ਸਾਡੇ ਨਾਲ ਸ਼ਾਮਲ

Follow us

9.5 C
Chandigarh
Sunday, January 18, 2026
More
    Home Breaking News Sunam Civil H...

    Sunam Civil Hospital: ਸੁਨਾਮ ਦੇ ਸਰਕਾਰੀ ਹਸਪਤਾਲ ’ਚ ਕੋਰੋਨਾ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ

    Sunam Civil Hospital
    Sunam Civil Hospital: ਸੁਨਾਮ ਦੇ ਸਰਕਾਰੀ ਹਸਪਤਾਲ ’ਚ ਕੋਰੋਨਾ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ

    Sunam Civil Hospital: ਹਸਪਤਾਲ ’ਚ ਆਕਸੀਜਨ ਅਤੇ ਹੋਰ ਪ੍ਰਬੰਧਾਂ ਸਮੇਤ ਕੋਰੋਨਾ ਟੈਸਟਿੰਗ ਲਗਾਤਾਰ ਜਾਰੀ

    • ਦੇਸ਼ ’ਚ ਵਧ ਰਹੇ ਕੋਰੋਨਾ ਮਾਮਲਿਆ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ : ਐੱਸਐੱਮਓ

    Sunam Civil Hospital: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਦੇਸ਼ ਵਿੱਚ ਇੱਕ ਵਾਰ ਫਿਰ ਕੋਵਿਡ-19 ਨੇ ਦਸਤਕ ਦੇ ਦਿੱਤੀ ਹੈ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਪੂਰੇ ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 1 ਹਜ਼ਾਰ ਨੂੰ ਪਾਰ ਕਰ ਗਈ ਹੈ। ਹਾਲਾਂਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਸਥਿਤੀ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।

    ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਨੂੰ ਲੈ ਕੇ ਖਾਸ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੋਏ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਆਕਸੀਜਨ ਅਤੇ ਕੋਰੋਨਾ ਵਾਰਡ ਸਮੇਤ ਹੋਰ ਪ੍ਰਬੰਧਾਂ ਨੂੰ ਲੈ ਕੇ ਪੂਰਾ ਸੁਚੇਤ ਰਹਿਣ ਲਈ ਆਖਿਆ ਗਿਆ ਹੈ ਤਾਂ ਜੋ ਮੌਕੇ ਦੀ ਸਥਿਤੀ ’ਤੇ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ। ਇਸ ਦੇ ਨਾਲ ਹੀ ਅੱਜ ਸੁਨਾਮ ਦੇ ਸਰਕਾਰੀ ਹਸਪਤਾਲ ਵਿੱਚ ‘ਸੱਚ ਕਹੂੰ’ ਵੱਲੋਂ ਇਸ ਸਥਿਤੀ ਨੂੰ ਦੇਖਦੇ ਹੋਏ ਕੋਵਿਡ-19 ਦੇ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ।

    Sunam Civil Hospital

    ਜਾਣਕਾਰੀ ਮੁਤਾਬਕ ਸਰਕਾਰੀ ਹਸਪਤਾਲ ਵਿੱਚ ਕਰੋਨਾ ਦਾ ਅਲੱਗ ਤੋਂ ਵਾਰਡ ਤਿਆਰ ਕੀਤਾ ਹੋਇਆ ਹੈ, ਜਿੱਥੇ ਆਕਸੀਜਨ ਦੇ ਪੂਰੇ ਪ੍ਰਬੰਧ ਅਤੇ ਮਰੀਜ਼ਾਂ ਲਈ ਸਪੈਸ਼ਲ ਪੰਜ ਬੈੱਡ ਤਿਆਰ ਰੱਖੇ ਹੋਏ ਹਨ। ਜੇਕਰ ਕੋਈ ਕੋਰੋਨਾ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਰਕਾਰੀ ਹਸਪਤਾਲ ਸੁਨਾਮ ਦਾ ਸਟਾਫ਼ ਉਸ ਦੇ ਇਲਾਜ ਲਈ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਦਿਖਾਈ ਦੇ ਰਿਹਾ ਹੈ।

    ਅੱਜ ਹਸਪਤਾਲ ’ਚ ਰੋਜ਼-ਮਰ੍ਹਾ ਦੀ ਤਰ੍ਹਾਂ ਲੋਕ ਆਪਣੇ ਮਰੀਜ਼ਾਂ ਨੂੰ ਲੈ ਕੇ ਸਬੰਧਿਤ ਡਾਕਟਰਾਂ ਕੋਲੋਂ ਇਲਾਜ ਕਰਵਾਉਣ ਲਈ ਆਏ ਹੋਏ ਸਨ, ਜੇਕਰ ਕਿਸੇ ਮਰੀਜ਼ ਨੂੰ ਜ਼ਿਆਦਾ ਖਾਂਸੀ-ਜੁਕਾਮ ਜਾਂ ਸਾਹ ਦੀ ਦਿੱਕਤ ਦਿਖਾਈ ਦਿੰਦੀ ਹੈ ਤਾਂ ਸਬੰਧਤ ਡਾਕਟਰ ਵੱਲੋਂ ਉਸ ਨੂੰ ਕਰੋਨਾ ਦਾ ਟੈਸਟ ਕਰਵਾਉਣ ਲਈ ਵੀ ਕਿਹਾ ਜਾਂਦਾ ਹੈ ਪਰੰਤੂ ਹੁਣ ਤੱਕ ਕੋਰੋਨਾ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਟੈਸਟ ਹਸਪਤਾਲ ਵਿੱਚ ਲਗਾਤਾਰ ਕੀਤੇ ਜਾਂਦੇ ਹਨ। ਜੇਕਰ ਕੋਈ ਬਾਹਰੋਂ ਆਪ ਆ ਕੇ ਮਰੀਜ਼ ਹਸਪਤਾਲ ਵਿੱਚ ਕੋਰੋਨਾ ਦਾ ਟੈਸਟ ਕਰਵਾਉਣਾ ਚਾਹੁੰਦਾ ਹੋਵੇ ਤਾਂ ਉਹ ਕੋਰੋਨਾ ਦਾ ਟੈਸਟ ਕਰਵਾ ਸਕਦਾ ਹੈ ਕਿਉਂਕਿ ਹਸਪਤਾਲ ਵਿੱਚ ਕੋਰੋਨਾ ਦੇ ਟੈਸਟ ਲਗਾਤਾਰ ਕੀਤੇ ਜਾ ਰਹੇ ਹਨ।

    ਕੋਰੋਨਾ ਵਾਰਡ, ਆਕਸੀਜਨ ਸਮੇਤ ਹੋਰ ਪੁਖਤਾ ਪ੍ਰਬੰਧ ਪੂਰੇ : ਐੱਸਐੱਮਓ

    ਇਸ ਮੌਕੇ ਐੱਸਐੱਮਓ ਡਾ. ਗੁਰਮੇਲ ਸਿੰਘ ਸਰਕਾਰੀ ਹਸਪਤਾਲ ਸੁਨਾਮ ਨੇ ਕਿਹਾ ਕਿ ਦੇਸ਼ ਦੇ ਵਿੱਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਉਹਨਾਂ ਵੱਲੋਂ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ’ਚ ਕੋਰੋਨਾ ਵਾਰਡ ਅਲੱਗ ਤੋਂ ਤਿਆਰ ਕੀਤਾ ਹੋਇਆ ਹੈ ਅਤੇ ਉਨ੍ਹਾਂ ਕੋਲ ਆਕਸੀਜਨ ਅਤੇ ਹੋਰ ਪ੍ਰਬੰਧ ਪੁਖਤਾ ਹਨ। ਉਨ੍ਹਾਂ ਕਿਹਾ ਕਿ ਉਹਨਾਂ ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕਰੋਨਾ ਸਬੰਧੀ ਪੁਖਤਾ ਪ੍ਰਬੰਧ ਰੱਖਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੋਏ।

    Read Also : Sirsa News: ਜਿੰਦਗੀ ਦੀ ਹਰ ਖੁਸ਼ੀ ਇਸ ਤਰ੍ਹਾਂ ਮਨਾਉਂਦੇ ਨੇ ਇਹ ਮਨੁੱਖਤਾ ਦੇ ਰਾਖੇ

    ਜੇਕਰ ਇਸ ਤਰ੍ਹਾਂ ਦੀ ਸਥਿਤੀ ਆਉਂਦੀ ਵੀ ਹੈ ਤਾਂ ਇਸ ਨੂੰ ਲੈ ਕੇ ਉਹਨਾਂ ਦੀ ਪੂਰੀ ਤਿਆਰੀ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਘਰ ਵਿੱਚ ਕਿਸੇ ਨੂੰ ਖੰਘ-ਜੁਕਾਮ ਜਾਂ ਬੁਖਾਰ ਹੁੰਦਾ ਹੈ, ਤਾਂ ਉਹ ਤੁਰੰਤ ਹਸਪਤਾਲ ਆ ਕੇ ਇਸ ਦਾ ਇਲਾਜ ਕਰਵਾਵੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਕੋਰੋਨਾ ਦੀ ਟੈਸਟਿੰਗ ਲਗਾਤਾਰ ਹੋ ਰਹੀ ਹੈ। ਪ੍ਰੰਤੂ ਹਾਲੇ ਤੱਕ ਕੋਈ ਵੀ ਕੋਰੋਨਾ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ ਪਰ ਫਿਰ ਵੀ ਲੋਕਾਂ ਨੂੰ ਇਸ ਤੋਂ ਸਾਵਧਾਨ ਰਹਿਣ ਦੀ ਲੋੜ ਹੈ।