ਸਾਡੇ ਨਾਲ ਸ਼ਾਮਲ

Follow us

12.2 C
Chandigarh
Tuesday, January 20, 2026
More
    Home ਖੇਡ ਮੈਦਾਨ ਕਬੱਡੀ ਕੱਪ ਦੀਆ...

    ਕਬੱਡੀ ਕੱਪ ਦੀਆਂ ਤਿਆਰੀਆਂ ਲਈ ਪ੍ਰਸ਼ਾਸਨ ਦੀਆਂ ‘ਬੈਠਕਾਂ’ ਸ਼ੁਰੂ

    Meetings, Administration, Preparation, Kabaddi Cup 

    5 ਦਸੰਬਰ ਨੂੰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਹੋਣਗੇ ਕਬੱਡੀ ਕੱਪ ਦੇ ਤਿੰਨ ਮੈਚ | Kabaddi Cup

    ਬਠਿੰਡਾ (ਸੁਖਜੀਤ ਮਾਨ)। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 1 ਦਸੰਬਰ ਤੋਂ 10 ਦਸੰਬਰ ਤੱਕ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਰਵਾਏ ਜਾ ਰਹੇ ਕੌਮਾਂਤਰੀ ਕਬੱਡੀ ਕੱਪ 2019 ਦੇ ਮੱਦੇਨਜ਼ਰ ਇੱਥੋਂ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 5 ਦਸੰਬਰ ਨੂੰ 3 ਮੈਚ ਕਰਵਾਏ ਜਾਣਗੇ। ਖੇਡ ਵਿਭਾਗ ਦੁਆਰਾ ਕਰਵਾਏ ਜਾ ਰਹੇ ਇਨ੍ਹਾਂ ਮੈਚਾਂ ਵਿੱਚ ਪੁਰਸ਼ ਵਰਗ ਦੀਆਂ ਛੇ ਟੀਮਾਂ ਵੱਲੋਂ ਮੈਚ ਖੇਡੇ ਜਾਣਗੇ। ਇਸ ਮੌਕੇ ਵਿੱਤ ਮੰਤਰੀ  ਮਨਪ੍ਰੀਤ ਸਿੰਘ ਬਾਦਲ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਜਾਵੇਗੀ। ਮੈਚਾਂ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵੀ ਹੋਵੇਗਾ।  ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਖਪ੍ਰੀਤ ਸਿੰਘ ਸਿੱਧੂ ਨੇ ਮੈਚਾਂ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ  ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਕੀਤੇ ਜਾਣ ਵਾਲੇ ਅਗਾਊਂ ਤੇ ਲੋੜੀਂਦੇ ਪ੍ਰਬੰਧਾਂ ਲਈ ਜੋ ਵੀ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। (Kabaddi Cup)

    ਉਨ੍ਹਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇ। ਉਨ੍ਹਾਂ ਕੌਮਾਂਤਰੀ ਕਬੱਡੀ ਕੱਪ ਦੇ ਮੈਚਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੂੰ ਚੈਅਰਮੇਨ, ਜ਼ਿਲ੍ਹਾ ਖੇਡ ਅਫ਼ਸਰ ਵਿਜੇ ਕੁਮਾਰ ਨੂੰ ਕਨਵੀਨਰ, ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦੀਪ ਸਿੰਘ ਮਾਨ ਮੈਂਬਰ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਖੇਡ ਸਟੇਡੀਅਮ ਦੀ ਸਾਫ-ਸਫਾਈ, ਸਜਾਵਟ, ਪੀਣ ਲਈ ਸਾਫ ਪਾਣੀ, ਬੈਰੀਕੇਡਿੰਗ, ਟ੍ਰੈਫ਼ਿਕ ਅਤੇ ਪਾਰਕਿੰਗ ਦੇ ਸੁਚੱਜੇ ਇੰਤਜ਼ਾਮਾਂ ਲਈ ਵੱਖ-ਵੱਖ ਕਮੇਟੀਆਂ ਬਣਾਈਆਂ ਗਈਆਂ ਹਨ।

    ਇਹ ਵੀ ਪੜ੍ਹੋ : ਰਿਸ਼ਵਤ ਦੇ ਪੈਸੇ ਫੜ੍ਹਨ ਵਾਲੇ ਨੂੰ ਵਿਜੀਲੈਂਸ ਨੇ ਫੜ੍ਹਿਆ

    ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੇਡ ਅਫਸਰ ਵਿਜੇ ਕੁਮਾਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਖੇਡ ਸਟੇਡੀਅਮ ਦੇ ਮੈਦਾਨ ਨੂੰ ਸਵਾਰਨ, ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਚਾਂ ਮੌਕੇ ਸਟੇਡੀਅਮ ਵਿਖੇ ਮੈਡੀਕਲ ਟੀਮਾਂ ਦੇ ਲੋਂੜੀਦੇ ਪ੍ਰਬੰਧ ਕਰਨ, ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਟੇਡੀਅਮ ਵਿਖੇ ਸਥਿਤ ਪਖਾਨਿਆਂ ਅਤੇ ਸਟੇਡੀਅਮ ਦੀ ਲੋਂੜੀਦੀ ਮੁਰੰਮਤ ਕਰਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸਟੇਡੀਅਮ ਤੇ ਸ਼ਹਿਰ ਅੰਦਰ ਟ੍ਰੈਫਿਕ ਅਤੇ ਪਾਰਕਿੰਗ ਦੇ ਲੋਂੜੀਦੇ ਹੱਲ ਕਰਨ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਾਰੇ ਪ੍ਰਬੰਧਾਂ ਦੀ ਨਜ਼ਰਸਾਨੀ ਲਈ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾਵੇਗਾ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ। (Kabaddi Cup)

    LEAVE A REPLY

    Please enter your comment!
    Please enter your name here