ਸਾਡੇ ਨਾਲ ਸ਼ਾਮਲ

Follow us

11.3 C
Chandigarh
Friday, January 23, 2026
More
    Home Breaking News Stubble Manag...

    Stubble Management: ਏਡੀਸੀ ਦਮਨਜੀਤ ਸਿੰਘ ਮਾਨ ਤੇ ਐਸਪੀ ਵੈਭਵ ਚੌਧਰੀ ਵੱਲੋਂ ਪਰਾਲੀ ਸੰਭਾਲ ਰਹੇ ਕਿਸਾਨਾਂ ਨਾਲ ਕੀਤੀ ਮੁਲਾਕਾਤ

    Stubble Management
    ਘੱਗਾ: ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਅਤੇ ਐਸ.ਪੀ. ਸਥਾਨਕ ਵੈਭਵ ਚੌਧਰੀ ਤੇ ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਪਿੰਡਾਂ ਵਿੱਚ ਪਰਾਲੀ ਸੰਭਾਲਣ ਵਾਲੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ। 

    ਕਿਹਾ, ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੇ ਵਾਤਾਵਰਣ ਦੀ ਸੰਭਾਲ ‘ਚ ਪਾਇਆ ਅਹਿਮ ਯੋਗਦਾਨ

    ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਕਾਨੂੰਨੀ ਕਾਰਵਾਈ ਤੋਂ ਬਚਣ : ਵੈਭਵ ਚੌਧਰੀ

    Stubble Management: (ਮਨੋਜ ਗੋਇਲ), ਘੱਗਾ। ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਅਤੇ ਐਸਪੀ ਸਥਾਨਕ ਵੈਭਵ ਚੌਧਰੀ ਨੇ ਅੱਜ ਪਾਤੜਾਂ ਇਲਾਕੇ ਦੇ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਵਾਲੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸਡੀਐਮ ਪਾਤੜਾਂ ਅਸ਼ੋਕ ਕੁਮਾਰ ਵੀ ਮੌਜ਼ੂਦ ਸਨ। ਉਨ੍ਹਾਂ ਨੇ ਬੇਲਰਾਂ ਨਾਲ ਖੇਤਾਂ ਵਿੱਚੋਂ ਇਕੱਠੀ ਕੀਤੀ ਗਈ ਪਰਾਲੀ ਦੇ ਡੰਪ ਦਾ ਵੀ ਦੌਰਾ ਕੀਤਾ ਤੇ ਇੱਥੇ ਅੱਗ ਬੁਝਾਊ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

    ਬਾਕੀ ਕਿਸਾਨ ਵੀ ਪਰਾਲੀ ਬਿਨ੍ਹਾਂ ਅੱਗ ਲਾਏ ਸੰਭਾਲਣ ਤੇ ਖੇਤਾਂ ‘ਚ ਮਿਲਾਉਣ ਲਈ ਅੱਗੇ ਆਉਣ : ਦਮਨਜੀਤ ਸਿੰਘ ਮਾਨ

    ਏ.ਡੀ.ਸੀ. ਦਮਨਜੀਤ ਸਿੰਘ ਮਾਨ ਅਤੇ ਐਸ.ਪੀ. ਵੈਭਵ ਚੌਧਰੀ ਨੇ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਸਦਕਾ ਪਟਿਆਲਾ ਜ਼ਿਲ੍ਹੇ ‘ਚ ਇਸ ਵਾਰ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਕਾਫੀ ਹੱਦ ਤੱਕ ਘਟੇ ਹਨ। ਉਨ੍ਹਾਂ ਨੇ ਇਸ ਦੌਰਾਨ ਦੁਤਾਲ, ਸ਼ੁਤਰਾਣਾ, ਜੈਖਰ, ਬਕਰਾਹਾ, ਸਿਉਣਾ, ਜਲਾਲਪੁਰ, ਬਾਦਸ਼ਾਹਪੁਰ, ਨਨਹੇੜਾ ਤੇ ਹਰਚੰਦਪੁਰਾ ਆਦਿ ਪਿੰਡਾਂ ਵਿੱਚ ਖੇਤਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਐਕਸਸੀਟੂ ਤੇ ਇਨਸੀਟੂ ਪ੍ਰਬੰਧਨ ਰਾਹੀਂ ਸੰਭਾਲਣ ਲਈ ਪ੍ਰੇਰਤ ਕੀਤਾ।

    ਇਹ ਵੀ ਪੜ੍ਹੋ: Delhi Blast Case: ਦਿੱਲੀ ਧਮਾਕੇ ਕੇਸ ਦੇ ਸ਼ੱਕੀ ਦਾ ਪਰਿਵਾਰ ਆਇਆ ਸਾਹਮਣੇ, ਕੀਤੇ ਅਹਿਮ ਖੁਲਾਸੇ

    ਦਮਨਜੀਤ ਸਿੰਘ ਮਾਨ ਨੇ ਪਰਾਲੀ ਨੂੰ ਜ਼ਮੀਨ ‘ਚ ਮਿਲਾ ਕੇ ਸੰਭਾਲਣ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਬਾਕੀ ਕਿਸਾਨਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਹੁਣ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਮਿਲਾ ਦੇਣ। ਉਨ੍ਹਾਂ ਕਿਹਾ ਕਿ ਕਿਸਾਨਾਂ ਤੱਕ ਸਿੱਧੀ ਪਹੁੰਚ ਬਣਾਈ ਗਈ ਹੈ ਅਤੇ ਮਸ਼ੀਨਰੀ ਲੋੜ ਮੁਤਾਬਕ ਪਿੰਡਾਂ ਵਿੱਚ ਕਿਸਾਨਾਂ ਨੂੰ ਮੁਹੱਈਆ ਕਰਾਵਾਈ ਕਰਾਈ ਜਾ ਰਹੀ ਹੈ। ਐਸ.ਪੀ. ਵੈਭਵ ਚੌਧਰੀ ਨੇ ਕਿਹਾ ਕਿ ਭਾਰਤ ਦੀ ਸੁਪਰੀਮ ਕੋਰਟ ਦੇ ਆਦੇਸ਼ਾਂ ਮੁਤਾਬਕ ਪੁਲਿਸ ਵੱਲੋਂ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ, ਇਸ ਲਈ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਾਵੇ। Stubble Management