ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਪ੍ਰਸ਼ਾਸਨ ਦੀ ਮੁਹਿੰਮ ਜਾਰੀ

Administration
ਨਸ਼ੇ ਸਮੇਤ ਕਾਬੂ ਕੀਤਾ ਗਿਆ ਵਿਅਕਤੀ।

ਜਲਾਲਾਬਾਦ ਸਿਟੀ ਪੁਲੀਸ ਵਲੋ ਹੈਰੋਇਨ ਸਮੇਤ 1 ਕਾਬੂ, ਮਾਮਲਾ ਦਰਜ | Administration

ਜਲਾਲਾਬਾਦ (ਰਜਨੀਸ਼ ਰਵੀ)। ਜ਼ਿਲ੍ਹਾ ਪੁਲਿਸ ਫਾਜ਼ਿਲਕਾ ਵੱਲੋਂ ਐਸਐਸਪੀ ਅਵਨੀਤ ਕੌਰ ਸਿੱਧੂ ਦੀ ਅਗਵਾਈ ਵਿੱਚ (Administration) ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜਿਲ੍ਹੇ ਦੇ ਵੱਖ ਵੱਖ ਥਾਣਿਆ ਵਿੱਚ ਨਸ਼ੀਲੇ ਪਦਾਰਥਾ ਦਾ ਕੰਮ ਕਰਨ ਵਾਲਿਆ ਨੂੰ ਨਸ਼ੀਲੇ ਪਦਾਰਥਾ ਸਮੇਤ ਕਾਬੂ ਕੀਤਾ ਗਿਆ ਹੈ । ਇਸ ਸੰਬਧੀ ਮਿਲੀ ਸੂਚਨਾ ਅਨੁਸਾਰ ਜਲਾਲਾਬਾਦ ਸਿਟੀ ਪੁਲੀਸ ਵਲੋ ਮੁਖਬਰ ਖਾਸ ਦੀ ਸੂਚਨਾ ਤੇ ਲਖਵਿੰਦਰ ਸਿੰਘ ਉਰਫ ਬਿੱਟੂ ਨੂੰ 05 ਗ੍ਰਾਮ ਹੈਰੋਇੰਨ ਸਮੇਤ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ ।

ਪੁਲੀਸ ਵਲੋ ਦਿੱਤੀ ਜਾਣਕਾਰੀ ਮੁਤਾਬਿਕ ਮੁਖਬਰ ਨੇ ਸੂਚਨਾ | Administration

ਦਿੱਤੀ ਕਿ ਲਖਵਿੰਦਰ ਸਿੰਘ ਉਰਫ ਬਿੱਟੂ ਉਕਤ ਜੋ ਹੈਰੋਇੰਨ ਵੇਚਨ ਦਾ ਆਦੀ ਹੈ ਜੋ ਹੁਣ ਵੀ ਪੁਰਾਣੀ ਕਚਿਹਰੀ ਰੋਡ ਜਲਾਲਾਬਾਦ ਆਪਣੀ ਮੋਟਰਸਾਈਕਲ ਤੇ ਸਵਾਰ ਹੋ ਕੇ ਗਾਹਕਾ ਦੀ ਉਡੀਕ ਕਰ ਰਿਹਾ ਹੈ ਜੇਕਰ ਹੁਣੇ ਉਸ ਪਰ ਰੇਡ ਕੀਤੀ ਜਾਵੇ ਤਾ ਰੰਗੇ ਹੱਥੀ ਕਾਬੂ ਆ ਸਕਦਾ ਹੈ । ਇਸ ਤੇ ਸਹਾਇਕ ਥਾਣੇਦਾਰ ਬਲਕਾਰ ਸਿੰਘ ਸਾਥੀ ਕਰਮਚਾਰੀਆ ਸਮੇਤ ਮੌਕੇ ‘ਤੇ ਰੇਡ ਕਰਕੇ ਲਖਵਿੰਦਰ ਸਿੰਘ ਉਕਤ ਨੂੰ ਕਾਬੂ ਕੀਤਾ ਗਿਆ ਜਿਸ ਪਾਸ ਕੋਈ ਨਸ਼ੀਲੀ ਵਸਤੂ ਦਾ ਸ਼ੱਕ ਹੋਣ ਤੇ ਯੋਗ ਕਾਰਵਾਈ ਕਰਨ ਸਬੰਧੀ ਯੋਗ ਤਫਤੀਸ਼ੀ ਭੇਜਣ ਲਈ ਥਾਣਾ ਇਤਲਾਹ ਦਿੱਤੀ ਗਈ।

ਜਿਸ ਤੇ ਸਹਾਇਕ ਥਾਣੇਦਾਰ ਹੁਸ਼ਿਆਰ ਚੰਦ ਨੇ ਮੋਕੇ ਪਰ ਆਕੇ ਤਲਾਸ਼ੀ ਕਰਨ ਤੇ ਉਕਤ ਦੌਸ਼ੀ ਪਾਸੋਂ 05 ਗ੍ਰਾਮ ਹੈਰੋਇਨ ਬਰਾਮਦ ਹੋਣ ਪਰ ਮੁਕੱਦਮਾ ਦਰਜ ਰਜਿਸਟਰ ਕਰਾਇਆ ਗਿਆ। ਇਸ ਸੰਬੰਧੀ ਤਫਤੀਸੀ ਅਫਸਰ ਹੁਸਿਆਰ ਚੰਦ ਨੇ ਦੱਸਿਆ ਕਿ ਉਕਤ ਦੋਸੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਰਿਮਾਡ ਪਰ ਪੁਛਗਿਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ : CBSE 12ਵੀਂ ਦਾ ਨਤੀਜਾ ਜਾਰੀ : 87.33 ਫ਼ੀਸਦੀ ਵਿਦਿਆਰਥੀ ਪਾਸ, ਮੈਰਿਟ ਲਿਸਟ ਨਹੀਂ ਹੋਈ ਜਾਰੀ