ਦਿੱਲੀ ਤੋਂ ਬਾਅਦ ਪੰਜਾਬ ਅਤੇ ਹਰਿਆਣਾ ‘ਚ 31 ਤੱਕ ਬੰਦ ਰਹਿਣਗੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ

Corona Virus ਦੇ ਸਨਮੁਖ ਸੂਬੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ 31 ਮਾਰਚ ਤੱਕ ਛੁੱਟੀਆਂ

ਦੋਹੇ ਸੂਬੇ ਦੇ ਸਿੱਖਿਆ ਮੰਤਰੀ ਨੇ ਕੀਤਾ ਐਲਾਨ, ਪ੍ਰੀਖਿਆਵਾਂ ਉਸੇ ਤਰਾਂ ਚਲਦੀਆਂ ਰਹਿਣਗੀਆਂ

ਚੰਡੀਗੜ, (ਅਸ਼ਵਨੀ ਚਾਵਲਾ)। ਕਰੋਨਾ ਵਾਇਰਸ (Corona Virus) ਕਾਰਨ ਦਿੱਲੀ ਸਰਕਾਰ ਤੋਂ ਬਾਅਦ ਹੁਣ ਪੰਜਾਬ ਅਤੇ ਹਰਿਆਣਾ ਸਰਕਾਰ ਨੇ ਵੀ ਆਪਣੇ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕਰਨ ਦੀ ਹਦਾਇਤ ਕੀਤੀ ਹੈ। ਜਿਨਾਂ ਸਕੂਲਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਹ ਉਸੇ ਤਰਾਂ ਚਲਦੀਆਂ ਰਹਿਣਗੀਆਂ। ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਦੱਸਿਆ ਕਿ ਇਹ ਨਾਮੁਰਾਦ ਬੀਮਾਰੀ ਪੂਰੇ ਵਿਸ਼ਵ ਵਿੱਚ ਫੈਲ ਰਹੀ ਹੈ ਅਤੇ ਸੂਬੇ ਵਿੱਚ ਇਸ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਇਸ ਤੋਂ ਬਚਾਅ ਲਈ ਯਤਨ ਤੇਜ਼ ਕੀਤੇ ਜਾਣ। ਸਿੱਖਿਆ ਮੰਤਰੀਆਂ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਇਹਤਿਆਤ ਵਜੋਂ ਸੂਬੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਇਥੇ ਹੀ ਇਨਾਂ ਸਿੱਖਿਆ ਮੰਤਰੀਆਂ ਨੇ ਸਪੱਸ਼ਟ ਕੀਤਾ ਕਿ ਜਿਹੜੇ ਸਕੂਲਾਂ ਵਿੱਚ ਪ੍ਰੀਖਿਆਵਾਂ ਜਾਰੀ ਹਨ, ਉਥੇ ਪ੍ਰੀਖਿਆਵਾਂ ਉਸੇ ਤਰਾਂ ਚੱਲਦੀਆਂ ਰਹਿਣਗੀਆਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Corona Virus