ਸਾਡੇ ਨਾਲ ਸ਼ਾਮਲ

Follow us

7.2 C
Chandigarh
Saturday, January 24, 2026
More
    Home ਸੂਬੇ ਪੰਜਾਬ ਸੁਪਰਵਾਈਜ਼ਰ ਦੀਆ...

    ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ

    Supervisor Sachkahoon

    12 ਜੂਨ ਤੋਂ 5 ਜੁਲਾਈ ਤੱਕ ਕੀਤਾ ਜਾ ਸਕਦਾ ਐ ਅਪਲਾਈ

    ਚੰਡੀਗੜ੍ਹ, ਅਸ਼ਵਨੀ ਚਾਵਲਾ। ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ। ਬਹਿਲ ਨੇ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੀ ਮੀਟਿੰਗ ਮਿਤੀ 25 ਮਾਰਚ ਵਿੱਚ 2280 ਅਸਾਮੀਆਂ ਦੀ ਭਰਤੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਸੀ।

    ਇਸੇ ਕੜੀ ਵਿੱਚ ਅੱਜ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ। ਇਹਨਾਂ ਅਸਾਮੀਆਂ ਲਈ ਮਿਤੀ 12 ਜੂਨ ਤੋਂ 05 ਜੁਲਾਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ।  ਫੀਸ ਭਰਨ ਲਈ ਆਖਰੀ ਮਿਤੀ 07 ਜੁਲਾਈ ਰੱਖੀ ਗਈ ਹੈ। ਬਹਿਲ ਨੇ ਦੱਸਿਆ ਕਿ ਇਹਨਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।