ਐਡਵੋਕੇਟ ਜਰਨਲ ਏਪੀਐਸ ਦਿਓਲ ਦਾ ਨਵਜੋਤ ਸਿੱਧੂ ‘ਤੇ ਵੱਡਾ ਹਮਲਾ

ਐਡਵੋਕੇਟ ਜਰਨਲ ਏਪੀਐਸ ਦਿਓਲ ਦਾ ਨਵਜੋਤ ਸਿੱਧੂ ‘ਤੇ ਵੱਡਾ ਹਮਲਾ

ਚੰਡੀਗੜ੍ਹ। ਪੰਜਾਬ ਦੇ ਏ ਜੀ (ਐਡਵੋਕੇਟ ਜਨਰਲ) ਅਮਰਪ੍ਰੀਤ ਸਿੰਘ ਦਿਓਲ ਨੇ ਨਵਜੋਤ ਸਿੱਧੂ ’ਤੇ ਵੱਡਾ ਹਮਲਾ ਬੋਲਿਆ ਹੈ। ਏ ਜੀ ਦਿਓਲ ਨੇ ਆਖਿਆ ਹੈ ਨਵਜੋਤ ਸਿੰਘ ਸਿੱਧੂ ਇਕ ਸੁਆਰਥੀ ਲੀਡਰ ਹਨ। ਉਨ੍ਹਾਂ ਕਿਹਾ ਕਿ ਸਿੱਧੂ ਰਾਜਨੀਤਿਕ ਫਾਇਦੇ ਲਈ ਗਲਤ ਜਾਣਾਕਰੀ ਫੈਲਾ ਰਹੇ ਹਨ। ਦਿਓਲ ਨੇ ਆਖਿਆ ਹੈ ਕਿ ਸਰਕਾਰ ਅਤੇ ਮੇਰੇ ਦਰਮਿਆਨ ਕੀਤੇ ਜਾਣ ਵਾਲੇ ਕੰਮਾਂ ਵਿਚ ਨਵਜੋਤ ਸਿੱਧੂ ਰੋੜਾ ਬਣ ਰਹੇ ਹਨ। ਨਵਜੋਤ ਸਿੱਧੂ ਵਲੋਂ ਲਗਾਏ ਜਾ ਰਹੇ ਦੋਸ਼ਾਂ ਤੋਂ ਬਾਅਦ ਏ ਜੀ ਏ ਪੀ ਐੱਸ ਦਿਓਲ ਦਾ ਇਹ ਪਹਿਲਾ ਅਤੇ ਵੱਡਾ ਬਿਆਨ ਸਾਹਮਣੇ ਆਇਆ ਹੈ। ਦਰਅਸਲ ਜਦੋਂ ਤੋਂ ਏ ਪੀ ਐੱਸ ਦਿਓਲ ਨੂੰ ਏ ਜੀ ਦੇ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ, ਉਸੇ ਦਿਨ ਤੋਂ ਸਿੱਧੂ ਖੁੱਲ੍ਹ ਕੇ ਉੁਨ੍ਹਾਂ ਦਾ ਵਿਰੋਧ ਕਰਦੇ ਰਹੇ ਹਨ। ਸਿੱਧੂ ਦਾ ਕਹਿਣਾ ਹੈ ਦਿਓਲ ਉਹੀ ਵਕੀਲ ਹਨ, ਜਿਨ੍ਹਾਂ ਨੇ ਸੁਮੇਧ ਸਿੰਘ ਸੈਣੀ ਨੂੰ ਬੇਲ ਦਿਵਾਈ ਸੀ। ਫਿਰ ਦਿਓਲ ਨੂੰ ਏ ਜੀ ਦੇ ਅਹੁਦੇ ’ਤੇ ਤਾਇਨਾਤ ਕਿਵੇਂ ਕੀਤਾ ਜਾ ਸਕਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ