ਵਿਸ਼ਵ ਕੱਪ ਲਈ ਕੁਆਲੀਫਾਈ ਕਰਨ ਵਾਲੀ 10ਵੀਂ ਟੀਮ ਬਣੀ
ਜ਼ਿੰਬਾਬਵੇ । ਨੀਦਰਲੈਂਡ ਦੀ ਟੀਮ ਨੇ ਭਾਰਤ ਵਿੱਚ 5 ਅਕਤੂਬਰ ਤੋਂ ਹੋਣ ਵਾਲੇ ਇੱਕ ਰੋਜ਼ਾ ਵਿਸ਼ਵ ਕੱਪ ਲਈ ਕੁਆਲੀਫਾਈ ਕਰ ਲਿਆ ਹੈ। ਟੀਮ ਨੇ ਜ਼ਿੰਬਾਬਵੇ ‘ਚ ਚੱਲ ਰਹੇ ਵਿਸ਼ਵ ਕੱਪ ਕੁਆਲੀਫਾਇਰ ‘ਚ ਸਕਾਟਲੈਂਡ ਨੂੰ 4 ਵਿਕਟਾਂ ਨਾਲ ਹਰਾਇਆ। ਇਸ ਜਿੱਤ ਨਾਲ ਨੀਦਰਲੈਂਡ ਵਿਸ਼ਵ ਕੱਪ ਲਈ ਕੁਆਲੀਫਾਈ ਕਰਨ ਵਾਲੀ 10ਵੀਂ ਟੀਮ ਬਣ ਗਈ ਹੈ। (World Cup 2023)
ਇਹ ਵੀ ਪੜ੍ਹੋ : ਪੰਜਾਬ ਸਿੱਖਿਆ ਵਿਭਾਗ ਦੀ ਰਡਾਰ ‘ਤੇ ਦੋ ਅਧਿਆਪਕ, ਨੌਕਰੀ ਤੋਂ ਬਰਖਾਸਤ ਕਰਨ ਦਾ ਦਿੱਤਾ ਨੋਟਿਸ
ਬੁਲਾਵੇਓ ਦੇ ਕਵੀਨਜ਼ ਸਪੋਰਟਸ ਕਲੱਬ ਵਿੱਚ ਡੱਚ ਟੀਮ ਨੇ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਟਾਸ ਹਾਰ ਕੇ ਬੱਲੇਬਾਜ਼ੀ ਕਰਨ ਉਤਰੀ ਸਕਾਟਿਸ਼ ਟੀਮ ਨੇ 50 ਓਵਰਾਂ ‘ਚ 9 ਵਿਕਟਾਂ ‘ਤੇ 277 ਦੌੜਾਂ ਬਣਾਈਆਂ। ਜਵਾਬ ‘ਚ ਨੀਦਰਲੈਂਡ ਨੇ 42.5 ਓਵਰਾਂ ‘ਚ 6 ਵਿਕਟਾਂ ‘ਤੇ 278 ਦੌੜਾਂ ਦਾ ਟੀਚਾ ਹਾਸਲ ਕਰ ਲਿਆ। (World Cup 2023)
ਜਿਕਰਯੋਗ ਹੈ ਕਿ ਨੀਦਰਲੈਂਡ ਨੇ ਆਖਰੀ ਵਾਰ ਭਾਰਤ ਵਿੱਚ ਵਿਸ਼ਵ ਕੱਪ ਖੇਡਿਆ ਸੀ, ਟੀਮ ਨੇ 2011 ਵਿਸ਼ਵ ਕੱਪ ਵਿੱਚ ਹਿੱਸਾ ਲਿਆ ਸੀ। ਇਸ ਵਾਰ ਵੀ ਟੀਮ ਭਾਰਤ ਵਿੱਚ ਹੋਣ ਵਾਲੇ ਵਿਸ਼ਵ ਕੱਪ ਲਈ ਕੁਆਲੀਫਾਈ ਕਰ ਚੁੱਕੀ ਹੈ।