ਅਦਾਕਾਰ ਗੁੱਗੂ ਗਿੱਲ ਨੇ ਚੁੱਕੀ ਨਸ਼ੇ ਖਿਲਾਫ਼ ਆਵਾਜ਼

Gugu Gill

ਚੰਡੀਗੜ੍ਹ। ਪੰਜਾਬ ਸਰਕਾਰ ਤੇ ਪੁਲਿਸ ਵੱਲੋਂ ਜਾਰੀ ਨਸ਼ਾ ਵਿਰੋਧੀ ਮੁਹਿੰਮ ਨਾਲ ਹੁਣ ਕਈ ਅਦਾਕਾਰ ਵੀ ਜੁੜਨ ਲੱਗੇ ਹਨ। ਸੋਨੂੰ ਸੂਦ ਤੋਂ ਬਾਅਦ ਹੁਣ ਪੰਜਾਬ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਵੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜ ਗਏ ਹਨ। ਉਨ੍ਹਾਂ ਇੱਕ ਵੀਡੀਓ ਸਾਂਝੀ ਕਰ ਕੇ ਨੌਜਵਾਨਾਂ ਨੂੰ ਨਸ਼ੇ ਦੇ ਖਿਲਾਫ਼ ਆਵਾਜ਼ ਚੁੱਕਣ ਲਈ ਵੰਗਾਰਿਆ ਹੈ। ਉਨ੍ਹਾਂ ਕਿਹਾ ਕਿ ਹਰ ਨਸ਼ਾ ਬੁਰਾ ਹੈ, ਪਰ ਚਿੱਟੇ ਦੇ ਨਸ਼ੇ ਨੇ ਘਰਾਂ ਦੇ ਘਰ ਬਰਾਬਦ ਕਰ ਦਿੱਤੇ ਹਨ। (Gugu Gill)

ਗੁੱਗੂ ਗਿੱਲ ਨੇ ਕਿਹਾ ਕਿ ਚਿੱਟੇ ਦੇ ਨਸ਼ੇ ਨੇ ਪੰਜਾਬ ਦੀਆਂ ਧੀਆਂ-ਭੈਣਾਂ ਦੀਆਂ ਰੰਗਲੀਆਂ ਚੁੰਨੀਆਂ ਚਿੱਟੀਆਂ ਕਰ ਦਿੱਤੀਆਂ ਹਨ। ਇਸ ਨਸ਼ੇ ਤੋਂ ਬਚਣਾ ਬਹੁਤ ਜ਼ਰੂਰੀ ਹੈ ਪਰ ਕੋਈ ਵੀ ਸਰਕਾਰ ਜਾਂ ਪੁਲਿਸ ਇਕੱਲੀ ਅਜਿਹੀ ਲੜਾਈ ਨਹੀਂ ਲੜ ਸਕਦੀ, ਜਦੋਂ ਤੱਕ ਲੋਕਾਂ ਦਾ ਸਾਥ ਨਾ ਹੋਵੇ। ਉਨ੍ਹਾਂ ਲੋਕਾਂ ਨੂੰ ਪੁਲਿਸ ਤੇ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ, ਤਾਂ ਕਿ ਬੱਚਿਆਂ ਨੂੰ ਨਸ਼ੇ ਦੀ ਲਤ ਤੋਂ ਬਚਾਇਆ ਜਾ ਸਕੇ।

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਵੀ ਦਿੱਤਾ ਸਾਥ | Gugu Gill

ਬਾਲੀਵੁੱਡ ਐਕਟਰ ਸੋਨੂੰ ਸੂਦ ਨੇ ਵੀ ਹਾਲ ਹੀ ’ਚ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਸਮੱਰਥਨ ਕਰਦੇ ਹੋਏ ਵੀਡੀਓ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਾ ਵਧਣ ਕਾਰਨ ਹੀ ਕ੍ਰਾਈਮ ਵੀ ਵਧ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਰਲ-ਮਿਲ ਕੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੀ ਮੁਹਿੰਮ ਨੂੰ ਸਪੋਰਟ ਕਰਨ ਦੀ ਅਪੀਲ ਕੀਤੀ ਹੈ।

ਗੱਭਰੂਆਂ ਦਾ ਪੰਜਾਬ ਆ ਰਿਹੈ ਨਸ਼ੇ ਦੀ ਮਾਰ ਹੇਠ | Gugu Gill

ਅਦਾਕਾਰ ਸੋਨੂੰ ਸੂਦ ਨੇ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾਂ ਗੱਭਰੂ-ਜਵਾਨਾਂ ਲਈ ਜਾਣੀ ਜਾਂਦੀ ਰਹੀ ਹੈ। ਪਰ ਹੁਣ ਕਾਫ਼ੀ ਲੰਮੇਂ ਸਮੇਂ ਤੋਂ ਲਕੋ ਕਹਿੰਦੇ ਹਨ ਕਿ ਪੰਜਾਬ ’ਚ ਨਸ਼ਾ ਕਾਫ਼ੀ ਹੈ। ਨਵੀਂ ਪੜ੍ਹੀ-ਯੂਥ ਡਰੱਗ ਤੋਂ ਕਾਫ਼ੀ ਪ੍ਰਭਾਵਿਤ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਖੁਦ ਵੀ ਮੋਗਾ ਜਾਂ ਪੰਜਾਬ ਦੇ ਹੋਰ ਹਿੱਸਿਆਂ ਵਿੰਚ ਜਾਂਦੇ ਹਨ ਤਾਂ ਨੌਜਵਾਨ ਕਾਫ਼ੀ ਹੱਦ ਤੱਕ ਨਸ਼ੇ ਦੀ ਚਪੇਟ ’ਚ ਦਿਸਦੇ ਹਨ। ਇਹੀ ਕਾਰਨ ਹੈ ਕਿ ਕ੍ਰਾਈਮ ਵਧਦਾ ਹੈ, ਕਿਉਂਕਿ ਨਸ਼ੇ ਦੇ ਆਦੀ ਲੋਕਾਂ ਨੂੰ ਡਰੱਗ ਖਰੀਦਣ ਲਈ ਪੈਸਿਆਂ ਦੀ ਜ਼ਰੂਰਤ ਹੰੁਦੀ ਹੈ।

ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਬੱਚਿਆਂ ਲਈ ਵੱਡਾ ਐਲਾਨ, ਲਵੋ ਪੂਰੀ ਜਾਣਕਾਰੀ