ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਭਰ ਵਿੱਚ ਜਾਗਰੂਕਤਾ ਫੈਲਾਉਣ ਲਈ ਮੁਹਿੰਮ ਦੀ ਸ਼ੁਰੂਆਤ

ਭ੍ਰਿਸ਼ਟਾਚਰ ਦੇ ਖਾਤਮੇ ਲਈ ਲੋਕਾਂ ਦੀ ਜਾਗਰੂਕਤਾ ਅਹਿਮ ਭੂਮਿਕਾ ਨਿਭਾਏਗੀ : ਵਰਿੰਦਰ ਕੁਮਾਰ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨ ਲਈ, ਅੱਜ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ‘ਵਿਜੀਲੈਂਸ ਜਾਗਰੂਕਤਾ ਹਫਤਾ‘ ਮਨਾਉਂਦਿਆਂ ਆਪਣੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਗਰੂਕ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਏ.ਡੀ.ਜੀ.ਪੀ.-ਕਮ-ਚੀਫ ਡਾਇਰੈਕਟਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਹ ਸਪਤਾਹ ਮਨਾਉਣ ਦਾ ਉਦੇਸ ਸਰਕਾਰੀ ਦਫਤਰਾਂ ਅਤੇ ਸਮਾਜ ਵਿੱਚੋਂ ਭਿ੍ਰਸਟਾਚਾਰ ਦੇ ਖਾਤਮੇ ਲਈ ਅਹਿਮ ਭੂਮਿਕਾ ਨਿਭਾਉਣ ਵਾਸਤੇ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨਾਂ ਕਿਹਾ ਕਿ ‘ਭਿ੍ਰਸਟਾਚਾਰ ਮੁਕਤ ਸੂਬਾ’ ਯਕੀਨੀ ਬਣਾਉਣ ਲਈ ਲੋਕਾਂ ਦੀ ਸਰਗਰਮ ਭੂਮਿਕਾ ਵਾਸਤੇ ਸਾਡੇ ਲਗਾਤਾਰ ਯਤਨਾਂ ਦੇ ਹਿੱਸੇ ਵਜੋਂ ਇਹ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਇਸ ਹਫਤੇ ਦੌਰਾਨ ਅਧਿਕਾਰੀਆਂ ਨੂੰ ਰੋਕਥਾਮ ਉਪਾਵਾਂ ਨੂੰ ਪ੍ਰਭਾਵਸਾਲੀ ਢੰਗ ਨਾਲ ਲਾਗੂ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਪਾਰਦਰਸਤਾ ਅਤੇ ਜਵਾਬਦੇਹੀ ਬਰਕਰਾਰ ਰੱਖੀ ਜਾ ਸਕੇ।

ਉਹਨਾਂ ਅੱਗੇ ਦੱਸਿਆ ਕਿ ਇਸ ਜਾਗਰੂਕਤਾ ਹਫਤੇ ਦਾ ਮੰਤਵ ਕੇਂਦਰੀ ਵਿਜੀਲੈਂਸ ਕਮਿਸ਼ਨ ਵੱਲੋਂ ਸੰਕਲਪਿਤ ‘ਵਿਕਸਿਤ ਰਾਸ਼ਟਰ ਲਈ ਭਿ੍ਰਸਟਾਚਾਰ ਮੁਕਤ ਭਾਰਤ‘ ਦੇ ਆਸੇ ਤਹਿਤ ਭਿ੍ਰਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ। ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕੁਸਲਤਾ ਨਾਲ ਕੰਮ ਕਰਨ ਅਤੇ ਲੰਬਿਤ ਵਿਜੀਲੈਂਸ ਕੇਸਾਂ ਦਾ ਜਲਦ ਨਿਪਟਾਰਾ ਕਰਨ ਲਈ ਕਿਹਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ