ਸਾਡੇ ਨਾਲ ਸ਼ਾਮਲ

Follow us

15.6 C
Chandigarh
Friday, February 27, 2026
More
    Home ਇੱਕ ਨਜ਼ਰ ਮੌਡਰਨਾ ਤੋਂ ਬਾ...

    ਮੌਡਰਨਾ ਤੋਂ ਬਾਅਦ ਫਾਈਜ਼ਰ ਨੇ ਵੀ ਕੀਤਾ ਇਨਕਾਰ, ਪੰਜਾਬ ਨੂੰ ਸਿੱਧੇ ਟੀਕੇ ਨਹੀਂ ਕਰੇਗੀ ਸਪਲਾਈ

    ਕੰਪਨੀ ਨੇ ਆਖਿਆ, ਸਿਰਫ਼ ਫੈਡਰਲ ਸਰਕਾਰਾਂ ਨਾਲ ਹੀ ਸਮਝੌਤਾ ਕੀਤਾ ਜਾਂਦਾ

    ਅਸ਼ਵਨੀ ਚਾਵਲਾ, ਚੰਡੀਗੜ, 24 ਮਈ। ਮੌਡਰਨਾ ਤੋਂ ਬਾਅਦ ਇਕ ਹੋਰ ਕੋਵਿਡ ਟੀਕਾ ਨਿਰਮਾਤਾ ਫਾਈਜ਼ਰ ਨੇ ਪੰਜਾਬ ਨੂੰ ਸਿੱਧੇ ਟੀਕੇ ਭੇਜਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਪਹੁੰਚ ਕਰਨ ਤੋਂ ਬਾਅਦ ‘ਫਾਈਜ਼ਰ’ ਨੇ ਸੂਬੇ ਵਿਚ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਸਬੰਧੀ ਪੰਜਾਬ ਸਰਕਾਰ ਦੀਆਂ ‘ਅਸਧਾਰਨ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਦੀ ਆਪਣੀ ਨੀਤੀ ਅਨੁਸਾਰ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਟੀਕਾਕਰਨ ਲਈ ਸਟੇਟ ਨੋਡਲ ਅਫਸਰ ਅਤੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਵਿਕਾਸ ਗਰਗ ਨੇ ਦੱਸਿਆ ਕਿ ਫਾਈਜ਼ਰ ਨੇ ਆਪਣੇ ਜਵਾਬ ਵਿਚ ਕਿਹਾ ‘‘ਫਾਈਜ਼ਰ ਕੌਮੀ ਟੀਕਾਕਰਨ ਪ੍ਰੋਗਰਾਮ ਲਈ ਆਪਣਾ ਕੋਵਿਡ-19 ਟੀਕਾ ਸਪਲਾਈ ਕਰਨ ਲਈ ਵਿਸ਼ਵ ਭਰ ਦੀਆਂ ਫੈਡਰਲ ਸਰਕਾਰਾਂ ਨਾਲ ਕੰਮ ਕਰ ਰਹੀ ਹੈ। ਇਸ ਸਮੇਂ ਸਾਡੇ ਸਪਲਾਈ ਸਮਝੌਤੇ ਕੌਮੀ ਸਰਕਾਰਾਂ ਅਤੇ ਸੁਪਰਾ-ਕੌਮੀ ਸੰਗਠਨਾਂ ਦੇ ਨਾਲ ਹਨ ਜੋ ਖੁਰਾਕਾਂ ਦੀ ਵੰਡ ਅਤੇ ਦੇਸ਼ ਅੰਦਰ ਲਾਗੂ ਕਰਨ ਸਬੰਧੀ ਫੈਸਲੇ ਢੁੱਕਵੀਂ ਸਿਹਤ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਦੇ ਅਧਾਰ ’ਤੇ ਲੈਂਦੀਆਂ ਹਨ। ਇਹ ਪਹੁੰਚ ਫਾਈਜ਼ਰ ਨੇ ਪੂਰੀ ਦੁਨੀਆ ਵਿਚ ਅਪਣਾਈ ਹੈ।’’

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।