Sarpanch Elections Punjab: ਪੰਚਾਇਤੀ ਚੋਣਾਂ ਦੇ ਐਲਾਨ ਮਗਰੋਂ ਸਰਬ ਸੰਮਤੀ ਨਾਲ ਚੁਣੀ ਪੰਚਾਇਤ

Sarpanch Elections Punjab
ਰਾਮਾਂ ਮੰਡੀ: ਪਿੰਡ ਮਾਨ ਵਾਲਾ ਵਿਖੇ ਸਰਵ ਸੰਮਤੀ ਤੋਂ ਬਾਅਦ ਨਵੇਂ ਚੁਣੇ ਆਗੂਆਂ ਦਾ ਸਨਮਾਨ ਕਰਦੇ ਹੋਏ ਪਿੰਡ ਵਾਸੀ।

ਪਿੰਡ ਮਾਨਵਾਲਾ ਤੇ ਸੁਖਲੱਧੀ ਵਿਖੇ ਸਰਬ ਸੰਮਤੀ ਨਾਲ ਚੁਣੀ ਪੰਚਾਇਤ

Sarpanch Elections Punjab: (ਸਤੀਸ਼ ਜੈਨ) ਰਾਮਾਂ ਮੰਡੀ। ਹਲਕਾ ਤਲਵੰਡੀ ਸਾਬੋ ਦੇ ਪਿੰਡ ਕਿਸ਼ਨਗੜ੍ਹ ਉਰਫ ਮਾਨਵਾਲਾ ਵਿੱਚ ਪਿੰਡ ਦੇ ਸ੍ਰੀ ਗੁਰਦੁਆਰਾ ਸਾਹਿਬ ਵਿੱਚ ਨੌਜਵਾਨਾਂ ਦੇ ਉੱਦਮ ਸਦਕਾ ਇਕੱਠ ਕਰਕੇ ਸਰਬ ਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਗਈ। ਇਹ ਚੋਣ ਸਮੁੱਚੇ ਪਿੰਡ ਵਾਸੀਆਂ ਵੱਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੀ ਗਈ।

ਇਹ ਵੀ ਪੜ੍ਹੋ: Delhi CAQM reprimanded: ਪ੍ਰਦੂਸ਼ਣ ਤੇ ਪਰਾਲੀ ਸਾੜਨ ਸਬੰਧੀ ਸੁਪਰੀਮ ਕੋਰਟ ’ਚ ਹੋਈ ਸੁਣਵਾਈ, ਪੜ੍ਹੋ ਸੁਪਰੀਮ ਕੋਰਟ ਨੇ …

ਇਸ ਮੌਕੇ ਬਲਜੀਤ ਕੌਰ ਪਤਨੀ ਗੁਰਜੰਟ ਸਿੰਘ ਸੰਧੂ ਸਰਪੰਚ, ਰਸਪ੍ਰੀਤ ਕੌਰ ਪਤਨੀ ਬਲਰਾਜ ਸਿੰਘ, ਸੁਖਪ੍ਰੀਤ ਕੌਰ ਪਤਨੀ ਹਰਪਾਲ ਸਿੰਘ, ਜਸਪ੍ਰੀਤ ਕੌਰ ਪਤਨੀ ਚਰਨਜੀਤ ਸਿੰਘ, ਹਰਬੰਸ ਸਿੰਘ ਮਾਨ, ਜਗਸੀਰ ਸਿੰਘ ਸੰਧੂ, ਸੁਖਰਾਜ ਸਿੰਘ ਮਾਨ, ਕੁਲਵੰਤ ਕੌਰ ਪਤਨੀ ਨੱਥਾ ਸਿੰਘ ਇਹ ਸਾਰੇ ਪੰਚ ਚੁਣੇ ਗਏ ਹਨ। ਦਿਲਚਸਪ ਗੱਲ ਇਹ ਰਹੀ ਕਿ ਸਾਰੀ ਚੋਣ 10 ਮਿੰਟਾਂ ਵਿੱਚ ਹੀ ਮੁਕੰਮਲ ਕਰ ਲਈ ਗਈ। ਇਸ ਦੌਰਾਨ ਪਿੰਡ ਦੇ ਸਰਪੰਚ ਵੱਲੋਂ ਸਰਕਾਰੀ ਸਕੂਲ ਨੂੰ 5 ਲੱਖ ਰੁਪਏ ਦੇ ਏਸੀ ਲਗਵਾ ਕੇ ਦਿੱਤੇ ਜਾਣਗੇ ਅਤੇ ਬਾਕੀ ਮੈਂਬਰਾਂ ਵੱਲੋਂ 25-25 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। Sarpanch Elections Punjab

ਇਸ ਮੌਕੇ ਸਮੁੱਚੇ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਪੰਚਾਇਤ ਨੂੰ ਮਾਨਤਾ ਦਿੱਤੀ ਗਈ ਤੇ ਉਹਨਾਂ ਦੇ ਗਲਾਂ ਵਿੱਚ ਹਾਰ ਪਾ ਕੇ ਉਹਨਾਂ ਦੀ ਹੌਂਸਲਾ ਅਫਜਾਈ ਕੀਤੀ ਗਈ। ਇਸ ਮੌਕੇ ਨਵੀਂ ਬਣੀ ਸਮੁੱਚੀ ਪੰਚਾਇਤ ਵੱਲੋਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਗਿਆ ਕਿ ਪਿੰਡ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਹਰ ਕੰਮ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਕੀਤਾ ਜਾਵੇਗਾ। ਇਸ ਤਰ੍ਹਾਂ ਹੀ ਪਿੰਡ ਸੁਖਲੱਧੀ ਵਿਖੇ ਵੀ ਨਵੀਂ ਪਿਰਤ ਪਾਉਂਦੇ ਹੋਏ ਇੱਕ ਨੌਜਵਾਨ ਆਗੂ ਕੁਲਵਿੰਦਰ ਸਿੰਘ ਨੂੰ ਸਰਬ ਸੰਮਤੀ ਨਾਲ ਸਰਪੰਚ ਚੁਣਿਆ ਗਿਆ।

LEAVE A REPLY

Please enter your comment!
Please enter your name here