ਬਾਲੀਵੁੱਡ ਅਭਿਨੇਤਰੀ ਰਾਖੀ ਸਾਵੰਤ ਨੂੰ ਜ਼ਮਾਨਤ ਮਿਲੀ

Bollywood Actress, Rakhi Sawant, bail, Ludhiana

 ਭਗਵਾਨ ਵਾਲਮੀਕਿ ਜੀ ਦੇ ਖਿਲਾਫ ਵਿਵਾਦਤ ਟਿੱਪਣੀ ਮਾਮਲਾ

ਲੁਧਿਆਣਾ: ਬਾਲੀਵੁੱਡ ਅਭਿਨੇਤਰੀ ਰਾਖੀ ਸਾਵੰਤ ਨੂੰ ਲੁਧਿਆਣਾ ਦੀ ਸਥਾਨਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਰਾਖੀ ਖਿਲਾਫ਼ ਵਾਲਮੀਕ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਇੱਥੋਂ ਦੀ ਸੈਸ਼ਨ ਅਦਾਲਤ ਵਿੱਚ ਚੱਲ ਰਿਹਾ ਹੈ।ਜ਼ਿਲਾ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਨੇ ਸ਼ਨੀਵਾਰ ਨੂੰ ਦੋਹਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਫੈਸਲਾ ਸੁਣਾਇਆ।

ਜ਼ਿਕਰਯੋਗ ਹੈ ਕਿ ਰਾਖੀ ਸਾਵੰਤ ਨੇ ਭਗਵਾਨ ਵਾਲਮੀਕਿ ਜੀ ਦੇ ਖਿਲਾਫ ਵਿਵਾਦਤ ਟਿੱਪਣੀ ਕੀਤੀ ਸੀ। ਇਸ ਮਾਮਲੇ ਵਿਚ ਉਸ ਦੇ ਖਿਲਾਫ ਅਪਰਾਧਕ ਸ਼ਿਕਾਇਤ ਕੀਤੀ ਗਈ ਸੀ। ਅਦਾਲਤ ਵੱਲੋਂ ਸੰਮਨ ਭੇਜੇ ਜਾਣ ‘ਤੇ ਵੀ ਉਹ ਪੇਸ਼ੀ ਲਈ ਨਹੀਂ ਆਈ, ਜਿਸ ਕਰਕੇ ਉਸ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ। ਗ੍ਰਿਫਤਾਰੀ ਤੋਂ ਬਚਣ ਲਈ ਰਾਖੀ ਨੇ ਅੰਤਰਿਮ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ‘ਤੇ ਸੁਣਵਾਈ ਕਰਦੇ ਹੋਏ ਅੱਜ ਰਾਖੀ ਨੂੰ ਜ਼ਮਾਨਤ ਦੇ ਦਿੱਤੀ ਗਈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।