ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ | Cotton Crop
ਫਾਜ਼ਿਲਕਾ (ਰਜਨੀਸ਼ ਰਵੀ)। ਜ਼ਿਲ੍ਹੇ ਵਿਚ ਨਰਮੇ ਦੀ ਫਸਲ ਦੀ ਪੁਨਰ ਸੁਰਜੀਤੀ ਲਈ ਉਪਰਾਲਿਆਂ ਦੀ ਲੜੀ ਵਿੱਚ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈਏਐਸ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਰਮੇ ਦੀ ਫਸਲ ਨੂੰ ਗੁਲਾਬੀ ਸੂੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ ਅਗਾਊਂ ਵਿਓਂਤਬੰਦੀ ਕੀਤੀ ਜਾਵੇ। (Cotton Crop)
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਇਸ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਆਪਣੀਆਂ ਨਰਮੇ ਦੀਆਂ ਪਿਛਲੇ ਸਾਲ ਦੀਆਂ ਪਈਆਂ ਛਟੀਆਂ ਨੂੰ ਨਸ਼ਟ ਕਰ ਦੇਣ ਜਾਂ ਝਾੜ ਕੇ ਉਨ੍ਹਾਂ ਦੇ ਸੁੱਕੇ ਟੀਂਡੇ ਸਾੜ ਦੇਣ ਕਿਉਂਕਿ ਇੰਨ੍ਹਾਂ ਵਿਚ ਹੀ ਗੁਲਾਬੀ ਸੂੰਡੀ ਦਾ ਪਿਊਪਾ ਲੁਕਿਆ ਹੋਇਆ ਹੈ ਅਤੇ ਇਸੇ ਤੋਂ ਹੀ ਗੁਲਾਬੀ ਸੂੰਡੀ ਦੀਆਂ ਨਵੀਂਆਂ ਪੁਸਤਾਂ ਪੈਦਾ ਹੋ ਕੇ ਨਰਮੇ ਦੀ ਅਗਲੀ ਫਸਲ ਦੇ ਨੁਕਸਾਨ ਦਾ ਕਾਰਨ ਬਣ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜਿੱਥੇ ਸੰਭਵ ਹੋਵੇ ਇਸ ਕੰਮ ਲਈ ਮਗਨਰੇਗਾ ਕਰਮੀਆਂ ਦੀ ਮੱਦਦ ਵੀ ਲਈ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਨਰਮੇ ਦੀਆਂ ਜਿੰਨਿੰਗ ਮਿੱਲਾਂ ਵਿਚ ਫੁਮੀਗੇਸ਼ਨ ਕਰਨ ਦੀ ਹਦਾਇਤ ਵੀ ਕੀਤੀ ਤਾਂ ਜੋ ਇੱਥੇ ਲੁਕੇ ਹੋਏ ਗੁਲਾਬੀ ਸੁੰਡੀ ਦੇ ਪਿਊਪੇ ਨੂੰ ਨਸ਼ਟ ਕੀਤਾ ਜਾ ਸਕੇ। ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਮਮਤਾ, ਖੇਤੀਬਾੜੀ ਬਲਾਕ ਅਫ਼ਸਰ ਹਰਪ੍ਰੀਤ ਕੌਰ, ਬਲਦੇਵ ਸਿੰਘ ਅਤੇ ਸ਼ਾਮ ਸੁੰਦਰ ਵੀ ਹਾਜ਼ਰ ਸਨ।
Also Read : 10th Class Result: BSEB ਨੇ ਐਲਾਨਿਆ ਦਸਵੀਂ ਦਾ ਨਤੀਜਾ, ਧੀਆਂ ਦੀ ਸਰਦਾਰੀ