ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਲਾਰੈਂਸ-ਰਿੰਦਾ ...

    ਲਾਰੈਂਸ-ਰਿੰਦਾ ਗੈਂਗ ਦਾ ਪਰਦਾਫਾਸ ਕਰਨ ਉਪਰੰਤ ਪੰਜਾਬ ਪੁਲਿਸ ਨੇ ਗਿਰੋਹ ਦੇ 13 ਹੋਰ ਕਾਰਕੁਨਾਂ ਨੂੰ ਕੀਤਾ ਗਿ੍ਰਫ਼ਤਾਰ

    ganga

    ਜਲੰਧਰ ਦਿਹਾਤੀ ਪੁਲਿਸ ਨੇ ਦੋ ਹਫਤਿਆਂ ਦੇ ਅਪਰੇਸ਼ਨ ਉਪਰੰਤ ਗਿਰੋਹ ਦੇ ਬਾਕੀ ਮੈਂਬਰਾਂ ਨੂੰ ਕੀਤਾ ਕਾਬੂ

    • ਪਨਾਹ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲੇ ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਕਰ ਰਹੀ ਹੈ ਛਾਪੇਮਾਰੀ
    • ਇਹਨਾਂ ਗ੍ਰਿਫ਼ਤਾਰੀਆਂ ਨਾਲ ਪੰਜ ਸੰਭਾਵਿਤ ਕਤਲਾਂ ਅਤੇ ਸੱਤ ਹਥਿਆਰਬੰਦ ਡਕੈਤੀਆਂ ਨੂੰ ਕੀਤਾ ਨਾਕਾਮ

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਨਾਲ ਸਬੰਧਤ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਨ ਦੇ ਥੋੜ੍ਹੇ ਦਿਨਾਂ ਬਾਅਦ, ਪੰਜਾਬ ਪੁਲਿਸ ਵੱਲੋਂ ਇਸ ਗਿਰੋਹ ਦੇ 9 ਸ਼ਾਰਪ ਸ਼ੂਟਰਾਂ ਸਮੇਤ 13 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰਜ਼ ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਜਲੰਧਰ ਦਿਹਾਤੀ ਪੁਲਿਸ ਨੇ ਵਿਸ਼ੇਸ਼ ਟੀਮਾਂ ਦੀ ਅਗਵਾਈ ਵਿੱਚ ਦੋ ਹਫਤਿਆਂ ਤੱਕ ਚੱਲੇ ਆਪ੍ਰੇਸ਼ਨ ਉਪਰੰਤ ਇਹਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ( Lawrence Rinda Gang)

    ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਤੋਂ ਅਵਤਾਰ ਉਰਫ ਮੰਗਲ, ਜੋਬਨਪ੍ਰੀਤ, ਅਕਾਸਦੀਪ, ਹਰਪ੍ਰੀਤ ਉਰਫ ਕਾਕਾ, ਅਰਸਦੀਪ, ਲਵਜੀਤ ਅਤੇ ਰੇਸਮ ਉਰਫ ਬਾਓ, ਫਿਰੋਜਪੁਰ ਤੋਂ ਗੁਰਪ੍ਰੀਤ ਉਰਫ ਘੁਮਾ ਸੂਟਰ, ਬੌਬੀ ਉਰਫ ਬਾਬਾ ਅਤੇ ਸੋਨੂੰ ਉਰਫ ਪੁਲਾ, ਜਲੰਧਰ ਤੋਂ ਗੁਰਪ੍ਰੀਤ ਉਰਫ ਗੋਪੀ ਅਤੇ ਹਰਮਨ ਕਲਸੀ; ਕਪੂਰਥਲਾ ਤੋਂ ਬਲਵਿੰਦਰ ਉਰਫ ਬਿੱਲਾ ਵਜੋਂ ਹੋਈ ਹੈ। ਪੁਲਿਸ ਨੇ ਇਨਾਂ ਦੇ ਕਬਜੇ ‘ਚੋਂ 13 ਆਧੁਨਿਕ ਹਥਿਆਰ ਅਤੇ 18 ਕਾਰਤੂਸ ਵੀ ਬਰਾਮਦ ਕੀਤੇ ਹਨ।

    ganga

    ਗ੍ਰਿਫ਼ਤਾਰ ਕੀਤੇ ਗਏ ਸਾਰੇ ਵਿਅਕਤੀ ਅਪਰਾਧਿਕ ਪਿਛੋਕੜ ਵਾਲੇ

    ਆਈਜੀਪੀ ਨੇ ਦੱਸਿਆ ਕਿ 29 ਜੂਨ, 2022 ਨੂੰ ਇਸ ਗਰੋਹ ਦੇ 11 ਮੈਂਬਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ, ਜਲੰਧਰ ਦਿਹਾਤੀ ਪੁਲਿਸ ਇਸ ਗਿਰੋਹ ਦੇ ਬਾਕੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਕੁਝ ਸੁਰਾਗਾਂ ‘ਤੇ ਕੰਮ ਕਰ ਰਹੀ ਸੀ। ਉਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਵਿਅਕਤੀ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਹਨਾਂ ਖਿਲਾਫ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਖੰਨਾ, ਮੋਹਾਲੀ ਅਤੇ ਪਟਿਆਲਾ ਸਮੇਤ ਹੋਰਨਾਂ ਜ਼ਿਲਿਆਂ ਵਿੱਚ ਘਿਨਾਉਣੇ ਅਪਰਾਧਿਕ ਮਾਮਲੇ ਦਰਜ ਹਨ।

    ਉਨਾਂ ਕਿਹਾ ਕਿ ਇਹ ਗਿਰੋਹ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਦੇ ਕਾਫੀ ਜ਼ਿਲ੍ਹਿਆਂ ਵਿੱਚ ਸਰਗਰਮ ਹੈ ਅਤੇ ਗਿ੍ਰਫਤਾਰ ਕੀਤੇ ਗਏ ਅਪਰਾਧੀ ਕਤਲ, ਹਥਿਆਰਬੰਦ ਡਕੈਤੀ, ਸੰਗਠਿਤ ਫਿਰੌਤੀ ਅਤੇ ਹਾਈਵੇ ਡਕੈਤੀ ਸਮੇਤ ਹੋਰ ਕਈ ਅਪਰਾਧਾਂ ਵਿੱਚ ਸ਼ਾਮਲ ਸਨ। ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਇਸ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਬਾਅਦ, ਪੰਜਾਬ ਪੁਲਿਸ ਨੇ ਘੱਟੋ-ਘੱਟ ਪੰਜ ਕਤਲਾਂ ਅਤੇ ਸੱਤ ਹਥਿਆਰਬੰਦ ਡਕੈਤੀਆਂ ਨੂੰ ਨਾਕਾਮ ਕੀਤਾ ਹੈ।

    ਫਿਰੋਜ਼ਪੁਰ ਦਾ ਵਾਸੀ ਮੱਸਾ 18 ਅਪਰਾਧਿਕ ਕੇਸਾਂ ਕਾਰਨ ਜੇਲ੍ਹ ਵਿੱਚ ਬੰਦ

    ਐਸਐਸਪੀ ਜਲੰਧਰ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਸ ਗਿਰੋਹ ਨੂੰ ਘੁੰਮਾ ਅਤੇ ਗੋਪੀ ਵੱਲੋਂ ਚਲਾਇਆ ਜਾ ਰਿਹਾ ਸੀ। ਇਹ ਦੋਵੇਂ ਮਾਰਕਸ ਉਰਫ ਮੱਸਾ ਦੇ ਸਾਥੀ ਸਨ ਜੋ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸਨੋਈ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਫਿਰੋਜ਼ਪੁਰ ਦਾ ਵਾਸੀ ਮੱਸਾ 18 ਅਪਰਾਧਿਕ ਕੇਸਾਂ ਕਾਰਨ ਜੇਲ੍ਹ ਵਿੱਚ ਬੰਦ ਹੈ।

    ਫੜੇ ਗਏ ਵਿਅਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਦੱਸਿਆ ਕਿ ਗੁਰਪ੍ਰੀਤ ਗੋਪੀ ਅਤੇ ਜੋਬਨਪ੍ਰੀਤ, ਜਿਨਾਂ ਵਿਰੁੱਧ ਸੱਤ ਅਪਰਾਧਿਕ ਮਾਮਲੇ ਦਰਜ ਹਨ, ਬੰਬੀਹਾ-ਪਿੰਦਾ ਗਰੋਹ ਦੇ ਤਿੰਨ ਮੈਂਬਰਾਂ ਦਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਉਹਨਾਂ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਰੇਕੀ ਵੀ ਕੀਤੀ ਜਾ ਚੁੱਕੀ ਸੀ ਅਤੇ ਮੱਧ ਪ੍ਰਦੇਸ਼ ਤੋਂ ਇੱਕ ਹਥਿਆਰ ਸਪਲਾਇਰ ਤੋਂ ਹਥਿਆਰ ਵੀ ਮੰਗਵਾਏ ਗਏ ਸਨ।

    ਉਨਾਂ ਦੱਸਿਆ ਕਿ ਰੇਸਮ ਉਰਫ ਬਾਓ ਅਤੇ ਗੁਰਪ੍ਰੀਤ ਉਰਫ ਘੁੰਮਾ ਸੂਟਰ, ਜਿਨਾਂ ਖ਼ਿਲਾਫ ਵੀ ਸੱਤ ਅਪਰਾਧਿਕ ਮਾਮਲੇ ਦਰਜ ਹਨ, ਆਪਣੇ ਕੱਟੜ ਵਿਰੋਧੀ ਬੰਬੀਹਾ-ਗੌਂਡਰ ਗੈਂਗ ਦੇ ਦੋ ਵਿਅਕਤੀਆਂ ਦਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਜ਼ਿਕਰਯੋਗ ਹੈ ਕਿ ਪੁਲਿਸ ਹੁਣ ਉਨਾਂ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨਾਂ ਨੂੰ ਫੜਨ ਲਈ ਕੰਮ ਕਰ ਰਹੀ ਹੈ, ਜਿਨਾਂ ਨੇ ਮੁਲਜ਼ਮਾਂ ਨੂੰ ਪਨਾਹ, ਵਿੱਤੀ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਸੀ। ਇਸ ਤੋਂ ਇਲਾਵਾ ਮੱਧ ਪ੍ਰਦੇਸ ਤੋਂ ਹਥਿਆਰਾਂ ਦੇ ਸਪਲਾਇਰਾਂ ਨੂੰ ਗ੍ਰਿਫਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here