ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ’ਚ ਸ਼ਾਮਲ

Sonu-Sood-sister-Malvika-Sood

ਸੂਦ ਪਰਿਵਾਰ ਦੀ ਕਾਂਗਰਸ ’ਚ ਐਂਟਰੀ

(ਸੱਚ ਕਹੂੰ ਨਿਊਜ਼) ਮੋਗਾ।  ਮੁੱਖ ਮੰਤਰੀ ਚੰਨੀ ਦੀ ਅਗਵਾਈ ’ਚ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਚੰਨੀ ਨੇ ਮਾਲਵਿਕਾ ਸੂਦ ਦਾ ਕਾਂਗਰਸ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਤੇ ਕਿਹਾ ਕਿ ਸੋਨੂੰ ਸੂਦ ਨੇ ਮੋਗਾ ਦਾ ਨਾਂਅ ਪੂਰੀ ਦੁਨੀਆ ’ਚ ਚਮਕਾਇਆ। ਮਾਲਵਿਕਾ ਸੂਦ ਦੇ ਪਾਰਟੀ ’ਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਈ ਹੈ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਹਰੀਸ਼ ਚੌਧਰੀ ਤੇ ਨਵਜੋਤ ਸਿੰਘ ਸਿੱਧੂ ਵੀ ਮੋਗਾ ਵਿਖੇ ਪਹੁੰਚੇ।  ਚਰਚਾ ਹੈ ਕਿ ਮਾਲਵਿਕ ਸੂਦ ਨੂੰ ਕਾਂਗਰਸ ਮੋਗਾ ਤੋਂ ਟਿਕਟ ਦੇ ਸਕਦੀ ਹੈ।

ਜਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ ‘ਚ ਸੋਨੂੰ ਸੂਦ ਨੇ ਆਪਣੀ ਭੈਣ ਦੇ ਰਾਜਨੀਤੀ ‘ਚ ਆਉਣ ਦੀ ਗੱਲ ਆਖੀ ਸੀ ਪਰ ਉਨ੍ਹਾਂ ਦੀ ਆਪਣੇ ਲਈ ਅਜਿਹੀ ਕੋਈ ਯੋਜਨਾ ਨਹੀਂ ਸੀ। ਪੰਜਾਬ ਦੇ ਮੋਗਾ ਜ਼ਿਲ੍ਹੇ ਨਾਲ ਸਬੰਧਿਤ ਸੋਨੂੰ ਸੂਦ ਪਿਛਲੇ ਸਾਲ ਕੋਰੋਨਾ ਕਾਲ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਣ ‘ਚ ਮਦਦ ਕਰਨ ਲਈ ਸੁਰਖੀਆਂ ‘ਚ ਵੀ ਆਏ ਸਨ।

 ਸੋਨੂੰ ਸੂਦ ਦੇ ਸਿਆਸਤ ‘ਚ ਸਰਗਰਮ ਹੋਣ ਦੇ ਚਰਚੇ ਲੰਮੇ ਸਮੇਂ ਤੋਂ ਸੁਰਖੀਆਂ ‘ਚ ਸਨ। ਉਹ ਮੋਗਾ ‘ਚ ਕਈ ਸਮਾਜ ਸੇਵੀ ਪ੍ਰੋਗਰਾਮਾਂ ‘ਚ ਹਿੱਸਾ ਲੈਂਦੇ ਵੀ ਨਜ਼ਰ ਆ ਚੁੱਕੇ ਹਨ। ਹਾਲਾਂਕਿ ਸੋਨੂੰ ਸੂਦ ਨੇ ਖ਼ੁਦ ਰਾਜਨੀਤੀ ‘ਚ ਆਉਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਆਪਣੀ ਭੈਣ ਨੂੰ ਅੱਗੇ ਵਧਾਇਆ ਹੈ। ਇਸ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਫ਼ਿਲਮ ਅਦਾਕਾਰ ਸੋਨੂੰ ਸੂਦ ਦੀ ਪੰਜਾਬ ਦੇ ‘ਸਟੇਟ ਆਈਕਨ’ ਵਜੋਂ ਨਿਯੁਕਤੀ ਰੱਦ ਕਰ ਦਿੱਤੀ ਸੀ। ਸੋਨੂੰ ਸੂਦ ਨੂੰ ਇੱਕ ਸਾਲ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦਾ ਆਈਕਨ ਬਣਾਇਆ ਗਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ