Social Media for Children: ਅਸਟਰੇਲੀਆ ਤੋਂ ਬਾਅਦ ਹੁਣ ਇਹ ਦੇਸ਼ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਲਾਉਣ ਦੀ ਤਿਆਰੀ ’ਚ

Social Media for Children
Social Media for Children: ਅਸਟਰੇਲੀਆ ਤੋਂ ਬਾਅਦ ਹੁਣ ਇਹ ਦੇਸ਼ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਲਾਉਣ ਦੀ ਤਿਆਰੀ ’ਚ

Social Media for Children: ਨਵੀਂ ਦਿੱਲੀ (ਏਜੰਸੀ)। ਅਸਟਰੇਲੀਆ ਤੋਂ ਬਾਅਦ ਮਲੇਸ਼ੀਆ ਵੀ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਲਾਉਣ ਦੀ ਤਿਆਰੀ ਕਰ ਰਿਹਾ ਹੈ। ਮਲੇਸ਼ੀਆ ਅਗਲੇ ਸਾਲ ਤੋਂ 16 ਸਾਲ ਤੋਂ ਘੱਟ ਉਮਰ ਦੇ ਉਪਭੋਗਤਾਵਾਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਲਾ ਸਕਦਾ ਹੈ। ਮਲੇਸ਼ੀਆ ਤੋਂ ਇਲਾਵਾ ਕਈ ਹੋਰ ਦੇਸ਼ਾਂ ਨੇ ਪਹਿਲਾਂ ਹੀ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਪਾਬੰਦੀ ਲਾ ਦਿੱਤੀ ਹੈ। ਇਨ੍ਹਾਂ ਦੇਸ਼ਾਂ ਨੇ ਬੱਚਿਆਂ ਦੀ ਸੁਰੱਖਿਆ ਲਈ ਡਿਜੀਟਲ ਪਲੇਟਫਾਰਮਾਂ ਤੱਕ ਪਹੁੰਚ ਨੂੰ ਸੀਮਤ ਕਰਨ ਦਾ ਫੈਸਲਾ ਕੀਤਾ ਹੈ।

ਮਲੇਸ਼ੀਆ ਦੇ ਸੰਚਾਰ ਮੰਤਰੀ ਫਹਮੀ ਫਦਜ਼ਿਲ ਨੇ ਐਤਵਾਰ ਨੂੰ ਕਿਹਾ ਕਿ ਸਰਕਾਰ ਅਸਟਰੇਲੀਆ ਅਤੇ ਹੋਰ ਦੇਸ਼ਾਂ ਵਿੱਚ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਉਮਰ ਪਾਬੰਦੀਆਂ ਲਾਗੂ ਕਰਨ ਦੇ ਤਰੀਕਿਆਂ ’ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸਾਈਬਰਬੁÇਲੰਗ, ਵਿੱਤੀ ਘਪਲੇ ਅਤੇ ਬੱਚਿਆਂ ਦੇ ਜਿਨਸੀ ਸੋਸ਼ਣ ਵਰਗੇ ਆਨਲਾਈਨ ਅਪਰਾਧਾਂ ਤੋਂ ਬਚਾਉਣ ਲਈ ਇਸ ਫੈਸਲੇ ਦੀ ਜ਼ਰੂਰਤ ਦਾ ਹਵਾਲਾ ਦਿੱਤਾ। Social Media for Children

ਬੱਚਿਆਂ ਦੀ ਮਾਨਸਿਕ ਸਿਹਤ ਅਤੇ ਸੁਰੱਖਿਆ ਬਾਰੇ ਵਧਦੀਆਂ ਚਿੰਤਾਵਾਂ | Social Media for Children

ਮਲੇਸ਼ੀਆ ਦੇ ਸਥਾਨਕ ਮੀਡੀਆ ਦ ਸਟਾਰ ਨੇ ਰਿਪੋਰਟ ’ਚ ਕਿਹਾ, ‘ਸਾਨੂੰ ਉਮੀਦ ਹੈ ਕਿ ਅਗਲੇ ਸਾਲ ਤੱਕ, ਸੋਸ਼ਲ ਮੀਡੀਆ ਪਲੇਟਫਾਰਮ 16 ਸਾਲ ਤੋਂ ਘੱਟ ਉਮਰ ਦੇ ਲੋਕਾਂ ਲਈ ਉਪਭੋਗਤਾ ਖਾਤਿਆਂ ’ਤੇ ਪਾਬੰਦੀ ਲਾਉਣ ਦੇ ਸਰਕਾਰ ਦੇ ਫੈਸਲੇ ਦੀ ਪਾਲਣਾ ਕਰਨਗੇ।’ ਬੱਚਿਆਂ ਦੀ ਮਾਨਸਿਕ ਸਿਹਤ ਅਤੇ ਸੁਰੱਖਿਆ ’ਤੇ ਸੋਸ਼ਲ ਮੀਡੀਆ ਦਾ ਪ੍ਰਭਾਵ ਦੁਨੀਆ ਭਰ ਵਿੱਚ ਇੱਕ ਵਧਦੀ ਚਿੰਤਾ ਬਣ ਗਿਆ ਹੈ।

Read Also : ਪੰਜਾਬ ਸਰਕਾਰ ਨੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਐਲਾਨਿਆ

ਚਾਹੇ ਟਿਕਟੌਕ ਹੋਵੇ ਜਾਂ ਸਨੈਪਚੈਟ, ਗੂਗਲ ਜਾਂ ਫਿਰ ਮੈਟਾ ਦੇ ਸਾਰੇ ਪਲੇਟਫਾਰਮ (ਫੇਸਬੁੱਕ, ਵਟਸਐਪ ਅਤੇ ਇੰਸਟਾਗ੍ਰਾਮ), ਇਹ ਬੱਚਿਆਂ ਦੀ ਮਾਨਸਿਕ ਸਿਹਤ ਲਈ ਇਕ ਗੰਭੀਰ ਸੰਕਟ ਬਣਦਾ ਜਾ ਰਿਹਾ ਹੈ। ਇਹ ਪਲੇਟਫਾਰਮ ਬੱਚਿਆਂ ਦੇ ਮਾਨਸਿਕ ਸਿਹਤ ਸੰਕਟਾਂ ਵਿੱਚ ਯੋਗਦਾਨ ਪਾ ਰਹੇ ਹਨ। ਇਹ ਪਲੇਟਫਾਰਮ ਬੱਚਿਆਂ ਦੇ ਮਾਨਸਿਕ ਸਿਹਤ ਸੰਕਟਾਂ ਨੂੰ ਵਧਾਉਣ ਵਿੱਚ ਆਪਣੀ ਭੂਮਿਕਾ ਲਈ ਅਮਰੀਕਾ ਵਿੱਚ ਮੁਕੱਦਮਿਆਂ ਦਾ ਸਾਹਮਣਾ ਕਰ ਰਹੇ ਹਨ। ਇਸ ਦੌਰਾਨ, ਅਸਟਰੇਲੀਆ ਵਿੱਚ ਅਗਲੇ ਮਹੀਨਿਆਂ ਤੋਂ 16 ਸਾਲਾਂ ਤੋਂ ਘੱਟ ਉਮਰ ਦੇ ਸਾਰੇ ਸੋਸ਼ਲ ਮੀਡੀਆ ਉਪਭੋਗਤਾਵਾਂ ਦੇ ਰਜਿਸਟਰਡ ਖਾਤਿਆਂ ਨੂੰ ਅਯੋਗ ਕਰ ਦਿੱਤਾ ਜਾਵੇਗਾ।

ਇਸ ਫੈਸਲੇ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਮਲੇਸ਼ੀਆ ਹਾਲ ਹੀ ਵਿੱਚ ਸੋਸ਼ਲ ਮੀਡੀਆ ਕੰਪਨੀਆਂ ਦੀ ਨੇੜਿਓਂ ਨਿਗਰਾਨੀ ਕਰ ਰਿਹਾ ਹੈ, ਜਿਸ ਵਿੱਚ ਆਨਲਾਈਨ ਜੂਆ ਅਤੇ ਨਸਲੀ ਅਤੇ ਨੁਕਸਾਨਦੇਹ ਪੋਸਟਾਂ ਵਰਗੀ ਸਮੱਗਰੀ ਵਿੱਚ ਤੇਜ਼ੀ ਨਾਲ ਵਾਧੇ ਦਾ ਹਵਾਲਾ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਮਲੇਸ਼ੀਆ ਵਿੱਚ 8 ਮਿਲੀਅਨ ਤੋਂ ਵੱਧ ਉਪਭੋਗਤਾਵਾਂ ਵਾਲੇ ਪਲੇਟਫਾਰਮਾਂ ਅਤੇ ਮੈਸੇਜਿੰਗ ਐਪਸ ਨੂੰ ਜਨਵਰੀ ਵਿੱਚ ਲਾਗੂ ਹੋਏ ਨਵੇਂ ਨਿਯਮਾਂ ਦੇ ਤਹਿਤ ਲਾਇਸੈਂਸ ਪ੍ਰਾਪਤ ਕਰਨ ਦੀ ਲੋੜ ਹੈ।