ਸਰਕਾਰ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ-ਗੁਰਪ੍ਰੀਤ ਸਿੰਘ ਥਿੰਦ
(ਸੱਚ ਕਹੂੰ ਨਿਊਜ) ਪਟਿਆਲਾ। ਮੁੱਖ ਮੰਤਰੀ, ਪੰਜਾਬ, ਭਗਵੰਤ ਮਾਨ ਦੀਆਂ ਦੇ ਦਿਸ਼ਾ ਨਿਰਦੇਸ਼ਾਂ ’ਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਅਸਲਾ ਵਿਕਰੇਤਾਵਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾ ਦਿੱਤਾ ਹੈ। ਇਸੇ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹੇ ਦੇ ਗੰਨ ਹਾਊਸਾਂ ਦਾ ਨਿਰੀਖਣ ਕੀਤਾ।
ਗੁਰਪ੍ਰੀਤ ਸਿੰਘ ਥਿੰਦ ਨੇ ਪਟਿਆਲਾ ਦੇ ਮਨਜੀਤ ਗੰਨ ਹਾਊਸ ਅਤੇ ਸਿੰਘ ਗੰਨ ਹਾਊਸ ਤੋਂ ਇਲਾਵਾ ਨਾਭਾ ਵਿਖੇ ਬਾਂਸਲ ਆਰਮਜ਼ ਕੰਪਨੀ ਅਤੇ ਖੰਨਾ ਗੰਨ ਹਾਊਸ ਦਾ ਜਾਇਜ਼ਾ ਲੈਕੇ ਅਸਲੇ ਤੇ ਗੋਲੀ ਸਿੱਕੇ ਦੀ ਸੇਲ-ਪਰਚੇਜ਼, ਸਟਾਕ ਰਜਿਸਟਰਾਂ ਆਦਿ ਦੀ ਪੜਤਾਲ ਕੀਤੀ। ਏ.ਡੀ.ਸੀ. ਥਿੰਦ ਨੇ ਗੰਨ ਹਾਊਸ ਮਾਲਕਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਸਖ਼ਤੀ ਨਾਲ ਕਰਨੀ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਾਹਮਣੇ ਆਉਣ ’ਤੇ ਸਬੰਧਤ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ