ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ ਹੋਲੇ ਮੁਹੱਲੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ 20 ਫਰਵਰੀ ਤੋਂ ਸ਼ੁਰੂ ਹੋਣ ਵਾਲੀਆਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਵਿੱਚ ਬਦਲਾਅ ਕੀਤਾ ਹੈ। ਸਿੱਖਿਆ ਬੋਰਡ ਦੇ ਡਿਪਟੀ ਸਕੱਤਰ ਮਨਮੀਤ ਭੱਠਲ ਅਨੁਸਾਰ ਹੋਲੇ-ਮਹੱਲੇ ਦੇ ਸਮਾਗਮ ਨੂੰ ਮੁੱਖ ਰੱਖਦਿਆਂ 6 ਮਾਰਚ ਸੋਮਵਾਰ ਨੂੰ ਹੋਣ ਵਾਲੀ 12ਵੀਂ ਜਮਾਤ ਦੀ ਵਾਤਾਵਰਨ ਸਿੱਖਿਆ ਪ੍ਰੀਖਿਆ ਹੁਣ 21 ਅਪ੍ਰੈਲ 2023 ਨੂੰ ਨਿਰਧਾਰਤ ਸਮੇਂ ਅਨੁਸਾਰ ਲਈ ਜਾਵੇਗੀ।
ਸ੍ਰੀ ਭੱਠਲ ਨੇ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਪ੍ਰੀਖਿਆਰਥੀਆਂ ਨੂੰ ਇਸ ਤਬਦੀਲੀ ਬਾਰੇ ਜਾਣੂ ਕਰਵਾਉਣਾ ਯਕੀਨੀ ਬਣਾਉਣ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। 12ਵੀਂ ਜਮਾਤ ਦੀ ਪ੍ਰੀਖਿਆ ਨਾਲ ਸਬੰਧਤ ਪੂਰੀ ਜਾਣਕਾਰੀ ਅਤੇ ਡੇਟਸ਼ੀਟ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਉਪਲੱਬਧ ਹੈ। ਕਿਸੇ ਹੋਰ ਜਾਣਕਾਰੀ ਲਈ ਦਫ਼ਤਰ ਦਾ ਫ਼ੋਨ ਨੰ. ਤੁਸੀਂ 01725227333 ‘ਤੇ ਸੰਪਰਕ ਕਰ ਸਕਦੇ ਹੋ।
ਜ਼ਿਕਰਯੋਗ ਹੈ ਕਿ ਸਿੱਖਿਆ ਬੋਰਡ ਵੱਲੋਂ ਬੀਤੇ ਕੱਲ੍ਹ ਯਾਨੀ ਵੀਰਵਾਰ ਨੂੰ ਵੀ 5ਵੀਂ ਤੇ 8ਵੀਂ ਦੀ ਡੇਟਸ਼ੀਟ ‘ਚ ਵੀ ਤਬਦੀਲੀ ਕੀਤੀ ਗਈ ਹੈ। ਪ੍ਰੀਖਿਆ ਦਾ ਸਮਾਂ ਦੁਪਹਿਰ 2 ਵਜੇ ਤੋਂ 5.15 ਵਜੇ ਤੱਕ ਹੋਵੇਗਾ। ਪ੍ਰੀਖਿਆ ਲਈ ਸਮਾਂ 3 ਘੰਟੇ ਦਾ ਹੋਵੇਗਾ ਪਰ ਕੰਪਿਊਟਰ ਸਾਇੰਸ ਤੇ ਐਨ ਐਸ ਐਫ ਕਿਊ ਦੇ ਵਿਸ਼ੇ ਸਰੀਰਕ ਸਿੱਖਿਆ ਤੇ ਖੇਡਾਂ ਦਾ ਸਮਾਂ 2 ਘੰਟੇ ਦਾ ਹੋਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।