ਗੁਰਦਾਸਪੁਰ ਤੋਂ ਹੋ ਸਕਦੇ ਨੇ ਉਮੀਦਵਾਰ
ਨਵੀਂ ਦਿੱਲੀ (ਏਜੰਸੀ)। ਅਦਾਕਾਰ ਸੰਨੀ ਦਿਓਲ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋਣ ਦੀ ਖ਼ਬਰ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਪੀਊਸ਼ ਗੋਇਲ ਅਤੇ ਨਿਰਮਲਾ ਸੀਤਾਰਮਨ ਦੀ ਮੌਜੂਦਗੀ ‘ਚ ਪਾਰਟੀ ਦੀ ਮੈਂਬਰਸ਼ਿਪ ਲਈ। ਭਾਜਪਾ ‘ਚ ਸ਼ਾਮਲ ਹੋਏ ਅਦਾਕਾਰ ਸੰਨੀ ਦਿਓਲ ਨੂੰ ਗੁਰਦਾਸਪੁਰ (ਪੰਜਾਬ) ਸੀਟ ਤੋਂ ਟਿਕਟ ਦਿੱਤਾ ਜਾ ਸਕਦਾ ਹੈ। ਸੰਨੀ ਦਿਓਲ ਨੇ ਤਿੰਨ ਦਿਨ ਪਹਿਲਾਂ ਭਾਜਪਾ ਦੇ ਸੀਨੀਅਰ ਨੇਤਾ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਉਸ ਸਮੇਂ ਤੋਂ ਇਹ ਕਿਆਸ ਲਾਏ ਜਾ ਸਨ ਕਿ ਸੰਨੀ ਦਿਓਲ ਜਲਦ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।
ਮੀਡੀਆ ਰਿਪੋਰਟਾਂ ਅਨੁਸਾਰ ਸੰਨੀ ਦਿਓਲ ਨੂੰ ਭਾਜਪਾ ਪੰਜਾਬ ਦੀ ਗੁਰਦਾਸਪੁਰ ਸੀਟ ਤੋਂ ਆਪਣਾ ਉਮੀਦਵਾਰ ਬਣਾ ਸਕਦੀ ਹੈ। ਇਸ ਸੀਟ ‘ਤੇ ਕਾਂਗਰਸ ਦੇ ਸੁਨੀਲ ਜਾਖੜ ਚੋਣ ਮੈਦਾਨ ‘ਚ ਖੜ੍ਹੇ ਹਨ। 2014 ਦੀਆਂ ਲੋਕ ਸਭਾ ਚੋਣਾਂ ‘ਚ ਮਰਹੂਮ ਅਦਾਕਾਰ ਵਿਨੋਦ ਖੰਨਾ ਨੇ ਗੁਰਦਾਸਪੁਰ ਸੀਟ ‘ਤੇ ਜਿੱਤ ਦਰਜ ਕੀਤੀ ਸੀ। 27 ਅਪਰੈਲ ਨੂੰ ਉਨ੍ਹਾਂ ਦੇ ਦੇਹਾਂਤ ਮਗਰੋਂ ਜਾਖੜ ਨੇ ਚੋਣਾਂ ਜਿੱਤੀਆਂ। ਵਿਨੋਦ ਖੰਨਾ ਇਸ ਸੀਟ ਤੋਂ ਤਿੰਨ ਵਾਰ ਸਾਂਸਦ ਰਹਿ ਚੁੱਕੇ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।