ਸਾਡੇ ਨਾਲ ਸ਼ਾਮਲ

Follow us

23.3 C
Chandigarh
Tuesday, February 10, 2026
More
    Home Breaking News IPL ਮੈਚ: ਏਡੀਜ...

    IPL ਮੈਚ: ਏਡੀਜੀਪੀ ਵੱਲੋਂ IPL ਮੈਚਾਂ ਲਈ ਸੁਰੱਖਿਆ ਪ੍ਰਬੰਧਾ ਦਾ ਜਾਇਜਾ

    IPL

    ਲੋਕਾਂ ਦੀ ਸਹੂਲਤ ਲਈ ਟਰੈਫਿਕ ਦੇ ਬਦਲਵੇਂ ਪ੍ਰਬੰਧ | IPL

    ਮੋਹਾਲੀ (ਐੱਮ ਕੇ ਸ਼ਾਇਨਾ) ਆਈਪੀਐਲ ਮੈਚਾਂ (IPL) ਦੀ ਲੜੀ ਦਾ ਕਰੇਜ਼ ਲੋਕਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ। ਇਨ੍ਹਾਂ ਮੈਚਾਂ ਦੀਆਂ ਟਿਕਟਾਂ ਧੜਾ-ਧੜ ਵਿਕ ਰਹੀਆਂ ਹਨ। ਏਡੀਜੀਪੀ ਅਰਪਿਤ ਸ਼ੁਕਲਾ (ਅਮਨ ਤੇ ਕਾਨੂੰਨ) ਵੱਲੋਂ ਸ਼ੁੱਕਰਵਾਰ ਨੂੰ ਜਿਲ੍ਹੇ ਵਿੱਚ ਖੇਡੇ ਜਾ ਰਹੇ ਆਈਪੀਐਲ ਮੈਚਾਂ ਦੇ ਸੁਰੱਖਿਆ ਪ੍ਰਬੰਧਾ ਦਾ ਜਾਇਜਾ ਲਿਆ। ਜਿੱਥੇ ਸ਼ੁਕਲਾ ਨੇ ਇੱਕ ਪ੍ਰੈਸ ਵਾਰਤਾ ਦੌਰਾਨ ਦੱਸਿਆ ਕਿ ਆਈਪੀਐਲ ਮੈਚ ਪਹਿਲੀ ਅਪ੍ਰੈਲ ਤੋਂ ਬਿੰਦਰਾ ਸਟੇਡੀਅਮ, ਪੀਸੀਏ, ਵਿਖੇ ਹੋ ਰਹੇ ਹਨ ।

    ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਇੰਤਜਾਮ ਕਰ ਲਏ ਗਏ ਹਨ । ਉਨ੍ਹਾਂ ਦੱਸਿਆ ਕਿ ਇਨ੍ਹਾਂ ਮੈਂਚਾਂ ਦੀ ਸੁਰੱਖਿਆ ਲਈ ਪੁਲਿਸ ਮੁਲਾਜਮਾਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਦੌਰਾਨ ਮੈਚਾਂ ਦੀ ਇਲੈਕਟ੍ਰੋਨਿਕ ਸਕਿਉਰਟੀ ਵੀ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਸੁਰੱਖਿਆ ਪੱਖੋ ਸੀ.ਸੀ.ਟੀ.ਵੀ ਕੈਮਰੇ ਲਾਏ ਗਏ ਹਨ । ਉਨ੍ਹਾਂ ਕਿਹਾ ਕਿ ਸਟੇਡੀਅਮ ਅੰਦਰ ਕਿਸੇ ਤਰ੍ਹਾਂ ਦੀ ਵੀ ਇਤਰਾਜ ਯੋਗ ਸਮੱਗਰੀ ਦੀ ਐਂਟਰੀ ਤੇ ਪੂਰਨ ਰੋਕ ਹੋਵੇਗੀ। (IPL)

    ਉਨ੍ਹਾਂ ਦੱਸਿਆ ਕਿ ਸਟੇਡੀਅਮ ਦੇ ਨੇੜਲੇ ਸਥਾਨ ਦਾ ਟ੍ਰੈਫਿਕ ਪਲੈਨ ਸ਼ੋਸਲ ਮੀਡੀਆ ਤੇ ਸ਼ੇਅਰ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਦਰਸ਼ਕਾ ਦੀਆਂ ਗੱਡੀਆਂ ਲਈ ਪਾਰਕਿੰਗ ਦਾ ਪ੍ਰਬੰਧ ਵੀ ਪੁੱਖਤਾ ਕਰ ਲਿਆ ਗਿਆ ਹੈ । ਉਨ੍ਹਾਂ ਨੇ ਕਿਹਾ ਕਿ ਸਟੇਡੀਅਮ ਦੇ ਨਜਦੀਕ ਰਹਿੰਦੇ ਲੋਕਾ ਦੀ ਪਾਰਕਿੰਗ ਲਈ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਢੁੱਕਵਾ ਪ੍ਰਬੰਧ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਮੌਕੇ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਪੁਲਿਸ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਿਸ ਤੇ ਹਰ ਵੇਲੇ ਲੋੜੀਂਦੀ ਸਹਾਇਤਾ ਉਪਲੱਬਧ ਹੋਵੇਗੀ ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here