Haryana Winter Holidays: ਪੰਜਾਬ ਤੋਂ ਬਾਅਦ, ਹੁਣ ਹਰਿਆਣਾ ’ਚ ਸਰਦੀਆਂ ਦੀਆਂ ਛੁੱਟੀਆਂ ਸਬੰਧੀ ਆਈ ਵੱਡੀ ਜਾਣਕਾਰੀ…

Haryana Winter Holidays
Haryana Winter Holidays: ਪੰਜਾਬ ਤੋਂ ਬਾਅਦ, ਹੁਣ ਹਰਿਆਣਾ ’ਚ ਸਰਦੀਆਂ ਦੀਆਂ ਛੁੱਟੀਆਂ ਸਬੰਧੀ ਆਈ ਵੱਡੀ ਜਾਣਕਾਰੀ...

Haryana Winter Holidays: ਚਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਤੇ ਚੰਡੀਗੜ੍ਹ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ ਸਭ ਦੀਆਂ ਨਜ਼ਰਾਂ ਪੰਜਾਬ ਨਾਲ ਲੱਗਦੇ ਸੂਬੇ ਹਰਿਆਣਾ ’ਤੇ ਟਿਕੀਆਂ ਹੋਈਆਂ ਹਨ ਕਿ ਸਰਕਾਰ ਕਦੋਂ ਛੁੱਟੀਆਂ ਦਾ ਐਲਾਨ ਕਰਦੀ ਹੈ। ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ 25 ਦਸੰਬਰ ਤੋਂ ਪਹਿਲਾਂ ਉੱਤਰ ਭਾਰਤ ਦੇ ਜ਼ਿਆਦਾਤਰ ਸਕੂਲਾਂ ਖਾਸ ਕਰਕੇ ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ ਤੇ ਝਾਰਖੰਡ ਵਰਗੇ ਸੂਬਿਆਂ ’ਜ ਸਰਦੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਦਾ ਐਲਾਨ ਹੋਣ ਦੀ ਸੰਭਾਵਨਾ ਹੈ। ਹਰਿਆਣਾ ’ਚ ਹੁਣ ਠੰਢ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਅਜਿਹੇ ’ਚ ਸੂਬੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦੇ ਐਲਾਨ ਦਾ ਅਧਿਕਾਰਤ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਹਾਲਾਂਕਿ ਜਾਣਕਾਰੀ ਮੁਤਾਬਕ ਸਕੂਲਾਂ ਦੀਆਂ ਛੁੱਟੀਆਂ ਦਸੰਬਰ ਦੇ ਆਖਰੀ ਹਫਤੇ ਸ਼ੁਰੂ ਹੋ ਸਕਦੀਆਂ ਹਨ।

ਇਹ ਖਬਰ ਵੀ ਪੜ੍ਹੋ : Government New Scheme: ਵੱਡੀ ਖੁਸ਼ਖਬਰੀ, ਔਰਤਾਂ ਦੀ ਹੋ ਗਈ ਬੱਲੇ-ਬੱਲੇ, ਹਰ ਮਹੀਨੇ ਮਿਲਣਗੇ 7 ਹਜ਼ਾਰ ਰੁਪਏ, ਜਾਣੋ ਕਿਵ…

ਹਰਿਆਣਾ ’ਚ 11 ਦਸੰਬਰ ਤੋਂ ਸ਼ੀਤ ਲਹਿਰ ਵੀ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦੇਵੇਗੀ

ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦਾ ਅਸਰ ਅੱਜ ਵੀ ਵੇਖਣ ਨੂੰ ਮਿਲੇਗਾ ਤੇ ਕੁਝ ਜ਼ਿਲ੍ਹਿਆਂ ’ਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ’ਚ ਸੂਬੇ ਦੇ 18 ਜ਼ਿਲਿਆਂ ’ਚ ਸਵੇਰੇ ਧੁੰਦ ਛਾਈ ਨਜ਼ਰ ਆ ਸਕਦੀ ਹੈ। 11 ਦਸੰਬਰ ਤੋਂ ਸ਼ੀਤ ਲਹਿਰ ਵੀ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦੇਵੇਗੀ। ਸ਼ੀਤ ਲਹਿਰ ਤੋਂ ਬਾਅਦ ਰਾਤ ਦੇ ਤਾਪਮਾਨ ’ਚ ਹੋਰ ਗਿਰਾਵਟ ਆ ਸਕਦੀ ਹੈ। ਇਸ ਲਈ ਅਜਿਹੀਆਂ ਅਟਕਲਾਂ ਲਾਈਆਂ ਜਾ ਰਹੀਆਂ ਹਨ ਕਿ ਹਰਿਆਣਾ ਸਰਕਾਰ ਠੰਢ ਕਾਰਨ ਸਕੂਲਾਂ ’ਚ ਛੁੱਟੀਆਂ ਦਾ ਐਲਾਨ ਕਰ ਸਕਦੀ ਹੈ। Haryana Winter Holidays