਡਾ: ਨਿਰਮਲ ਨਈਅਰ, ਪ੍ਰੈੱਸ ਸਕੱਤਰ ਡਾ: ਸਤੀਸ ਕੁਮਾਰ, ਮੰਡਲ ਪ੍ਰਧਾਨ ਅਰਜੁਨ ਰਾਵਤ, ਹਰਪ੍ਰੀਤ ਸਿੰਘ ਮੋਨੂੰ, ਜੀਵਨ ਪਾਂਡੇ, ਮਹਾਂਵੀਰ ਸਿੰਘ, ਕਿਰਨਦੀਪ ਥੰਮਣ, ਸੰਜੇ ਸਰਮਾ ਆਦਿ ਹਾਜਰ ਸਨ।