Lehragaga News: ਵੱਖ-ਵੱਖ ਸੰਸਥਾਵਾਂ ਵੱਲੋਂ ਬਰਿੰਦਰ ਗੋਇਲ ਐਡਵੋਕੇਟ ਨੂੰ ਕੈਬਨਿਟ ਮੰਤਰੀ ਪੰਜਾਬ ਬਣਨ ’ਤੇ ਸਨਮਾਨਿਤ ਕੀਤਾ

Lehragaga News
ਲਹਿਰਾਗਾਗਾ : ਵਰਿੰਦਰ ਗੋਇਲ ਨੂੰ ਸਨਮਾਨਿਤ ਕਰਦਿਆਂ ਹੋਈਆਂ ਵੱਖ-ਵੱਖ ਸੰਸਥਾਵਾਂ ਦੇ ਆਗੂ।

Lehragaga News : (ਰਾਜ ਸਿੰਗਲਾ) ਲਹਿਰਾਗਾਗਾ। ਬਰਿੰਦਰ ਗੋਇਲ ਐਡਵੋਕੇਟ ਨੂੰ ਕੈਬਨਿਟ ਮੰਤਰੀ ਪੰਜਾਬ ਬਣਨ ’ਤੇ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵੱਲੋਂ ਮੁਬਾਰਕਬਾਦ ਦਿੰਦੇ ਹੋਏ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲਹਿਰਾਗਾਗਾ ਨਿਵਾਸੀ ਸਭਾ ਦੇ ਪ੍ਰਧਾਨ ਅਤੇ ਪ੍ਰਾਚੀਨ ਸ੍ਰੀ ਸ਼ਿਵ ਮੰਦਿਰ ਬਗੀਚੀਵਾਲਾ ਦੇ ਪ੍ਰਧਾਨ ਰਜਿੰਦਰ ਗੋਇਲ (ਮੋਹਿਤ ਡੈਅਰੀ), ਬਲਜਿੰਦਰ ਸਿੰਘ ਨਿੱਪੀ, ਸ੍ਰੀ ਸਾਲਾਸਰਧਾਮ ਲੰਗਰ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਸੀਨੀਅਰ ਸਿਟੀਜਨ ਭਲਾਈ ਸੰਸਥਾ ਸੰਗਰੂਰ ਦੇ ਪ੍ਰਧਾਨ ਪ੍ਰੋ. ਸੁਰੇਸ਼ ਗੁੱਪਤਾ, ਸ੍ਰੀ ਡੀ.ਆਰ. ਗੋਇਲ ਸਾਬਕਾ ਐਸ.ਡੀ.ਓ.(ਪੰਚਾਇਤੀ ਰਾਜ), ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੁਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ, ਓਮ. ਪ੍ਰਕਾਸ਼ ਖਿੱਪਲ, ਸ੍ਰੀ ਸੁੰਦਰਕਾਂਡ ਸੇਵਾ ਸੰਮਤੀ ਦੇ ਪ੍ਰਧਾਨ ਰਾਕੇਸ਼ ਗੋਇਲ ਹਾਜ਼ਰ ਸਨ।

ਇਹ ਵੀ ਪੜ੍ਹੋ: IND vs BAN: ਭਾਰਤ ਤੇ ਬੰਗਲਾਦੇਸ਼ ਵਿਚਕਾਰ ਪਹਿਲਾ ਟੀ20 ਅੱਜ, ਨਜ਼ਰ ਆਵੇਗੀ ਨਵੀਂ ਓਪਨਿੰਗ ਜੋੜੀ

ਪ੍ਰੋ. ਸੁਰੇਸ਼ ਗੁੱਪਤਾ ਅਤੇ ਰਜਿੰਦਰ ਗੋਇਲ ਨੇ ਮਾਨਯੋਗ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਉਪਰੋਕਤ ਸੰਸਥਾਵਾਂ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮ ਕਰ ਰਹੀਆਂ ਹਨ। ਬਜ਼ੁਰਗਾਂ ਅਤੇ ਗਰੀਬ ਲੋਕਾਂ ਦੀ ਹਰ ਤਰ੍ਹਾਂ ਨਾਲ ਸਹਾਇਤਾ ਕੀਤੀ ਜਾਂਦੀ ਹੈ। ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਸਾਡੀਆਂ ਸੰਸਥਾਵਾਂ ਦਾ ਮੁੱਖ ਮਕਸਦ ਲੋਕ ਭਲਾਈ ਦੇ ਕੰਮ ਕਰਨਾ ਹੈ। ਬਰਿੰਦਰ ਗੋਇਲ ਐਡਵੋਕੇਟ ਕੈਬਨਿਟ ਮੰਤਰੀ ਪੰਜਾਬ ਸਰਕਾਰ ਵੱਲੋਂ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ’ਤੇ ਨਰਿੰਦਰ ਗੋਇਲ ਵੀ ਮੌਜ਼ੂਦ ਸਨ।