ਡਿਪਲੋਮਾ ਇਨ ਸਪੈਸ਼ਲ ਐਜੂਕੇਸ਼ਨ ‘ਚ 15 ਤੱਕ ਲਿਆ ਜਾ ਸਕਦਾ ਹੈ ਦਾਖ਼ਲਾ

Education

ਨੇਤਰਹੀਣਾਂ ਦੇ ਅਧਿਆਪਕਾਂ ਲਈ ਸਿਖਲਾਈ ਕੇਂਦਰ ਜਮਾਲਪੁਰ ‘ਚ ਦੋ ਸਾਲਾ ਕੋਰਸ ਲਈ ਦਾਖਲਾ ਪ੍ਰਕਿਰਿਆ ਜਾਰੀ | Education

  • ਪ੍ਰਾਇਮਰੀ ਅਧਿਆਪਕ ਲਈ ਈ.ਟੀ.ਟੀ. ਅਤੇ ਜੇ.ਬੀ.ਟੀ. ਕੋਰਸ ਦੇ ਬਰਾਬਰ ਹੈ ਡਿਪਲੋਮਾ | Education

ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਨੇਤਰਹੀਣਾਂ ਦੇ ਅਧਿਆਪਕਾਂ ਲਈ ਸਿਖਲਾਈ ਕੇਂਦਰ ਜਮਾਲਪੁਰ ਵਿਖੇ ਦੋ ਸਾਲਾ ਕੋਰਸ ਲਈ ਦਾਖਲਾ ਪ੍ਰਕਿਰਿਆ ਜਾਰੀ ਹੈ। ਡਿਪਲੋਮਾ ਇਨ ਸਪੈਸ਼ਲ ਐਜੂਕੇਸ਼ਨ (ਵਿਜ਼ੂਅਲ ਇੰਮਪੇਅਰਮੈਂਟ) ‘ਚ ਹੁਣ ਉਮੀਦਵਾਰ 15 ਜੁਲਾਈ ਤੱਕ ਦਾਖ਼ਲਾ ਲੈ ਸਕਦੇ ਹਨ।

ਨੇਤਰਹੀਣਾਂ ਦੇ ਅਧਿਆਪਕਾਂ ਲਈ ਸਿਖਲਾਈ ਕੇਂਦਰ ਦੇ ਕੋਰਸ ਕੁਆਰਡੀਨੇਟਰ ਤਰੁਣ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਦਾਖਲੇ ਦੀ ਤਾਰੀਖ 5 ਜੁਲਾਈ ਰੱਖੀ ਗਈ ਸੀ ਜਿਸ ਨੂੰ ਹੁਣ ਵਧਾਕੇ 15 ਜੁਲਾਈ ਕਰ ਦਿੱਤਾ ਗਿਆ ਹੈ। ਉਨ੍ਹਾ ਅੱਗੇ ਦੱਸਿਆ ਕਿ ਉਪਰੋਕਤ ਕੋਰਸ ਲਈ ਪੰਜਾਬ ਰਾਜ ਦੇ ਅਨੁਸੂਚਿਤ ਜਾਤੀ, ਪਿਛੜੀ ਸ਼੍ਰੇਣੀ ਅਤੇ ਦਿਵਿਯਾਂਗ ਉਮੀਦਵਾਰਾਂ ਲਈ ਸੀਟਾਂ ਖਾਲੀ ਪਈਆਂ ਹਨ। ਕੋਰਸ ਦੇ ਲਾਭ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੋਰਸ ਪ੍ਰਾਇਮਰੀ ਅਧਿਆਪਕ ਲਈ ਈ.ਟੀ.ਟੀ. ਅਤੇ ਜੇ.ਬੀ.ਟੀ. ਕੋਰਸ ਦੇ ਬਰਾਬਰ ਹੈ।

ਇਹ ਵੀ ਪੜ੍ਹੋ : ਮੀਂਹ ਦਾ ਕਹਿਰ : ਟਾਂਗਰੀ ਨਦੀ ਦੇ ਬੰਨ੍ਹ ਤਿੰਨ ਥਾਵਾਂ ਤੋਂ ਟੁੱਟੇ

ਉਨ੍ਹਾਂ ਇਹ ਵੀ ਦੱਸਿਆ ਕਿ ਇਹ ਡਿਪਲੋਮਾ ਕਰਨ ਉਪਰੰਤ ਸਰਕਾਰੀ ਸਪੈਸ਼ਲ ਸਕੂਲ, ਆਮ ਸਰਕਾਰੀ ਸਕੂਲ, ਵਿਦੇਸ਼ਾਂ ਵਿੱਚ, ਗੈਰ ਸਰਕਾਰੀ ਸੰਗਠਨਾਂ ਅਤੇ ਸੰਸਥਾਵਾਂ ਵਿੱਚ, ਨਵੋਦਿਆ ਅਤੇ ਕੇਂਦਰੀ ਵਿਦਿਆਲਿਆ ਵਿੱਚ ਵੀ ਅਧਿਆਪਕ ਦੀ ਨੌਕਰੀ ਲਈ ਜਾ ਸਕਦੀ ਹੈ। ਅਗਰਵਾਲ ਨੇ ਦੁਹਰਾਇਆ ਕਿ ਇਸ 2 ਸਾਲਾ ਕੋਰਸ ਲਈ ਉਮੀਦਵਾਰ 12ਵੀਂ ਪਾਸ (ਜਨਰਲ ਅਤੇ ਓ.ਬੀ.ਸੀ. 50 ਫੀਸਦ ਅੰਕ, ਐਸ.ਸੀ. ਦਿਵਯਾਂਗ 45 ਫੀਸਦ) ਹੋਵੇ। ਉਨ੍ਹਾਂ ਦੱਸਿਆ ਕਿ ਦਾਖਲੇ ਲਈ ਕੁੱਲ 35 ਸੀਟਾਂ ਹਨ ਅਤੇ ਇਹ ਸਿਖਲਾਈ ਕੇਂਦਰ ਰਿਹੈਬਿਲੀਟੇਸ਼ਨ ਕੌਂਸਲ ਆਫ ਇੰਡੀਆਂ, ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਵੀ ਹੈ। ਉਨ੍ਹਾਂ ਦੱਸਿਆ ਕਿ ਦਾਖ਼ਲੇ ਲਈ ਚਾਹਵਾਨ ਉਮੀਦਵਾਰ ਮੋਬਾਇਲ ਨੰਬਰਾਂ 94639-12909, 97791-55201, 94640-77740 ਉੱਤੇ ਵੀ ਸੰਪਰਕ ਕਰ ਸਕਦੇ ਹਨ।